ਖੇੜੀ ਗੁੱਜਰਾਂ ਵਿਖੇ 1.01 ਕਰੋੜ ਦੀ ਲਾਗਤ ਨਾਲ ਸੜਕ ਦਾ ਨਵੀਨੀਕਰਨ ਕਾਰਜ ਸ਼ੁਰੂ
ਡਕਾਲਾ, 20 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡ ਖੇੜੀ ਗੁੱਜਰਾਂ ਵਿਖੇ ਕਰੀਬ 1. 01 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕ ਨਵੀਨੀਕਰਨ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ ।
ਖ
ਖੇੜੀ ਗੁੱਜਰਾਂ ਵਿਖੇ 1.01 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨਵੀਨੀਕਰਨ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਰਚੰਦ ਸਿੰਘ ਬਰਸਟ ਅਤੇ ਨਾਲ ਮੌਜੂਦ ਇਲਾਕਾ ਵਾਸੀ। ਅਜੀਤ ਤਸਵੀਰ
21-09-2026
ਡਕਾਲਾ, 20 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡ ਖੇੜੀ ਗੁੱਜਰਾਂ ਵਿਖੇ ਕਰੀਬ 1.01 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕ ਨਵੀਨੀਕਰਨ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ । ਉਨ੍ਹਾਂ ਵਲੋਂ ਰਿਬਨ ਕੱਟ ਕੇ ਵਿਕਾਸ ਕਾਰਜ ਦਾ ਆਗਾਜ਼ ਕਰਵਾਇਆ। ਇਸ ਪ੍ਰਕਜੈਕਟ ਤਹਿਤ ਪਟਿਆਲਾ ਮੈਣ ਰੋਡ ਤੋਂ ਖੇੜੀ ਗੁੱਜਰਾਂ ਤੱਕ ਲਗਪਗ 2 ਕਿਲੋਮੀਟਰ ਲੰਬੀ ਸੜਕ ਦੀ ਮੁਰੰਮਤ ਤੇ ਨਵੀਨੀਕਰਨ ਕੀਤਾ ਜਾਵੇਗਾ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਤੇ ਮੁੱਖ ਸੜਕੀ ਮਾਰਗਾਂ ਨਾਲ ਜੋੜਨ ਵਾਲੀਆਂ ਸੜਕਾਂ ਦਾ ਮਜ਼ਬੂਤ ਨੈੱਟਵਰਕ ਲੋਕਾਂ ਦੀ ਰੋਜ਼ਾਨਾ ਆਵਾਜਾਈ ਦੇ ਨਾਲ-ਨਾਲ ਇਲਾਕੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਲਈ ਵੀ ਅਹਿਮ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਸ਼ੀਸ਼ਪਾਲ ਸਿੰਘ ਸਰਪੰਚ ਖੇੜੀ ਗੁੱਜਰਾਂ, ਤਰਲੋਚਨ ਸਿੰਘ ਸਰਪੰਚ ਰੱਖੜਾ, ਗਗਨਦੀਪ ਕੌਰ ਸਰਪੰਚ ਬੀਰ ਖੇੜੀ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ ਸਰਪੰਚ ਫਤਿਹਪੁਰ, ਗਿੰਨੀ ਖੰਗੂੜਾ, ਜੱਸੀ ਫਤਿਹਪੁਰ, ਜੋਨ ਸੂਲਰ, ਕੁਲਵਿੰਦਰ ਸਿੰਘ ਪੰਚ, ਨਸੀਬ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਰਾਜਵਿੰਦਰ ਕੌਰ ਪੰਚ, ਗੁਰਮੀਤ ਕੌਰ ਪੰਚ, ਬਲਵੀਰ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।