18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਨੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਵਲੋਂ ਵਿਸ਼ਵ ਓਜ਼ੋਨ ਦਿਵਸ ਦੇ ਮੌਕੇ ’ਤੇ ਵਿਦਿਆਰਥੀਆਂ ਵਿਚ ਓਜ਼ੋਨ ਪਰਤ ਦੀ ਮਹੱਤਤਾ ਤੇ ਇਸ ਦੀ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲੇਖ-ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਓਜ਼ੋਨ ਪਰਤ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਵਧਾਉਣ ਤੇ ਵਾਤਾਵਰਨ ਸੰਭਾਲ ਦੀ ਮਹੱਤਤਾ ਨੂੰ ਉਜਾਗਰ ਕਰਨ ਦਾ ਮੌਕਾ ਪ੍ਰਦਾਨ ਕੀਤਾ।

Ad Position 21
No active advertisement
ਜੌਗਰਫ਼ੀ ਵਿਭਾਗ ਵਲੋਂ ਆਯੋਜਿਤ ਵਿਸ਼ਵ ਓਜ਼ੋਨ ਦਿਵਸ ਮੌਕੇ ਵਿਦਿਆਰਥੀਆਂ ਨਾਲ ਵਿਭਾਗ ਮੁਖੀ ਡਾ. ਅਨੁਪ੍ਰੀਤ ਸਿੰਘ ਟਿਵਾਣਾ ਅਤੇ ਹੋਰ। ਅਜੀਤ ਤਸਵੀਰ 19-09-2026
ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਵਲੋਂ ਵਿਸ਼ਵ ਓਜ਼ੋਨ ਦਿਵਸ ਦੇ ਮੌਕੇ ’ਤੇ ਵਿਦਿਆਰਥੀਆਂ ਵਿਚ ਓਜ਼ੋਨ ਪਰਤ ਦੀ ਮਹੱਤਤਾ ਤੇ ਇਸ ਦੀ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲੇਖ-ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਓਜ਼ੋਨ ਪਰਤ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਵਧਾਉਣ ਤੇ ਵਾਤਾਵਰਨ ਸੰਭਾਲ ਦੀ ਮਹੱਤਤਾ ਨੂੰ ਉਜਾਗਰ ਕਰਨ ਦਾ ਮੌਕਾ ਪ੍ਰਦਾਨ ਕੀਤਾ। ਇਸ ਮੁਕਾਬਲੇ ਲਈ ‘ਓਜੋਨ ਪਰਤ, ਅਦਿੱਖ ਅਸਮਾਨੀ ਢਾਲ,’ “ਇਲੈਕਟਰੋਨਿਕ ਕੂੜਾ, ਸਾਡੀ ਡਿਜੀਟਲ ਦੁਨੀਆ ਦਾ ਅਣਦੇਖਿਆ ਪੱਖ’ ਤੇ ‘ਵਾਤਾਵਰਣੀ ਸਮੱਸਿਆਵਾਂ’ ਵਿਸ਼ੇ ਦਿੱਤੇ ਗਏ ਸਨ ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਗਿਆਨ ਅਤੇ ਵਿਚਾਰਾਂ ਨੂੰ ਸੁਤੰਤਰ ਰੂਪ ਵਿਚ ਪੇਸ਼ ਕੀਤਾ। ਲੇਖ-ਲਿਖਣ ਮੁਕਾਬਲੇ ਵਿਚ ਹਰਜਸ਼ਨਪ੍ਰੀਤ ਕੌਰ ਬੀ. ਐਸ. ਸੀ. ਆਨਰਜ਼ ਐਗਰੀਕਲਚਰ ਨੇ ਪਹਿਲਾ, ਗੁਰਜਾਬ ਸਿੰਘ ਐੱਮ.ਏ. ਪੰਜਾਬੀ ਨੇ ਦੂਜਾ ਅਤੇ ਸਹਿਜਵੀਰ ਕੌਰ ਬੀ.ਬੀ.ਏ. ਨੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀ ਦਿਲਰਾਜ ਸਿੰਘ ਬੀ. ਏ. ਅਤੇ ਪੁਸ਼ਪਿੰਦਰ ਕੌਰ ਬੀ. ਏ. ਨੇ ਹੌਸਲਾ ਅਫ਼ਜ਼ਾਈ ਸਨਮਾਨ ਪ੍ਰਾਪਤ ਕੀਤੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਲੇਖ-ਲਿਖਣ ਮੁਕਾਬਲੇ ਦੇ ਆਯੋਜਨ ਲਈ ਜੌਗਰਫ਼ੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਅਕਾਦਮਿਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਵਾਤਾਵਰਣਕ ਮੁੱਦਿਆਂ ਨਾਲ ਜੋੜਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਜੌਗਰਫ਼ੀ ਵਿਭਾਗ ਦੇ ਮੁਖੀ ਡਾ. ਅਨੁਪ੍ਰੀਤ ਸਿੰਘ ਟਿਵਾਣਾ ਨੇ ਵਿਸ਼ਵ ਓਜ਼ੋਨ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਸੁਰੱਖਿਆ ਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰੋ. ਲਵਪ੍ਰੀਤ ਸਿੰਘ ਨੇ ਕਿਹਾ ਓਜ਼ੋਨ ਪਰਤ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰੇਕ ਵਿਅਕਤੀ ਵਲੋਂ ਕੀਤੇ ਛੋਟੇ-ਛੋਟੇ ਯਤਨ ਵੀ ਸਾਡੇ ਵਾਤਾਵਰਨ ਦੀ ਰੱਖਿਆ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਵਿਦਿਆਰਥੀਆਂ ਵਲੋਂ ਓਜ਼ੋਨ ਪਰਤ ਦੀ ਮਹੱਤਤਾ, ਇਸ ਦੇ ਨਸ਼ਟ ਹੋਣ ਦੇ ਪ੍ਰਭਾਵ ਅਤੇ ਇਸ ਦੀ ਸੁਰੱਖਿਆ ਸਬੰਧੀ ਜਾਣਕਾਰੀ ਭਰਪੂਰ ਪੋਸਟਰ ਵੀ ਬਣਾਏ ਗਏ। ਇਸ ਮੌਕੇ ਪ੍ਰੋ. ਕੁਲਜੀਤ ਸਿੰਘ, ਨਰਦੀਪ ਸਿੰਘ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਯੂ. ਪੀ. ਆਈ. ਭੁਗਤਾਨ ’ਤੇ ਵਾਧੂ ਫ਼ੀਸ ਲਗਾਉਣ ਨਾਲ ਛੋਟੇ ਵਪਾਰੀਆਂ ’ਤੇ ਨਵਾਂ ਬੋਝ ਪਵੇਗਾ- ਡਾ. ਢੋਲੇਵਾਲ ਅਗਲੀ ਖ਼ਬਰ ਖਮਾਣੋਂ ਇਲਾਕੇ ’ਚ ਫਿਰੌਤੀ ਮੰਗਣ ਦੇ ਮਾਮਲੇ ਵਿਚ ਕਾਬੂ ਮੁਲਜ਼ਮਾਂ ਵਲੋਂ ਪੁਲਿਸ ’ਤੇ ਫਾਇਰਿੰਗ
Ad Position 24