21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕਤਲ ਕੇਸ ’ਚ ਲੋੜੀਂਦਾ ਇੱਕ ਹੋਰ ਮੁਲਜ਼ਮ ਵਾਰਦਾਤ ’ਚ ਵਰਤੇ ਹਥਿਆਰ ਸਮੇਤ ਗ੍ਰਿਫ਼ਤਾਰ

ਸਨੌਰ, 20 ਸਤੰਬਰ (ਮੋਹਨ ਸਿੰਘ ਭੱਟੀ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹੰਸ ਦੇ ਦਿਸ਼ਾ-ਨਿਰਦੇਸ਼ਾਂ, ਐੱਸ. ਪੀ.

Ad Position 21
No active advertisement
ਅਜੀਤ ਡੈਸਕ 21-09-2026
ਸਨੌਰ, 20 ਸਤੰਬਰ (ਮੋਹਨ ਸਿੰਘ ਭੱਟੀ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹੰਸ ਦੇ ਦਿਸ਼ਾ-ਨਿਰਦੇਸ਼ਾਂ, ਐੱਸ.ਪੀ. (ਪੀ.ਬੀ.ਆਈ.) ਰਾਜੇਸ਼ ਕੁਮਾਰ ਛਿੱਬਰ ਦੀ ਰਹਿਨੁਮਾਈ ਅਤੇ ਉਪ-ਕਪਤਾਨ ਪੁਲਿਸ (ਦਿਹਾਤੀ) ਰਣਵੀਰ ਸਿੰਘ ਦੀ ਯੋਗ ਅਗਵਾਈ ਹੇਠ ਥਾਣਾ ਸਨੌਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਇਕ ਕਤਲ ਕੇਸ ਵਿਚ ਲੋੜੀਂਦੇ ਦੋਸ਼ੀ ਨੂੰ ਵਾਰਦਾਤ ਦੌਰਾਨ ਵਰਤੇ ਗਏ ਹਥਿਆਰ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਸਨੌਰ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਖਾਂਸੀਆ ਰੋਡ ਸਨੌਰ ਵਿਖੇ ਦੋ ਧਿਰਾਂ ਵਿਚਕਾਰ ਹੋਏ ਜ਼ਮੀਨੀ ਤਕਰਾਰ ਕਾਰਨ ਲੜਾਈ-ਝਗੜਾ ਹੋ ਗਿਆ ਸੀ। ਇਸ ਝਗੜੇ ਦੌਰਾਨ ਗੁਰਮੁਖ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਡੀਲਵਾਲ (ਥਾਣਾ ਅਰਬਨ ਅਸਟੇਟ, ਪਟਿਆਲਾ) ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਿਸ ਦੀ ਬਾਅਦ ਵਿਚ ਇਲਾਜ ਦੌਰਾਨ ਮੌਤ ਹੋ ਜਾਣ ਕਾਰਨ ਮੁਕੱਦਮਾ ਨੰਬਰ 64 ਵਿਚ ਧਾਰਾ 103 (1) ਬੀ.ਐਨ.ਐੱਸ. (ਕਤਲ ਦੀ ਧਾਰਾ) ਦਾ ਵਾਧਾ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਗਈ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਪੁਲਿਸ ਪਾਰਟੀ ਵਲੋਂ ਮੁਕੱਦਮੇ ਵਿਚ ਨਾਮਜ਼ਦ ਦੋਸ਼ੀ ਪਰਮਜੀਤ ਸਿੰਘ ਉਰਫ਼ ਨਿਸ਼ਾਨ ਸਿੰਘ, ਵਾਸੀ ਸਨੌਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਹਥਿਆਰ ਵੀ ਉਸ ਪਾਸੋਂ ਬਰਾਮਦ ਕਰਵਾ ਲਿਆ ਗਿਆ ਹੈ। ਐੱਸ.ਐੱਚ.ਓ. ਅਵਤਾਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮੁਕੱਦਮੇ ਦੇ ਮੁੱਖ ਦੋਸ਼ੀ ਗੁਰਸੇਵਕ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਮੁਹੱਲਾ ਖਾਂਸੀਆ ਵਾਲਾ (ਸਨੌਰ) ਨੂੰ ਪੁਲਿਸ ਵਲੋਂ ਪਹਿਲਾਂ ਹੀ ਗਿ੍ਫ਼ਤਾਰ ਕਰਕੇ ਸੈਂਟਰਲ ਜੇਲ੍ਹ ਪਟਿਆਲਾ ਭੇਜਿਆ ਜਾ ਚੁੱਕਾ ਹੈ।
Ad Position 22
No active advertisement
ਪਿਛਲੀ ਖ਼ਬਰ ਲੌਟ ਵਿਖੇ ਬਾਬਾ ਸ੍ਰੀਚੰਦ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਨੈਸ਼ਨਲ ਫੁੱਟਬਾਲਰ ਗਿਆਨ ਚੰਦ ਪਾਠਕ ਨੇ 80ਵੇਂ ਜਨਮ ਦਿਨ ’ਤੇ ਫੁੱਟਬਾਲ ਮੈਚ ਕਰਵਾਇਆ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਤੇ...
Ad Position 24