20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਪ੍ਰੀਤ ਸਿੰਘ ਜੀ.ਪੀ. ਦੀ ਲੋਕਾਂ ਵਿਚ ਮਜ਼ਬੂਤ ਪਕੜ, ਪਾਰਟੀ ਲਈ ਵੱਡੀ ਤਾਕਤ-ਅਮਰਿੰਦਰ ਸਿੰਘ ਮੌਲਾ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ ਕੌਂਸਲਰ ਅਮਰਿੰਦਰ ਸਿੰਘ ਮੌਲਾ ਨੇ ਪਾਰਟੀ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 20-09-2026
ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ ਕੌਂਸਲਰ ਅਮਰਿੰਦਰ ਸਿੰਘ ਮੌਲਾ ਨੇ ਪਾਰਟੀ ਦੇ ਐਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੇ ਹੱਕ ਵਿਚ ਬਿਆਨ ਦਿੰਦਿਆਂ ਕਿਹਾ ਕਿ ਜੀ.ਪੀ. ਇਕ ਤਜਰਬੇਕਾਰ, ਇਮਾਨਦਾਰ, ਮਿਹਨਤੀ ਅਤੇ ਲੋਕਾਂ ਵਿਚ ਹਰਮਨ ਪਿਆਰੇ ਆਗੂ ਹਨ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਜੀ.ਪੀ. ਦੀ ਲੋਕਾਂ ਨਾਲ ਲੰਬੇ ਸਮੇਂ ਤੋਂ ਬਣੀ ਸਾਂਝ ਅਤੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਵਿਚ ਮਜ਼ਬੂਤ ਆਧਾਰ ਉਨ੍ਹਾਂ ਦੀ ਲੋਕਪ੍ਰਿਯਤਾ ਦਾ ਪ੍ਰਮਾਣ ਹੈ। ਅਮਰਿੰਦਰ ਸਿੰਘ ਮੌਲਾ ਨੇ ਕਿਹਾ ਕਿ ਜੀ.ਪੀ. ਹਰੇਕ ਧਰਮ, ਹਰ ਵਰਗ ਅਤੇ ਹਰ ਭਾਈਚਾਰੇ ਦੇ ਲੋਕਾਂ ਦਾ ਬਰਾਬਰ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦਾ ਮਿਲਣਸਾਰ ਸੁਭਾਅ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਉਨ੍ਹਾਂ ਨੂੰ ਲੋਕਾਂ ਦੇ ਨੇੜੇ ਲਿਆਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਕੋਲ ਬੇਝਿਜਕ ਪਹੁੰਚਦੇ ਹਨ ਅਤੇ ਜੀ.ਪੀ. ਵਲੋਂ ਵੀ ਲੋਕਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੀ.ਪੀ. ਦੀ ਕਾਰਜਸ਼ੈਲੀ ਵਿਚ ਲੋਕ ਹਿਤ ਨੂੰ ਤਰਜੀਹ ਦੇਣ ਦੀ ਭਾਵਨਾ ਰਹੀ ਹੈ। ਕੌਂਸਲਰ ਮੌਲਾ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਜੀ.ਪੀ ਨੂੰ ਪੰਜਾਬ ਪੱਧਰ ’ਤੇ ਐਸ.ਸੀ. ਵਿੰਗ ਦੀ ਜ਼ਿੰਮੇਵਾਰੀ ਮਿਲਣ ਨਾਲ ਉਨ੍ਹਾਂ ਦੀਆਂ ਸੇਵਾਵਾਂ ਦਾ ਘੇਰਾ ਹੋਰ ਵਿਸ਼ਾਲ ਹੋਇਆ ਹੈ ਅਤੇ ਉਹ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਆਪਣੀ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਵਲੋਂ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਉਮੀਦਵਾਰ ਬਣਾਇਆ ਜਾਂਦਾ ਹੈ ਤਾਂ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਸਮਰੱਥ ਹਨ। ਅਮਰਿੰਦਰ ਸਿੰਘ ਮੌਲਾ ਨੇ ਕਿਹਾ ਕਿ ਉਨ੍ਹਾਂ ਦੇ ਲੰਬੇ ਸਿਆਸੀ ਤਜਰਬੇ, ਲੋਕਾਂ ਨਾਲ ਮਜ਼ਬੂਤ ਸਾਂਝ, ਵੱਖ-ਵੱਖ ਪਿੰਡਾਂ ਵਿਚ ਆਧਾਰ ਅਤੇ ਹਰ ਵਰਗ ਦੇ ਲੋਕਾਂ ਨਾਲ ਬਣੇ ਰਾਬਤੇ ਨੂੰ ਦੇਖਦਿਆਂ ਉਹ ਹਲਕੇ ਵਿਚ ਮਜ਼ਬੂਤ ਚੋਣ ਮੁਹਿੰਮ ਚਲਾਉਣ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਉਹ ਗੁਰਪ੍ਰੀਤ ਸਿੰਘ ਜੀ.ਪੀ. ਦੇ ਨਾਲ ਖੜ੍ਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਭਵਿੱਖ ਵਿਚ ਵੀ ਪੂਰੀ ਤਨਦੇਹੀ ਨਾਲ ਉਨ੍ਹਾਂ ਨਾਲ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ‘ ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਕੀਤੀ ਸ਼ਹਿਰ ਦੀ ਸਫ਼ਾਈ ਅਗਲੀ ਖ਼ਬਰ ਅਨਮੋਲ ਸਿੰਘ ਨੇ ਐੱਮ.ਬੀ.ਬੀ.ਐੱਸ. ਲਈ ਦਾਖਲਾ ਹਾਸਿਲ ਕਰਕੇ ਸਕੂਲ ਦਾ ਨਾਮ ਰੁਸ਼ਨਾਇਆ
Ad Position 24