23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਸਵੱਛਤਾ ਆਧਾਰਿਤ ਨੁੱਕੜ ਨਾਟਕ ਖੇਡਿਆ

ਮੰਡੀ ਗੋਬਿੰਦਗੜ੍ਹ, 22 ਸਤੰਬਰ (ਇਕਬਾਲਦੀਪ ਸੰਧੂ)- ਸੱਭਿਆਚਾਰਕ ਮੰਤਰਾਲਾ, ਭਾਰਤ ਸਰਕਾਰ ਵਲੋਂ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਅਧੀਨ ਨਾਟਕ ਵਾਲਾ ਗਰੁੱਪ ਵਲੋਂ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਦੀ ਅਗਵਾਈ ਹੇਠ ਸਵੱਛਤਾ ਆਧਾਰਿਤ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਸੰਪੂਰਨ ਸਵੱਛਤਾ, ਪ੍ਰਕਿਰਤੀ ਦੀ ਸੰਭਾਲ, ਕੂੜਾ ਪ੍ਰਬੰਧਨ ਅਤੇ ਸਿਹਤਮੰਦ ਜੀਵਨ ਲਈ ਯੋਗਾ ਆਦਿ ਮਹੱਤਵਪੂਰਨ ਪਹਿਲੂਆਂ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਮੰਡੀ ਗੋਬਿੰਦਗੜ੍ਹ, 22 ਸਤੰਬਰ (ਇਕਬਾਲਦੀਪ ਸੰਧੂ)- ਸੱਭਿਆਚਾਰਕ ਮੰਤਰਾਲਾ, ਭਾਰਤ ਸਰਕਾਰ ਵਲੋਂ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਅਧੀਨ ਨਾਟਕ ਵਾਲਾ ਗਰੁੱਪ ਵਲੋਂ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਦੀ ਅਗਵਾਈ ਹੇਠ ਸਵੱਛਤਾ ਆਧਾਰਿਤ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਸੰਪੂਰਨ ਸਵੱਛਤਾ, ਪ੍ਰਕਿਰਤੀ ਦੀ ਸੰਭਾਲ, ਕੂੜਾ ਪ੍ਰਬੰਧਨ ਅਤੇ ਸਿਹਤਮੰਦ ਜੀਵਨ ਲਈ ਯੋਗਾ ਆਦਿ ਮਹੱਤਵਪੂਰਨ ਪਹਿਲੂਆਂ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕੀਤਾ ਗਿਆ। ਕਲਾਕਾਰਾਂ ਵਲੋਂ ਨਾਟਕੀ ਪੇਸ਼ਕਾਰੀ ਰਾਹੀਂ ਸਫ਼ਾਈ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਨੁੱਕੜ ਨਾਟਕ ਦੀ ਟੀਮ ਵਿਚ ਰਜੇਸ਼ ਸ਼ਰਮਾ, ਕਵਿਤਾ ਸ਼ਰਮਾ, ਚੰਦਨ, ਵਿੱਕੀ, ਕੈਲਾਸ਼ ਕੁਮਾਰ, ਰਵੀਨ ਥੈਟੀ, ਪਾਰੂਸੀ ਅਤੇ ਸੰਦੀਪ ਕੈਲੇ ਨੇ ਆਪਣੀ ਕਲਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਾਟਕ ਟੀਮ ਦਾ ਸਕੂਲ ਵਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਅਤੇ ਸਕੂਲ ਵਿਚ ਆ ਕੇ ਸਵੱਛਤਾ ਦਾ ਸੰਦੇਸ਼ ਦੇਣ ਲਈ ਸਮੂਹ ਟੀਮ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਦੂਜੇ ਪੜਾਅ ਸੰਬੰਧੀ ਭਾਜਪਾ ਆਗੂਆਂ ਵਲੋਂ ਮੀਟਿੰਗ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਲੁਧਿਆਣਾ ਵਿਖੇ ਕਿਸਾਨ ਮੇਲੇ ਦਾ ਦੌਰਾ
Ad Position 24