23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੈਡੀਕਲ ਐਸੋਸੀਏਸ਼ਨ ਨੇ ਥਾਣਾ ਮੁਖੀ ਨਾਲ ਕੀਤੀ ਮੀਟਿੰਗ

ਸੰਘੋਲ, 22 ਸਤੰਬਰ (ਪਰਮਵੀਰ ਸਿੰਘ ਧਨੋਆ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਚੰਦ ਸਿੰਘ ਚੰਨੀ ਦੀ ਅਗਵਾਈ ਹੇਠ ਕੈਮਿਸਟਾਂ ਵਲੋਂ ਨਵੇਂ ਨਿਯੁਕਤ ਥਾਣਾ ਮੁਖੀ ਖਮਾਣੋਂ ਇੰਸਪੈਕਟਰ ਰੋਹਿਤ ਸ਼ਰਮਾ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਐਸੋਸੀਏਸ਼ਨ ਵਲੋਂ ਥਾਣਾ ਮੁਖੀ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਡੀਕਲ ਨਸ਼ੇ ਦੇ ਮੁੱਦੇ ਨੂੰ ਲੈ ਕੇ ਥਾਣਾ ਮੁਖੀ ਨੇ ਐਸੋਸੀਏਸ਼ਨ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਸੰਘੋਲ, 22 ਸਤੰਬਰ (ਪਰਮਵੀਰ ਸਿੰਘ ਧਨੋਆ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਚੰਦ ਸਿੰਘ ਚੰਨੀ ਦੀ ਅਗਵਾਈ ਹੇਠ ਕੈਮਿਸਟਾਂ ਵਲੋਂ ਨਵੇਂ ਨਿਯੁਕਤ ਥਾਣਾ ਮੁਖੀ ਖਮਾਣੋਂ ਇੰਸਪੈਕਟਰ ਰੋਹਿਤ ਸ਼ਰਮਾ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਐਸੋਸੀਏਸ਼ਨ ਵਲੋਂ ਥਾਣਾ ਮੁਖੀ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਡੀਕਲ ਨਸ਼ੇ ਦੇ ਮੁੱਦੇ ਨੂੰ ਲੈ ਕੇ ਥਾਣਾ ਮੁਖੀ ਨੇ ਐਸੋਸੀਏਸ਼ਨ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਮੈਡੀਕਲ ਸਟੋਰ ਮਾਲਕਾਂ ਤੇ ਮੌਜੂਦ ਅਹੁਦੇਦਾਰਾਂ ਨੇ ਅਧਿਕਾਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਵਿਭਾਗੀ ਨਿਯਮਾਂ ਤਹਿਤ ਹੀ ਪਾਬੰਦੀ ਸ਼ੁਦਾ ਦਵਾਈਆਂ ਦੀ ਵਿੱਕਰੀ ਕੀਤੀ ਜਾਂਦੀ ਹੈ। ਐਸੋਸੀਏਸ਼ਨ ਕਿਸੇ ਵੀ ਤਰ੍ਹਾਂ ਦੇ ਸਮਾਜ ਵਿਰੋਧੀ ਵਰਤਾਰੇ ਭਾਵ ਨਸ਼ਾ ਵੇਚਣ ਵਰਗੇ ਕਾਰਜ ਦਾ ਸਮਰਥਨ ਨਹੀਂ ਕਰਦੀ। ਥਾਣਾ ਮੁਖੀ ਨੇ ਗੱਲਬਾਤ ਮੌਕੇ ਕਿਹਾ ਕਿ ਪੁਲਿਸ ਵਿਭਾਗ ਨੂੰ ਪਿੰਡਾਂ ਵਿਚਲੇ ਕੁਝ ਪ੍ਰੈਕਟੀਸ਼ਨਰਾਂ ਦੀਆਂ ਦੁਕਾਨਾਂ ’ਤੇ ਮੈਡੀਕਲ ਨਸ਼ਾ ਵੇਚੇ ਜਾਣ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ। ਫੜੇ ਜਾਣ ’ਤੇ ਜਿਨ੍ਹਾਂ ਖ਼ਿਲਾਫ਼ ਵਿਭਾਗ ਨੂੰ ਨਾਲ ਲੈ ਕੇ ਬਣਦੀ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ। ਮੀਟਿੰਗ ਮੌਕੇ ਦਿਨੇਸ਼ ਗੁਪਤਾ ਸਕੱਤਰ, ਦਵਿੰਦਰ ਦਾਨੀਆ ਕੈਸ਼ੀਅਰ, ਲਲਿਤ ਗੁਪਤਾ ਤੇ ਹਰਨੇਕ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਲੁਧਿਆਣਾ ਵਿਖੇ ਕਿਸਾਨ ਮੇਲੇ ਦਾ ਦੌਰਾ ਅਗਲੀ ਖ਼ਬਰ ਜੀ. ਪੀ. ਸੀ. ਵਿਖੇ ਨਸ਼ਾ ਰੋਕਥਾਮ ਬਾਰੇ ਪ੍ਰੋਗਰਾਮ ਕਰਵਾਇਆ
Ad Position 24