ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਐਡਵੋਕੇਟ ਸਾਊ ਨੇ ਆਪਣੀ ਟੀਮ ਸਮੇਤ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਆਪਣੀ ਨਵੀਂ ਚੁਣੀ ਕਾਰਜਕਾਰਨੀ ਟੀਮ ਸਮੇਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨਾਲ ਰਸਮੀ ਮੁਲਾਕਾਤ ਕੀਤੀ।
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਆਪਣੀ ਨਵੀਂ ਚੁਣੀ ਕਾਰਜਕਾਰਨੀ ਟੀਮ ਸਮੇਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨਾਲ ਰਸਮੀ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਸਾਊ ਨੇ ਜਿੱਥੇ ਡਿਪਟੀ ਕਮਿਸ਼ਨਰ ਦਾ ਮੂੰਹ ਮਿੱਠਾ ਕਰਵਾਇਆ, ਉੱਥੇ ਹੀ ਡੀ.ਸੀ ਨੇ ਐਡਵੋਕੇਟ ਸਾਊ ਅਤੇ ਉਨ੍ਹਾਂ ਦੀ ਸਾਰੀ ਕਾਰਜਕਾਰਨੀ ਟੀਮ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵਕੀਲ ਸਾਹਿਬਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ’ਤੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ, ਸਕੱਤਰ ਸੰਦੀਪ ਕੁਮਾਰ ਵਰਮਾ, ਉਪ ਪ੍ਰਧਾਨ ਗੁਰਦੀਪ ਕੌਰ ਵਾਲੀਆ, ਜੁਆਇੰਟ ਸਕੱਤਰ ਗਗਨਦੀਪ ਸਿੰਘ ਧੀਮਾਨ, ਲਾਇਬੇ੍ਰਰੀਅਨ ਸੰਦੀਪ ਕੌਰ ਵੀ ਹਾਜ਼ਰ ਸਨ।