20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਮਲੋਹ ਨਿਵਾਸੀਆਂ ਨੂੰ ਸਫ਼ਾਈ ਮੁਹਿੰਮ ਮਗਰੋਂ ਕੂੜੇ ਦੇ ਢੇਰਾਂ ਤੇ ਗੰਦੇ ਪਾਣੀ ਤੋਂ ਮਿਲੀ ਰਾਹਤ

ਅਮਲੋਹ, 19 ਸਤੰਬਰ, (ਹਰਪ੍ਰੀਤ ਸਿੰਘ ਗਿੱਲ)-ਪਿਛਲੇ ਲੰਬੇ ਸਮੇਂ ਤੋਂ ਸਫ਼ਾਈ ਪੱਖੋਂ ਨਰਕ ਦਾ ਰੂਪ ਧਾਰਨ ਕਰ ਚੁੱਕੇ ਅਮਲੋਹ ਸ਼ਹਿਰ ਦੀ ਦਿੱਖ ਨਗਰ ਕੌਂਸਲ ਦੀ ਨਵੀਂ ਚੁਣੀ ਪ੍ਰਧਾਨ ਹਰਿੰਦਰ ਕੌਰ ਚੀਮਾ ਵਲੋਂ ਚਲਾਈ ਗਈ ਸਫ਼ਾਈ ਮੁਹਿੰਮ ਤੋਂ ਬਾਅਦ ਕਾਫ਼ੀ ਸੁਧਰੀ ਹੈ। ਹੁਣ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਪਹਿਲਾਂ ਦੀ ਤਰ੍ਹਾਂ ਕੂੜੇ ਦੇ ਢੇਰ ਅਤੇ ਸੜਕਾਂ ’ਤੇ ਗੰਦਾ ਪਾਣੀ ਨਜ਼ਰ ਨਹੀਂ ਆ ਰਿਹਾ, ਜਿਸ ਕਾਰਨ ਰਾਹਗੀਰਾਂ ਨੂੰ ਵੀ ਕਾਫ਼ੀ ਰਾਹਤ ਮਿਲੀ ਹੈ।

Ad Position 21
No active advertisement
ਨਗਰ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 20-09-2026
ਅਮਲੋਹ, 19 ਸਤੰਬਰ, (ਹਰਪ੍ਰੀਤ ਸਿੰਘ ਗਿੱਲ)-ਪਿਛਲੇ ਲੰਬੇ ਸਮੇਂ ਤੋਂ ਸਫ਼ਾਈ ਪੱਖੋਂ ਨਰਕ ਦਾ ਰੂਪ ਧਾਰਨ ਕਰ ਚੁੱਕੇ ਅਮਲੋਹ ਸ਼ਹਿਰ ਦੀ ਦਿੱਖ ਨਗਰ ਕੌਂਸਲ ਦੀ ਨਵੀਂ ਚੁਣੀ ਪ੍ਰਧਾਨ ਹਰਿੰਦਰ ਕੌਰ ਚੀਮਾ ਵਲੋਂ ਚਲਾਈ ਗਈ ਸਫ਼ਾਈ ਮੁਹਿੰਮ ਤੋਂ ਬਾਅਦ ਕਾਫ਼ੀ ਸੁਧਰੀ ਹੈ। ਹੁਣ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਪਹਿਲਾਂ ਦੀ ਤਰ੍ਹਾਂ ਕੂੜੇ ਦੇ ਢੇਰ ਅਤੇ ਸੜਕਾਂ ’ਤੇ ਗੰਦਾ ਪਾਣੀ ਨਜ਼ਰ ਨਹੀਂ ਆ ਰਿਹਾ, ਜਿਸ ਕਾਰਨ ਰਾਹਗੀਰਾਂ ਨੂੰ ਵੀ ਕਾਫ਼ੀ ਰਾਹਤ ਮਿਲੀ ਹੈ। ਅੱਜ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਨਗਰ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਸਿਕੰਦਰ ਸਿੰਘ ਗੋਗੀ ਦੇ ਕਾਰਜਕਾਲ ਦੌਰਾਨ ਪਾਸ ਹੋਏ ਮਤਿਆਂ ਵਿਚੋਂ ਕਰੀਬ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਟੈਂਡਰ ਲਗਾਏ ਜਾ ਚੁੱਕੇ ਹਨ, ਜਦਕਿ ਬਾਕੀ ਰਹਿੰਦੇ ਕੰਮਾਂ ਦੇ ਟੈਂਡਰ ਵੀ ਅਗਲੇ ਹਫ਼ਤੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਹੋਈ ਨਗਰ ਕੌਂਸਲ ਦੀ ਮੀਟਿੰਗ ਵਿਚ ਕਰੀਬ 3 ਤੋਂ 4 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜ ਸਰਬਸੰਮਤੀ ਨਾਲ ਪਾਸ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਨਗਰ ਕੌਂਸਲ ਵਲੋਂ ਲੋੜੀਂਦੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਅਤੇ ਅਗਲੇ ਹਫ਼ਤੇ ਤੋਂ ਟੈਂਡਰ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਦੋ-ਤਿੰਨ ਮਹੀਨਿਆਂ ਵਿਚ ਸ਼ਹਿਰ ਦੇ ਬਹੁਤੇ ਰੁਕੇ ਹੋਏ ਵਿਕਾਸ ਕਾਰਜ ਮੁਕੰਮਲ ਕਰਵਾ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਵਿਚ ਸਫ਼ਾਈ ਦਾ ਹਾਲ ਬੇਹੱਦ ਮਾੜਾ ਬਣਿਆ ਹੋਇਆ ਸੀ। ਸੀਵਰੇਜ ਬੰਦ ਹੋਣ ਕਾਰਨ ਬਾਜ਼ਾਰਾਂ ਦੀਆਂ ਸੜਕਾਂ ’ਤੇ ਥਾਂ-ਥਾਂ ਗੰਦਾ ਪਾਣੀ ਖੜ੍ਹਾ ਰਹਿੰਦਾ ਸੀ ਅਤੇ ਮੁੱਖ ਚੌਂਕਾਂ ਸਮੇਤ ਕਈ ਥਾਵਾਂ ’ਤੇ ਕੂੜੇ ਦੇ ਢੇਰ ਲੱਗੇ ਰਹਿੰਦੇ ਸਨ ਜਿਸ ਕਾਰਨ ਉਨ੍ਹਾਂ ਦੀ ਟੀਮ ਦੀ ਮੁੱਖ ਤਰਜੀਹ ਸ਼ਹਿਰ ਦੀ ਸਫ਼ਾਈ ਤੇ ਸ਼ਹਿਰ ਨਿਵਾਸੀਆਂ ਨੂੰ ਮਿਆਰੀ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਜਿਸ ਲਈ ਸੰਗਠਿਤ ਰੂਪ ਵਿਚ ਰਣਨੀਤੀ ਤਹਿ ਕਰ ਲਈ ਗਈ ਹੈ। ਜਿਸ ਤਹਿਤ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਨਗਰ ਕੌਂਸਲ ਵਲੋਂ ਲਗਾਤਾਰ ਸਫ਼ਾਈ ਮੁਹਿੰਮ ਚਲਾ ਕੇ ਗੰਦਗੀ ਦੇ ਢੇਰ ਹਟਾਉਣ ਅਤੇ ਸੜਕਾਂ ਤੇ ਬਾਜ਼ਾਰਾਂ ਦੀ ਸਫ਼ਾਈ ਕਰਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਹਰਿੰਦਰ ਕੌਰ ਚੀਮਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਘਰਾਂ ਦਾ ਕੂੜਾ ਸੜਕਾਂ ਜਾਂ ਡੰਪਾਂ ’ਤੇ ਸੁੱਟਣ ਦੀ ਬਜਾਏ ਨਗਰ ਕੌਂਸਲ ਵਲੋਂ ਰੋਜ਼ਾਨਾਂ ਹਰ ਗਲੀ ਮੁਹੱਲੇ ਵਿਚ ਭੇਜੇ ਜਾ ਰਹੇ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਵਿਚ ਹੀ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਲਈ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਨਗਰ ਕੌਂਸਲ ਸ਼ਹਿਰ ਵਾਸੀਆਂ ਨੂੰ ਬਿਹਤਰ ਸਫ਼ਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਫਿਜ਼ਿਕਸ ਐਸੋਸੀਏਸ਼ਨ ਨੇ ‘ਦ ਨੌਲੇਜ ਏਪੈਕਸ’ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਲਈ ਮੌਕ ਇੰਟਰਵਿਊ ਸੈਸ਼ਨ
Ad Position 24