ਗੋਬਿੰਦਗੜ੍ਹ ਪਬਲਿਕ ਸਕੂਲ ’ਚ ‘ਦੋਸਤਾਨਾ ਬੈਡਮਿੰਟਨ ਮੈਚ 2026’ ਕਰਵਾਇਆ
ਮੰਡੀ ਗੋਬਿੰਦਗੜ੍ਹ, 18 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਮਾਪਿਆਂ ਲਈ ‘ਦੋਸਤਾਨਾ ਬੈਡਮਿੰਟਨ ਮੈਚ 2026’ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮੰਡੀ ਗੋਬਿੰਦਗੜ੍ਹ, 18 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਮਾਪਿਆਂ ਲਈ ‘ਦੋਸਤਾਨਾ ਬੈਡਮਿੰਟਨ ਮੈਚ 2026’ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਪਹਿਲਾ ਸਥਾਨ ਰੋਮੀ ਕੌਸ਼ਲ, ਭੂਮਿਕਾ ਵਰਮਾ ਦੀ ਮਾਤਾ ਨੇ ਹਾਸਲ ਕੀਤਾ। ਦੂਜਾ ਸਥਾਨ ਸੁਖਦੀਪ ਕੌਰ, ਅਮੰਨਤ ਕੌਰ ਦੀ ਮਾਤਾ ਨੇ ਪ੍ਰਾਪਤ ਕੀਤਾ। ਤੀਜਾ ਸਥਾਨ ਮੰਜੂ ਬਾਲਾ, ਨੂਰ ਦੀ ਮਾਤਾ ਨੇ ਹਾਸਿਲ ਕੀਤਾ, ਜਦਕਿ ਕੰਸੋਲੇਸ਼ਨ ਸਥਾਨ ਡਾ. ਗੁਰਪ੍ਰੀਤ ਕੌਰ, ਇਬਾਦਤ ਕੌਰ ਦੀ ਮਾਤਾ ਨੂੰ ਮਿਲਿਆ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਖੇਡ ਗਤੀਵਿਧੀਆਂ ਮਾਪਿਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਕੂਲ ਅਤੇ ਮਾਪਿਆਂ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੇ ਸਮਾਗਮ ਕਰਵਾਉਣ ਦੀ ਗੱਲ ਕਹੀ।