20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮਾਤਾ ਗੁਜਰੀ ਕਾਲਜ ਦੀ ਫਿਜ਼ਿਕਸ ਐਸੋਸੀਏਸ਼ਨ ਨੇ ‘ਦ ਨੌਲੇਜ ਏਪੈਕਸ’ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫਿਜ਼ਿਕਸ ਵਿਭਾਗ ਦੀ ਫਿਜ਼ਿਕਸ ਐਸੋਸੀਏਸ਼ਨ ਵਲੋਂ ‘ਦ ਨੌਲੇਜ ਏਪੈਕਸ’ ਸਮਾਗਮ ਤਹਿਤ ਕੁਇਜ਼ ਅਤੇ ਅਖ਼ਬਾਰ ਪੜ੍ਹਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੌਜੂਦਾ ਸਮਾਜਿਕ ਅਤੇ ਰਾਜਨੀਤਕ ਮਸਲਿਆਂ ਪ੍ਰਤੀ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 20-09-2026
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫਿਜ਼ਿਕਸ ਵਿਭਾਗ ਦੀ ਫਿਜ਼ਿਕਸ ਐਸੋਸੀਏਸ਼ਨ ਵਲੋਂ ‘ਦ ਨੌਲੇਜ ਏਪੈਕਸ’ ਸਮਾਗਮ ਤਹਿਤ ਕੁਇਜ਼ ਅਤੇ ਅਖ਼ਬਾਰ ਪੜ੍ਹਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੌਜੂਦਾ ਸਮਾਜਿਕ ਅਤੇ ਰਾਜਨੀਤਕ ਮਸਲਿਆਂ ਪ੍ਰਤੀ ਜਾਗਰੂਕ ਕਰਨਾ ਸੀ। ਇਨ੍ਹਾਂ ਮੁਕਾਬਲਿਆਂ ਵਿਚ ਵਿਭਾਗ ਦੇ ਕੁੱਲ 55 ਵਿਦਿਆਰਥੀਆਂ ਨੇ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੇ ਉਸਾਰੂ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਵਿਭਾਗ ਮੁਖੀ ਤੇ ਐਸੋਸੀਏਸ਼ਨ ਦੇ ਕਨਵੀਨਰ ਡਾ. ਤਜਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਿਭਾਗ ਵਲੋਂ ਸਮੇਂ ਸਮੇਂ ਸਿਰ ਅਜਿਹੇ ਰਚਨਾਤਮਿਕ ਸਮਾਗਮ ਕਰਵਾਏ ਜਾਂਦੇ ਹਨ। ਇਸ ਮੌਕੇ ਕਰਵਾਏ ਗਏ ਅਖ਼ਬਾਰ ਪੜ੍ਹਨ ਮੁਕਾਬਲੇ ਵਿਚ ਬੀ.ਐੱਸ.ਸੀ. ਫਿਜ਼ੀਕਲ ਸਾਇੰਸ ਭਾਗ ਦੂਸਰਾ ਦੀ ਵਿਦਿਆਰਥਣ ਪਰਵਿੰਦਰ ਕੌਰ ਨੇ ਪਹਿਲਾ, ਬੀ.ਐਸ.ਸੀ. ਫਿਜ਼ੀਕਲ ਸਾਇੰਸ ਭਾਗ ਤੀਸਰਾ ਦੀ ਜਗਜੀਤ ਕੌਰ ਨੇ ਦੂਜਾ ਅਤੇ ਐੱਮ.ਐੱਸ.ਸੀ. ਫਿਜ਼ਿਕਸ ਭਾਗ ਪਹਿਲਾ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿਚ ਐੱਮ.ਐੱਸ.ਸੀ. ਫਿਜ਼ਿਕਸ ਭਾਗ ਪਹਿਲਾ ਦੀ ਜਸਮੀਨ ਕੌਰ, ਹਰਮਨਪ੍ਰੀਤ ਕੌਰ ਅਤੇ ਦਮਨਜੀਤ ਸਿੰਘ ਦੀ ਟੀਮ ਨੇ ਪਹਿਲਾ, ਐੱਮ.ਐੱਸ.ਸੀ. ਫਿਜ਼ਿਕਸ ਭਾਗ ਦੂਸਰਾ ਦੀਆਂ ਵਿਦਿਆਰਥਣਾਂ ਨਵਦੀਪ ਕੌਰ, ਜਸਦੀਪ ਕੌਰ ਅਤੇ ਸਲੋਨੀ ਦੀ ਟੀਮ ਨੇ ਦੂਜਾ ਅਤੇ ਬੀ.ਐੱਸ.ਸੀ. ਆਨਰਜ਼ ਕੈਮਿਸਟਰੀ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਜਸਕੀਰਤ ਕੌਰ, ਜਸਵੀਰ ਕੌਰ ਅਤੇ ਨਵਜੋਤ ਕੌਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਕੋਆਰਡੀਨੇਟਰ ਡਾ. ਦੀਪਿਕਾ ਜੈਨ, ਫੈਕਲਟੀ ਮੈਂਬਰ ਡਾ. ਰਮਣੀਕ ਕੌਰ, ਡਾ. ਨਵਜੀਤ ਕੌਰ, ਡਾ. ਗੁਰਪ੍ਰੀਤ ਕੌਰ ਭੁੱਲਰ ਅਤੇ ਪ੍ਰੋ. ਮਨਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਪੁਲ ਨਿਰਮਾਣ ਨੂੰ ਲੈ ਕੇ ਵਿਧਾਇਕ ਗੈਰੀ ਬੜਿੰਗ ਨੇ ਢਾਈ ਘੰਟੇ ਦਿੱਤਾ ਧਰਨਾ ਅਗਲੀ ਖ਼ਬਰ ਅਮਲੋਹ ਨਿਵਾਸੀਆਂ ਨੂੰ ਸਫ਼ਾਈ ਮੁਹਿੰਮ ਮਗਰੋਂ ਕੂੜੇ ਦੇ ਢੇਰਾਂ ਤੇ ਗੰਦੇ ਪਾਣੀ ਤੋਂ ਮਿਲੀ ਰਾਹਤ
Ad Position 24