21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

2 ਦਰਜਨ ਦੇ ਕਰੀਬ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਿੰਡ ਖੋਜੇਮਾਜਰਾ ਵਿਖੇ ਇਕ ਸਮਾਗਮ ਦੌਰਾਨ 23 ਪਰਿਵਾਰ ‘ਆਪ’ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ।

Ad Position 21
No active advertisement
ਅਜੀਤ ਡੈਸਕ 21-09-2026
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਿੰਡ ਖੋਜੇਮਾਜਰਾ ਵਿਖੇ ਇਕ ਸਮਾਗਮ ਦੌਰਾਨ 23 ਪਰਿਵਾਰ ‘ਆਪ’ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਸ. ਭੁੱਟਾ ਨੇ ਕਿਹਾ ਕਿ ਸੂਬੇ ਦੇ ਲੋਕ ਇਹ ਭਲੀਭਾਂਤ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਅਜਿਹੀ ਸਿਆਸੀ ਜਮਾਤ ਹੈ, ਜਿਸ ਨਾਲ ਪੰਜਾਬ ਤੇ ਪੰਜਾਬੀਅਤ ਦਾ ਭਲਾ ਹੋ ਸਕਦਾ ਹੈ। ਇਹੋ ਕਾਰਨ ਹੈ ਕਿ ਅੱਜ ਵੱਡੀ ਗਿਣਤੀ ਵਿਚ ਲੋਕ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਹਲਕਾ ਇੰਚਾਰਜ ਨੇ ਕਿਹਾ ਕਿ ਪਾਰਟੀ ਦੇ ਸਮੂਹ ਆਗੂ ਪੂਰੀ ਮਿਹਨਤ ਤੇ ਲਗਨ ਨਾਲ ਪਾਰਟੀ ਨਾਲ ਲੋਕਾਂ ਨੂੰ ਜੋੜ ਰਹੇ ਹਨ ਅਤੇ ਅੱਜ ਇਹ ਸਮਾਗਮ ਪਾਰਟੀ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਖ਼ਾਲਸਾ ਦੀ ਪ੍ਰੇਰਨਾ ਸਦਕਾ ਕਰਵਾਇਆ, ਜਿਨ੍ਹਾਂ ਨੇ 23 ਪਰਿਵਾਰਾਂ ਨੂੰ ਪਾਰਟੀ ਨਾਲ ਜੋੜਨ ਵਿਚ ਮਹੱਤਵਪੂਰਨ ਰੋਲ ਨਿਭਾਇਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਨਰਿੰਦਰ ਸਿੰਘ ਨਿੰਦੀ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਜੀਤੀ, ਅਮਰਜੀਤ ਕੌਰ, ਹਰਜਿੰਦਰ ਕੌਰ, ਅਮਰ ਕੌਰ, ਬਲਜਿੰਦਰ ਕੌਰ, ਮਨਜੀਤ ਕੌਰ, ਲਵਿੰਦਰ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ, ਪ੍ਰਕਾਸ਼ ਕੌਰ, ਜਸਪ੍ਰੀਤ ਕੌਰ, ਜਸਵਿੰਦਰ ਕੌਰ, ਸਤਨਾਮ ਕੌਰ, ਜਸਵੀਰ ਕੌਰ, ਬਲਜੀਤ ਕੌਰ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਜੋਗੀ ਖ਼ਾਨ, ਇਸਲਾਮ ਖ਼ਾਨ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ। ਇਸ ਮੌਕੇ ’ਤੇ ਜਗਦੀਪ ਸਿੰਘ ਹੁਸੈਨਪੁਰ ਸਰਕਲ ਪ੍ਰਧਾਨ ਬਧੌਛੀ, ਹਰਵਿੰਦਰ ਸਿੰਘ ਖ਼ੋਜੇ ਮਾਜਰਾ, ਗੁਰਦੇਵ ਸਿੰਘ, ਅਜੈਬ ਸਿੰਘ, ਰਾਮ ਲਾਲ, ਨਿਰਮਲ ਸਿੰਘ, ਹਰਨੇਕ ਸਿੰਘ, ਚਰਨ ਸਿੰਘ, ਬਾਵਾ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਆਈ.ਐਮ.ਟੀ. ’ਚ ਫਰੈਸ਼ਰ ਪਾਰਟੀ ‘ਪਰਿਚਯ-2026’ ਦਾ ਸ਼ਾਨਦਾਰ ਆਯੋਜਨ ਹਰਸ਼ਪ੍ਰੀਤ ਸਿੰਘ ਅਤੇ ਮਧੂਬਾਲਾ ਨੇ ਜਿੱਤੇ ਮਿਸਟਰ ਤ... ਅਗਲੀ ਖ਼ਬਰ ‘ ਇਕ ਦਿਨ ਮੇਰਾ ਪਿੰਡ’ ਮੁਹਿੰਮ ਤਹਿਤ ਰਾਣਵਾਂ ਵਿਖੇ ਮੈਡੀਕਲ ਕੈਂਪ
Ad Position 24