ਖਮਾਣੋਂ ’ਚ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ
ਦੁਕਾਨਦਾਰ ਤੇ ਸ਼ਹਿਰ ਵਾਸੀ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣ- ਸੁਨੀਤਾ ਰਾਣੀ
ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਸ਼ਹਿਰ ਵਿਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਗਰ ਪੰਚਾਇਤ ਖਮਾਣੋਂ ਵਲੋਂ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਨਗਰ ਪੰਚਾਇਤ ਦੇ ਅਹੁਦੇਦਾਰਾਂ, ਕੌਂਸਲਰਾਂ ਅਤੇ ਸਫ਼ਾਈ ਸੇਵਕਾਂ ਨੇ ਸ਼ਮੂਲੀਅਤ ਕਰਦਿਆਂ ਹੱਥਾਂ ਵਿਚ ਬੈਨਰ ਫੜ ਕੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਦਾ ਸੁਨੇਹਾ ਦਿੱਤਾ।
ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਸ਼ਹਿਰ ਵਿਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਗਰ ਪੰਚਾਇਤ ਖਮਾਣੋਂ ਵਲੋਂ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਨਗਰ ਪੰਚਾਇਤ ਦੇ ਅਹੁਦੇਦਾਰਾਂ, ਕੌਂਸਲਰਾਂ ਅਤੇ ਸਫ਼ਾਈ ਸੇਵਕਾਂ ਨੇ ਸ਼ਮੂਲੀਅਤ ਕਰਦਿਆਂ ਹੱਥਾਂ ਵਿਚ ਬੈਨਰ ਫੜ ਕੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਰੇਹੜੀਆਂ-ਫੜ੍ਹੀਆਂ ਅਤੇ ਹੋਰ ਸਮਾਨ ਗੰਦੇ ਪਾਣੀ ਵਾਲੇ ਨਾਲਿਆਂ ਤੋਂ ਪਿੱਛੇ ਰੱਖਿਆ ਜਾਵੇ। ਕੂੜਾ-ਕਰਕਟ ਨਿਰਧਾਰਿਤ ਥਾਵਾਂ ’ਤੇ ਸੁੱਟਿਆ ਜਾਵੇ ਅਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਅੱਗੇ ਡਸਟਬਿਨ ਜ਼ਰੂਰ ਰੱਖਣ। ਪਾਲੀਥੀਨ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਗੰਦੇ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੁੰਦੀ ਹੈ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵਧਦਾ ਹੈ। ਨਗਰ ਪੰਚਾਇਤ ਪ੍ਰਧਾਨ ਸੁਨੀਤਾ ਰਾਣੀ ਨੇ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਅਤੇ ਘਰਾਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਨਗਰ ਪੰਚਾਇਤ ਦਾ ਸਹਿਯੋਗ ਕਰਨ। ਇਸ ਮੌਕੇ ਦਰਸ਼ਨ ਕੁਮਾਰ ਸੋਨੀ, ਮਨਦੀਪ ਸਿੰਘ ਐਮ. ਸੀ., ਨਰੇਸ਼ ਕੁਮਾਰ, ਹਰਪ੍ਰੀਤ ਸਿੰਘ ਤੇ ਸਮੂਹ ਸਫ਼ਾਈ ਸੇਵਕ ਸਟਾਫ਼ ਹਾਜ਼ਰ ਸਨ।