ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਲੁਧਿਆਣਾ ਵਿਖੇ ਕਿਸਾਨ ਮੇਲੇ ਦਾ ਦੌਰਾ
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਿਸਾਨ ਮੇਲੇ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲਾਂ ਦਾ ਦੌਰਾ ਕਰਦਿਆਂ ਨਵੀਆਂ ਫ਼ਸਲੀ ਕਿਸਮਾਂ, ਖੇਤੀਬਾੜੀ ਮਸ਼ੀਨਰੀ, ਬਾਗ਼ਬਾਨੀ ਤਕਨੀਕਾਂ, ਪੌਦ ਸੁਰੱਖਿਆ ਉਪਾਵਾਂ, ਕੁਦਰਤੀ ਅਤੇ ਟਿਕਾਊ ਖੇਤੀ ਤਕਨੀਕਾਂ ਤੇ ਸਹਾਇਕ ਖੇਤੀ ਧੰਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਿਸਾਨ ਮੇਲੇ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲਾਂ ਦਾ ਦੌਰਾ ਕਰਦਿਆਂ ਨਵੀਆਂ ਫ਼ਸਲੀ ਕਿਸਮਾਂ, ਖੇਤੀਬਾੜੀ ਮਸ਼ੀਨਰੀ, ਬਾਗ਼ਬਾਨੀ ਤਕਨੀਕਾਂ, ਪੌਦ ਸੁਰੱਖਿਆ ਉਪਾਵਾਂ, ਕੁਦਰਤੀ ਅਤੇ ਟਿਕਾਊ ਖੇਤੀ ਤਕਨੀਕਾਂ ਤੇ ਸਹਾਇਕ ਖੇਤੀ ਧੰਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਕੇ ਆਧੁਨਿਕ ਖੇਤੀ ਤਕਨੀਕਾਂ ਸਬੰਧੀ ਵਿਹਾਰਕ ਗਿਆਨ ਹਾਸਲ ਕੀਤਾ। ਵਿਦਿਆਰਥੀਆਂ ਦੇ ਨਾਲ ਵਿਭਾਗ ਦੇ ਫੈਕਲਟੀ ਮੈਂਬਰ ਡਾ. ਅਮਨ ਚੀਮਾ, ਡਾ. ਨਵਦੀਪ ਸਿੰਘ, ਡਾ. ਉਮੇਸ਼ ਸਤੀ, ਡਾ. ਵਿਭੂਤੀ ਸ਼ਰਮਾ, ਗੁਰਪਿੰਦਰ ਕੌਰ ਤੇ ਕਿਰਨਜੀਤ ਕੌਰ ਵੀ ਮੌਜੂਦ ਸਨ। ਇਹ ਵਿੱਦਿਅਕ ਦੌਰਾ ਵਿਦਿਆਰਥੀਆਂ ਲਈ ਕਲਾਸ-ਰੂਮ ਸਿੱਖਿਆ ਨੂੰ ਵਿਹਾਰਕ ਖੇਤੀਬਾੜੀ ਗਿਆਨ ਨਾਲ ਜੋੜਨ ਅਤੇ ਖੇਤੀਬਾੜੀ ਖੇਤਰ ਵਿਚ ਹੋ ਰਹੀਆਂ ਨਵੀਆਂ ਤਕਨੀਕੀ ਤਰੱਕੀਆਂ ਅਤੇ ਉੱਭਰ ਰਹੀਆਂ ਤਕਨੀਕਾਂ ਤੋਂ ਜਾਣੂ ਹੋਣ ਦਾ ਮਹੱਤਵਪੂਰਨ ਮੌਕਾ ਸਾਬਤ ਹੋਇਆ। ਇਸ ਦੌਰੇ ਸਬੰਧੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ।