ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਮਨਪ੍ਰੀਤ ਸਿੰਘ)- ਸਵੱਛਤਾ ਹੀ ਸੇਵਾ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀ ਸਾਂਝੀਆਂ ਥਾਵਾਂ ਸਕੂਲ, ਧਰਮਸ਼ਾਲਾ, ਪੰਚਾਇਤ ਘਰ, ਕਮਿਊਨਿਟੀ ਸੈਂਟਰ, ਜਲ ਸਪਲਾਈ ਸਕੀਮਾਂ, ਠੋਸ ਕੂੜਾ ਪ੍ਰਬੰਧਨ, ਛੱਪੜਾਂ ਆਦਿ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਵਿਸ਼ਾਲ ਪੁਰੀ ਨੇ ਦਿੱਤੀ।
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਮਨਪ੍ਰੀਤ ਸਿੰਘ)- ਸਵੱਛਤਾ ਹੀ ਸੇਵਾ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀ ਸਾਂਝੀਆਂ ਥਾਵਾਂ ਸਕੂਲ, ਧਰਮਸ਼ਾਲਾ, ਪੰਚਾਇਤ ਘਰ, ਕਮਿਊਨਿਟੀ ਸੈਂਟਰ, ਜਲ ਸਪਲਾਈ ਸਕੀਮਾਂ, ਠੋਸ ਕੂੜਾ ਪ੍ਰਬੰਧਨ, ਛੱਪੜਾਂ ਆਦਿ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਵਿਸ਼ਾਲ ਪੁਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਫ਼ਾਈ ਮੁਹਿੰਮ ’ਚ ਪਿੰਡਾਂ ਦੇ ਆਮ ਲੋਕਾਂ ਵਲੋਂ ਯੋਗਦਾਨ ਪਾਇਆ ਗਿਆ। ਸਕੂਲਾਂ ਦੇ ਬੱਚਿਆਂ ਨੂੰ ਘਰੇਲੂ ਕੂੜੇ ਨੂੰ ਚਾਰ ਤਰੀਕਿਆਂ ਨਾਲ ਵੱਖ-ਵੱਖ ਕਰਨ ਲਈ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬਲਾਕ ਅਮਲੋਹ ਦੇ ਪਿੰਡ ਨੂਰਪੁਰਾ ਵਿਚ ਕਮਿਊਨਿਟੀ ਸੈਂਟਰ ਦੀ ਸਫ਼ਾਈ, ਪਿੰਡ ਕਾਹਨਪੁਰ ਵਿਚ ਛੱਪੜ ਦੇ ਆਲੇ ਦੁਆਲੇ ਦੀ ਸਫ਼ਾਈ, ਬਲਾਕ ਬਸੀ ਪਠਾਣਾਂ ਦੇ ਪਿੰਡ ਖਾਲਸਪੁਰ ਵਿਚ ਜਲ ਸਪਲਾਈ ਸਕੀਮ ਤੇ ਸਾਂਝੀਆਂ ਥਾਵਾਂ ਦੀ ਸਫ਼ਾਈ, ਪਿੰਡ ਮਹਿਦੂਦਾਂ ਵਿਚ ਕੂੜੇ ਦੇ ਢੇਰਾਂ ਦੀ ਸਫ਼ਾਈ, ਪਿੰਡ ਬਲਾਕ ਸਰਹਿੰਦ ਦੇ ਪਿੰਡ ਚਨਾਲੋਂ ਵਿਚ ਠੋਸ ਕੂੜਾ ਪ੍ਰਬੰਧਨ ਦੇ ਆਲ਼ੇ ਦੁਆਲੇ ਦੀ ਸਫ਼ਾਈ, ਸਕੂਲ ਦੀ ਸਫ਼ਾਈ ਤੇ ਬੱਚਿਆਂ ਲਈ ਜਾਗਰੂਕਤਾ ਸੰਦੇਸ਼, ਬਲਾਕ ਖਮਾਣੋਂ ਦੇ ਪਿੰਡ ਵਿਚ ਧਾਰਮਿਕ ਸਥਾਨਾਂ ਦੀ ਸਫ਼ਾਈ, ਬਲਾਕ ਖੇੜਾ ਦੇ ਪਿੰਡ ਬਲ੍ਹਾੜਾ ਵਿਚ ਕੁੜ੍ਹੇ ਵਾਲੀਆਂ ਥਾਵਾਂ ਦੀ ਸਫ਼ਾਈ ਕਰਵਾਈ ਗਈ। ਇਨ੍ਹਾਂ ਗਤੀਵਿਧੀਆਂ ਕਰਾਉਣ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਦਫ਼ਤਰ ਦੇ ਸੋਸ਼ਲ ਸਟਾਫ਼ ਹਰਪ੍ਰੀਤ ਕੌਰ, ਬਲਜਿੰਦਰ ਕੌਰ, ਦਲਜੀਤ ਕੌਰ, ਦਲਵਾਰਾ ਸਿੰਘ, ਪ੍ਰਦੀਪ ਕੁਮਾਰ, ਅਮਿਤ ਕੁਮਾਰ, ਮਨਦੀਪ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ ਨੇ ਸਹਿਯੋਗ ਦਿੱਤਾ। ਇਸ ਦੌਰਾਨ ਪਿੰਡਾਂ ਦੇ ਵਸਨੀਕਾਂ ਨੂੰ ਆਪਣਾ ਚੌਗਿਰਦਾ ਸਾਫ਼ ਸੁਥਰਾ ਰੱਖਣ ਲਈ ਸਵੱਛਤਾ ਸਹੁੰ ਵੀ ਚੁਕਾਈ ਗਈ। ਕੁੂੜੇ ਨੂੰ ਘਰੇਲੂ ਪੱਧਰ ਤੇ ਵੱਖ-ਵੱਖ ਕਰਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।