17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਅੱਸੂ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੜੀਵਾਰ 186ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਅੱਸੂ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੜੀਵਾਰ 186ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਕੀਤਾ। ਲਿਬੜਾ ਨੇ ਸੁਸਾਇਟੀ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਦੌਰਾਨ ਦਾਨ ਕੀਤੀ ਖ਼ੂਨ ਦੀ ਇੱਕ ਬੂੰਦ ਵੀ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਦੇ ਕੰਮ ਆ ਸਕਦੀ ਹੈ, ਉਨ੍ਹਾਂ ਨੌਜਵਾਨਾਂ ਨੂੰ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਮੋਹਰੀ ਹੋ ਕੇ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਰੋਲੀ ਅਗਰਵਾਲ ਦੀ ਅਗਵਾਈ ਹੇਠ ਰੋਟਰੀ ਤੇ ਬਲੱਡ ਬੈਂਕ ਸੁਸਾਇਟੀ ਰਿਸੋਰਸ ਸੈਂਟਰ ਸੈਕਟਰ-37 ਚੰਡੀਗੜ੍ਹ ਦੀ ਟੀਮ ਦੁਆਰਾ ਸਵੈ ਇੱਛਤ 80 ਖ਼ੂਨਦਾਨੀਆਂ ਪਾਸੋਂ ਖ਼ੂਨ ਦੇ ਯੂਨਿਟ ਇੱਕਤਰਤ ਕੀਤੇ ਗਏ। ਜਿਸ ਦੌਰਾਨ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਰਿਫਰੈਸ਼ਮੈਂਟ ਦੇ ਨਾਲ-ਨਾਲ ਸਨਮਾਨ ਪੱਤਰ ਵੀ ਦਿੱਤੇ ਗਏ। ਸੁਸਾਇਟੀ ਦੇ ਆਗੂਆਂ ਨੇ ਕਿਹਾ ਕਿ ਸਾਨੂੰ ਅਨਮੋਲ ਜ਼ਿੰਦਗੀਆਂ ਨੂੰ ਬਚਾਉਣ ਲਈ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸੁਸਾਇਟੀ ਦੇ ਸਕੱਤਰ ਨਿਸ਼ਾਨ ਸਿੰਘ ਚੀਮਾ, ਇੰਜੀ. ਐਸ. ਐਸ. ਬਾਠ, ਡਾ ਅਮਰੀਕ ਸਿੰਘ ਨਾਗਰਾ ਸਟੇਟ ਅਵਾਰਡੀ, ਗੁਰਮੀਤ ਸਿੰਘ ਖੱਟੜਾ, ਕੁਲਦੀਪ ਸਿੰਘ ਸੈਣੀ, ਸੁਰਿੰਦਰ ਸਿੰਘ, ਕ੍ਰਿਸ਼ਨ ਸਿੰਘ, ਭੁਪਿੰਦਰ ਸਿੰਘ ਮਾਨੂਪੁਰ ਤੇ ਮਨਦੀਪ ਸਿੰਘ ਸਾਬਕਾ ਚੇਅਰਮੈਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਵਿਖੇ ਵਿਸ਼ਵਕਰਮਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪਟਿਆਲਾ ਦਿਹਾਤੀ ਦੇ ਕਾਂਗਰਸੀ ਆਗੂਆਂ ਵਲੋਂ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ
Ad Position 24