21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅਮਲੋਹ ਪਹੁੰਚਣ ’ਤੇ ਸਵਾਗਤ 250 ਟਰੈਕਟਰਾਂ, ਗੱਡੀਆਂ ਤੇ ਵੱਡੀ ਗਿਣਤੀ ਮੋਟਰਸਾਈਕਲਾਂ ਨਾਲ ਲੋਕਾਂ ਨੇ ਦਿਖਾਈ ਸ਼ਮੂਲੀਅਤ : ਜਗਦੀਪ ਸਿੰਘ ਚੀਮਾ

ਅਮਲੋਹ, 20 ਸਤੰਬਰ (ਪੱਤਰ ਪ੍ਰੇਰਕ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅਮਲੋਹ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ। ਨਾਹਰ ਸ਼ੂਗਰ ਮਿੱਲ ਅਮਲੋਹ-ਖੰਨਾ ਰੋਡ ਤੋਂ ਸ਼ੁਰੂ ਹੋ ਕੇ ਅਮਲੋਹ ਸ਼ਹਿਰ ਵਿਚ ਭਾਜਪਾ ਦੇ ਸੀਨੀਅਰ ਆਗੂ ਪੰਜਾਬ ਅਤੇ ਹਲਕਾ ਅਮਲੋਹ ਤੋਂ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਕਰੀਬ 250 ਟਰੈਕਟਰਾਂ, ਗੱਡੀਆਂ ਤੇ ਵੱਡੀ ਗਿਣਤੀ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 21-09-2026
ਅਮਲੋਹ, 20 ਸਤੰਬਰ (ਪੱਤਰ ਪ੍ਰੇਰਕ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅਮਲੋਹ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ। ਨਾਹਰ ਸ਼ੂਗਰ ਮਿੱਲ ਅਮਲੋਹ-ਖੰਨਾ ਰੋਡ ਤੋਂ ਸ਼ੁਰੂ ਹੋ ਕੇ ਅਮਲੋਹ ਸ਼ਹਿਰ ਵਿਚ ਭਾਜਪਾ ਦੇ ਸੀਨੀਅਰ ਆਗੂ ਪੰਜਾਬ ਅਤੇ ਹਲਕਾ ਅਮਲੋਹ ਤੋਂ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਕਰੀਬ 250 ਟਰੈਕਟਰਾਂ, ਗੱਡੀਆਂ ਤੇ ਵੱਡੀ ਗਿਣਤੀ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸਵਾਗਤ ਕੀਤਾ। ਇਸ ਦੌਰਾਨ ਅਮਲੋਹ ਸ਼ਹਿਰ ਵਿਚ ਵਿਸ਼ਾਲ ਜਨਤਕ ਇਕੱਠ ਵੀ ਕੀਤਾ, ਜਿਸ ’ਚ ਪੰਜਾਬ ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਇੰਚਾਰਜ ਕੇ. ਡੀ. ਭੰਡਾਰੀ, ਦਿੱਲੀ ਦੇ ਵਿਧਾਇਕ ਅਰਵਿੰਦਰ ਸਿੰਘ ਲਵਲੀ ਤੇ ਜਗਦੀਪ ਸਿੰਘ ਚੀਮਾ ਨੇ ਸੰਬੋਧਨ ਕੀਤਾ। ਇਸ ਮੌਕੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਤੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਸੂਬੇ ਭਰ ਵਿਚ ਮਿਲ ਰਿਹਾ ਹੁੰਗਾਰਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਲੋਕ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਇਕਜੁੱਟ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਸਿਰਫ਼ ਇਕ ਸਿਆਸੀ ਮੁਹਿੰਮ ਨਾ ਸਮਝ ਕੇ ਸਮਾਜਿਕ ਜ਼ਿੰਮੇਵਾਰੀ ਸਮਝਿਆ ਜਾਵੇ ਕਿਉਂਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖਿਆ, ਖੇਡਾਂ ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨੇ ਸਮੇਂ ਦੀ ਮੁੱਖ ਲੋੜ ਹਨ। ਜਗਦੀਪ ਸਿੰਘ ਚੀਮਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨਾਲ ਵੱਧ ਤੋਂ ਵੱਧ ਜੁੜਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਇਸ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵੱਲ ਅੱਗੇ ਵਧਿਆ ਜਾ ਸਕਦਾ ਹੈ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ, ਬੇਅੰਤ ਸਿੰਘ ਬੈਰਾ, ਰਮੇਸ਼ ਕੁਮਾਰ ਬਬਲੀ, ਸਰਕਲ ਪ੍ਰਧਾਨ ਦਰਸ਼ਨ ਸਿੰਘ ਬੱਬੀ, ਜੋਗਿੰਦਰ ਸਿੰਘ ਨਰਾਇਣਗੜ੍ਹ, ਵਾਈਸ ਪ੍ਰਧਾਨ, ਮਲਕੀਤ ਸਿੰਘ ਸਤਾਣਾ, ਸ਼ਰਨ ਸਿੰਘ ਢਿੱਲੋਂ, ਰਵਿੰਦਰ ਸਿੰਘ ਰੰਧਾਵਾ ਜਨਰਲ ਸਕੱਤਰ, ਜਸਵੀਰ ਸਿੰਘ, ਵਿਨੋਦ ਮਿੱਤਲ, ਮੋਨਿਕ ਸ਼ਰਮਾ, ਐਡਵੋਕੇਟ ਕਨਾਲ ਗਰਗ, ਸੁਖਵਿੰਦਰ ਸਿੰਘ ਸੁੱਖੀ, ਸੁਖਵਿੰਦਰ ਸਿੰਘ ਭੁੱਟੋ, ਵਰਿੰਦਰ ਸਿੰਘ ਭੁੱਟੋ, ਜਥੇਦਾਰ ਜਸਵੰਤ ਸਿੰਘ, ਸੰਜੀਵ ਕੁਮਾਰ ਢੰਡ, ਵਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਹਰਿੰਦਰ ਸਿੰਘ ਕੁਕੀ, ਵਿਜੇ ਕੁਮਾਰ ਅਲੀਪੁਰ, ਅਮਨਦੀਪ ਸਿੰਘ ਹਰੀਪੁਰ, ਅਮ੍ਰਿਤ ਸਿੰਘ, ਅਰਜਨ ਸਿੰਘ ਸ਼ਾਹਪੁਰ, ਜਸਵੀਰ ਸਿੰਘ ਮਹਿਰਾ ਅਤੇ ਦਵਿੰਦਰ ਸਿੰਘ ਸ਼ਾਮਸਪੁਰ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ, ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੀ ਸਮੱਸਿਆ ਕਿਸੇ ਇਕ ਸ਼ਹਿਰ ਜਾਂ ਇਲਾਕੇ ਦੀ ਨਹੀਂ-ਪਰਮਿੰਦਰ ਸਿੰਘ ਬਰਾੜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਤਸਕਰ... ਅਗਲੀ ਖ਼ਬਰ ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ-ਪ੍ਰਧਾਨ ਆਸ਼ਾ ਰਾਣੀ ਮੌਰਨਿੰਗ ਫੁੱਟਬਾਲ ਕਲ...
Ad Position 24