23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਬਸੀ ਪਠਾਣਾਂ, 22 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ-ਨੰਦਪੁਰ ਕਲੌੜ ਸੜਕ ’ਤੇ ਮਾਰਵਾ ਕਾਲੋਨੀ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਸੀ ਪਠਾਣਾਂ ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਬਸੀ ਪਠਾਣਾਂ, 22 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ-ਨੰਦਪੁਰ ਕਲੌੜ ਸੜਕ ’ਤੇ ਮਾਰਵਾ ਕਾਲੋਨੀ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਸੀ ਪਠਾਣਾਂ ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਭਰਾ ਅਮਨਦੀਪ ਸਿੰਘ ਵਾਸੀ ਨੰਦਪੁਰ ਕਲੌੜ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਬੀਤੀ 20 ਸਤੰਬਰ ਨੂੰ ਉਸ ਦਾ ਭਰਾ ਨਿਰਮਲ ਸਿੰਘ ਮੋਟਰਸਾਈਕਲ ਨੰਬਰ ਪੀ.ਬੀ.-23-ਕਿਊ-7379 ’ਤੇ ਆਪਣੇ ਕੰਮ ਦੇ ਸਿਲਸਿਲੇ ’ਚ ਨੰਦਪੁਰ ਕਲੌੜ ਵੱਲ ਜਾ ਰਿਹਾ ਸੀ, ਜਦੋਂ ਉਹ ਮਾਰਵਾ ਕਾਲੋਨੀ ਨੇੜੇ ਪੁੱਜਾ ਤਾਂ ਇਕ ਸਵਿਫ਼ਟ ਕਾਰ ਚਾਲਕ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ ’ਤੇ ਮੋਟਰਸਾਈਕਲ ਨੂੰ ਟੱਕਰ ਮਾਰ ਮਾਰ ਦਿੱਤੀ। ਟੱਕਰ ਦੌਰਾਨ ਨਿਰਮਲ ਸਿੰਘ ਸੜਕ ’ਤੇ ਡਿਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਬਾਅਦ ਵਿਚ ਜਿਸ ਦੀ ਮੌਤ ਹੋ ਗਈ। ਪੁਲਿਸ ਵਲੋਂ ਮ੍ਰਿਤਕ ਦੇ ਭਰਾ ਅਮਨਦੀਪ ਸਿੰਘ ਵਾਸੀ ਨੰਦਪੁਰ ਕਲੌੜ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਕਾਰ ਚਾਲਕ ਦੀ ਭਾਲ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪਿੰਡ ਚੁੰਨ੍ਹੀ ਕਲਾਂ ਵਿਖੇ ਭਰਵਾਂ ਸਵਾਗਤ ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Ad Position 24