ਲੋਕ ‘ਆਪ’ ਦੇ ਗੁਮਰਾਹਕੁੰਨ ਪ੍ਰਚਾਰ ਤੇ ਪੰਥ ਵਿਰੋਧੀਆਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ-ਰਾਜੂ ਖੰਨਾ
ਮਿਸ਼ਨ ਫ਼ਤਹਿ ਤਹਿਤ ਰੰਘੇੜਾ ਖ਼ੁਰਦ ਵਿਖੇ ਹੋਈ ਮੀਟਿੰਗ
ਅਮਲੋਹ, 20 ਸਤੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਮਿਸ਼ਨ ਫ਼ਤਹਿ ਤਹਿਤ ਪਿੰਡ ਰੰਘੇੜਾ ਖ਼ੁਰਦ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸਰਕਾਰ ਦੀਆਂ ਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਅਮਲੋਹ, 20 ਸਤੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਮਿਸ਼ਨ ਫ਼ਤਹਿ ਤਹਿਤ ਪਿੰਡ ਰੰਘੇੜਾ ਖ਼ੁਰਦ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸਰਕਾਰ ਦੀਆਂ ਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਲੋਕਾਂ ਨੂੰ ਸਿਆਸੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਦਾਅਵਿਆਂ ਅਤੇ ਪ੍ਰਚਾਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਕੋਲੋਂ ਕੀਤੇ ਵਾਅਦਿਆਂ ਬਾਰੇ ਸਿੱਧੇ ਸਵਾਲ ਪੁੱਛਣੇ ਚਾਹੀਦੇ ਹਨ। ਉਨ੍ਹਾਂ ਪੰਥਕ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਗਤ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਕਿਹਾ। ਰਾਜੂ ਖੰਨਾ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਤੋਂ ਸਵਾਲ ਪੁੱਛਣਾ ਲੋਕਾਂ ਦਾ ਹੱਕ ਹੈ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਵੇ। ਉਨ੍ਹਾਂ ਵਰਕਰਾਂ ਤੇ ਹਲਕਾ ਵਾਸੀਆਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਸਰਕਲ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਬਡਾਲੀ, ਯੂਥ ਆਗੂ ਸੁਖਵਿੰਦਰ ਸਿੰਘ, ਅਮਨਦੀਪ ਸਿੰਘ ਭੱਦਲਥੂਹਾ, ਜਥੇ. ਬਲਵੰਤ ਸਿੰਘ, ਪਰਵਿੰਦਰ ਸਿੰਘ, ਸਤਵਿੰਦਰ ਸਿੰਘ, ਸੁਖਦੀਪ ਸਿੰਘ, ਬਬਲੀ ਰੰਘੇੜਾ, ਕਰਨੈਲ ਸਿੰਘ, ਤਰਲੋਚਨ ਸਿੰਘ, ਭਗਵੰਤ ਕੌਰ, ਪਰਮਿੰਦਰ ਕੌਰ, ਹਰਜੀਤ ਕੌਰ, ਕੁਲਦੀਪ ਕੌਰ, ਸੰਦੀਪ ਕੌਰ, ਕਰਨੈਲ ਕੌਰ, ਸਾਹਿਜਪ੍ਰੀਤ ਕੌਰ, ਗੁਰਲੀਨ ਕੌਰ, ਰਵੀਨਾ ਰੰਘੇੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਬੀਬੀਆਂ ਮੌਜੂਦ ਸਨ।