20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਕੀਤੀ ਸ਼ਹਿਰ ਦੀ ਸਫ਼ਾਈ

ਖਮਾਣੋਂ, 19 ਸਤੰਬਰ (ਮਨਮੋਹਨ ਸਿੰਘ ਕਲੇਰ)-ਸ਼ਹਿਰ ਵਿਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਗਰ ਪੰਚਾਇਤ ਖਮਾਣੋਂ ਵਲੋਂ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਨਗਰ ਪੰਚਾਇਤ ਦੇ ਅਹੁਦੇਦਾਰਾਂ, ਕੌਂਸਲਰਾਂ ਅਤੇ ਸਫ਼ਾਈ ਸੇਵਕ ਸਟਾਫ਼ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਹੱਥਾਂ ਵਿਚ ਬੈਨਰ ਫੜ ਕੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ।

Ad Position 21
No active advertisement
ਅਜੀਤ ਡੈਸਕ 20-09-2026
ਖਮਾਣੋਂ, 19 ਸਤੰਬਰ (ਮਨਮੋਹਨ ਸਿੰਘ ਕਲੇਰ)-ਸ਼ਹਿਰ ਵਿਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਗਰ ਪੰਚਾਇਤ ਖਮਾਣੋਂ ਵਲੋਂ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਨਗਰ ਪੰਚਾਇਤ ਦੇ ਅਹੁਦੇਦਾਰਾਂ, ਕੌਂਸਲਰਾਂ ਅਤੇ ਸਫ਼ਾਈ ਸੇਵਕ ਸਟਾਫ਼ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਹੱਥਾਂ ਵਿਚ ਬੈਨਰ ਫੜ ਕੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਸੁਨੀਤਾ ਰਾਣੀ, ਦਰਸ਼ਨ ਕੁਮਾਰ ਸੋਨੀ, ਮਨਦੀਪ ਸਿੰਘ ਐਮ.ਸੀ., ਨਰੇਸ਼ ਕੁਮਾਰ ਅਤੇ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਰੇਹੜੀ-ਫੜੀ ਜਾਂ ਹੋਰ ਕੋਈ ਵੀ ਸਮਾਨ ਗੰਦੇ ਪਾਣੀ ਵਾਲੇ ਨਾਲੇ ਤੋਂ ਪਿੱਛੇ ਰੱਖਣ। ਉਹ ਕੂੜਾ-ਕਰਕਟ ਸਹੀ ਜਗ੍ਹਾ ’ਤੇ ਸੁੱਟਣ, ਦੁਕਾਨਦਾਰ ਡੱਸਟਬਿਨ ਆਪਣੇ ਪਾਸ ਜ਼ਰੂਰ ਰੱਖਣ ਅਤੇ ਪਾਲੀਥੀਨ ਦੀ ਵਰਤੋਂ ਤੋਂ ਗੁਰੇਜ਼ ਕਰਨ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ, ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਖਮਾਣੋਂ ਨੂੰ ਸਾਫ਼-ਸੁਥਰਾ ਅਤੇ ਸੋਹਣਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੀ-ਆਪਣੀ ਦੁਕਾਨ ਦੇ ਅੱਗੇ ਅਤੇ ਆਸ-ਪਾਸ ਪੂਰੀ ਸਫ਼ਾਈ ਰੱਖੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਹੋਈ ਚੋਣ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਜੀ.ਪੀ. ਦੀ ਲੋਕਾਂ ਵਿਚ ਮਜ਼ਬੂਤ ਪਕੜ, ਪਾਰਟੀ ਲਈ ਵੱਡੀ ਤਾਕਤ-ਅਮਰਿੰਦਰ ਸਿੰਘ ਮੌਲਾ
Ad Position 24