22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਮਿਲੇ ਭਰਵੇਂ ਸਹਿਯੋਗ ਲਈ ਹਲਕੇ ਦੇ ਲੋਕਾਂ ਦੇ ਹਮੇਸ਼ਾ ਰਿਣੀ ਰਹਾਂਗੇ- ਜਗਦੀਪ ਸਿੰਘ ਚੀਮਾ

ਅਮਲੋਹ, 21 ਸਤੰਬਰ (ਕੇਵਲ ਸਿੰਘ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਅਮਲੋਹ-ਗੋਬਿੰਦਗੜ੍ਹ ਪਹੁੰਚਣ ’ਤੇ ਲੋਕਾਂ ਦੇ ਮਿਲੇ ਸਹਿਯੋਗ ਲਈ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਪਾਰਟੀ ਵਰਕਰਾਂ ਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਯਾਤਰਾ ਦੇ ਅਮਲੋਹ ਪਹੁੰਚਣ ’ਤੇ ਲੋਕਾਂ ਤੇ ਭਾਜਪਾ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 22-09-2026
ਅਮਲੋਹ, 21 ਸਤੰਬਰ (ਕੇਵਲ ਸਿੰਘ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਅਮਲੋਹ-ਗੋਬਿੰਦਗੜ੍ਹ ਪਹੁੰਚਣ ’ਤੇ ਲੋਕਾਂ ਦੇ ਮਿਲੇ ਸਹਿਯੋਗ ਲਈ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਪਾਰਟੀ ਵਰਕਰਾਂ ਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਯਾਤਰਾ ਦੇ ਅਮਲੋਹ ਪਹੁੰਚਣ ’ਤੇ ਲੋਕਾਂ ਤੇ ਭਾਜਪਾ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਮਿਲਿਆ ਹੁੰਗਾਰਾ ਲੋਕਾਂ ਦੀ ਸਾਂਝੀ ਸ਼ਮੂਲੀਅਤ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਨਾਹਰ ਸ਼ੂਗਰ ਮਿੱਲ ਅਮਲੋਹ-ਖੰਨਾ ਰੋਡ ਤੋਂ ਅਮਲੋਹ ਸ਼ਹਿਰ ਤੱਕ ਕੱਢੇ ਗਏ ਕਾਫ਼ਲੇ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਖੇਤਰਾਂ ਤੋਂ ਲੋਕ, ਨੌਜਵਾਨ ਅਤੇ ਭਾਜਪਾ ਵਰਕਰ ਸ਼ਾਮਿਲ ਹੋਏ। ਵਰਕਰ ਟਰੈਕਟਰਾਂ, ਕਾਰਾਂ ਤੇ ਮੋਟਰਸਾਈਕਲਾਂ ਰਾਹੀਂ ਯਾਤਰਾ ਵਿਚ ਪਹੁੰਚੇ ਜਿਹੜਾ ਕਿ ਭਾਜਪਾ ਦੀ ਵੱਧ ਦੀ ਲੋਕਪ੍ਰਿਯਤਾ ਦੇ ਸੰਕੇਤ ਹਨ। ਆਉਣ ਵਾਲੇ ਦਿਨਾਂ ਵਿਚ ਭਾਜਪਾ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਜਿਸ ਕਰਕੇ ਅੱਜ ਭਾਜਪਾ ਵਲੋਂ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਬਰਦਾਸ਼ਤ ਨਹੀਂ ਹੋ ਰਹੀ, ਕਿਉਂਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਅੰਦਰ ਨਸ਼ਿਆਂ ਨੇ ਹੋਰ ਪੈਰ ਪਸਾਰੇ ਹਨ। ਉਨ੍ਹਾਂ ਪੰਜਾਬ ਤੇ ਜ਼ਿਲ੍ਹਾ ਪੱਧਰੀ ਲੀਡਰਸ਼ਿਪ, ਮੰਡਲ ਤੇ ਬੂਥ ਅਹੁਦੇਦਾਰਾਂ, ਮਹਿਲਾ ਵਰਕਰਾਂ, ਨੌਜਵਾਨਾਂ, ਕਿਸਾਨਾਂ ਤੇ ਸਮੂਹ ਸਾਥੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਅਗਲੀ ਖ਼ਬਰ ਸਮਾਣਾ ’ਚ ਚੋਰੀਆਂ ਦੀਆਂ ਵਾਰਦਾਤਾਂ ’ਚ ਵਾਧਾ ਹੋਣ ਨਾਲ ਲੋਕਾਂ ਦੀ ਨੀਂਦ ਹਰਾਮ
Ad Position 24