ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ’ਚ ਇੰਜੀਨੀਅਰਸ ਦਿਵਸ ਮਨਾਇਆ
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਬਹੁ ਤਕਨੀਕੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਇੰਜੀਨੀਅਰਸ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਇੰਜੀਨੀਅਰਸ ਦਿਵਸ ਨੂੰ ਸਮਰਪਿਤ ਭਾਸ਼ਣ ਦਿੱਤੇ ਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਹਿੱਸਾ ਲਿਆ।
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਬਹੁ ਤਕਨੀਕੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਇੰਜੀਨੀਅਰਸ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਇੰਜੀਨੀਅਰਸ ਦਿਵਸ ਨੂੰ ਸਮਰਪਿਤ ਭਾਸ਼ਣ ਦਿੱਤੇ ਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਮੁਕਾਬਲੇ ਵਿਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਤਗਮੇ ਤਕਸੀਮ ਕੀਤੇ। ਇਸ ਪ੍ਰੋਗਰਾਮ ਦੀ ਅਗਵਾਈ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਇੰਜ.ਸਿਮਰਨਜੀਤ ਸਿੰਘ ਵਲੋਂ ਕੀਤੀ ਗਈ ਅਤੇ ਇੰਜ.ਲਵਪ੍ਰੀਤ ਕੌਰ ਨੇ ਪ੍ਰੋਗਰਾਮ ਕੋਆਰਡੀਨੇਟਰ ਦੀ ਭੂਮਿਕਾ ਨਿਭਾਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਇੰਜੀ.ਜਗਦੀਪ ਸਿੰਘ ਗਿੱਲ, ਇੰਜ.ਗੁਰਦੀਪ ਸਿੰਘ, ਹਰਪ੍ਰੀਤ ਕੌਰ ਟਿਵਾਣਾ, ਰਣਜੀਤ ਸਿੰਘ, ਅਮਰਪ੍ਰੀਤ ਸਿੰਘ ਅਤੇ ਕੰਪਿਊਟਰ ਵਿਭਾਗ ਦੇ ਸਟਾਫ਼ ਮੈਂਬਰ ਇੰਜ. ਮਨਦੀਪ ਕੌਰ, ਇੰਜ. ਅਮਨਪ੍ਰੀਤ ਕੌਰ, ਇੰਜ. ਰਾਗਿਨੀ, ਰਮਨਜੀਤ ਕੌਰ, ਇੰਜ. ਹਰਜੀਤ ਕੌਰ, ਇੰਜ.ਅਮਨਇੰਦਰ ਸਿੰਘ, ਲੈਬ ਅਟੈਂਡੈਂਟ ਅਮਨਪ੍ਰੀਤ ਕੌਰ, ਭੁਪਿੰਦਰ ਸਿੰਘ,ਵਰਿੰਦਰ ਸਿੰਘ ਤੇ ਅਰਸ਼ਦੀਪ ਸਿੰਘ ਵੀ ਹਾਜ਼ਰ ਸਨ।