ਨੌਜਵਾਨਾਂ ’ਚ ਜੀਵਨ ਹੁਨਰਾਂ ਦੇ ਵਿਕਾਸ ਸੰਬੰਧੀ ਵਿਸ਼ੇਸ਼ ਭਾਸ਼ਨ ਕਰਵਾਇਆ
ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)- ਖਾਲਸਾ ਕਾਲਜ ਪਟਿਆਲਾ ਦੇ ਯੂਥ ਕਲੱਬ, ਰੈੱਡ ਕਰਾਸ ਸੁਸਾਇਟੀ ਤੇ ਰੈੱਡ ਰਿਬਨ ਕਲੱਬ ਵਲੋਂ ਸਾਂਝੇ ਤੌਰ ’ਤੇ ਨੌਜਵਾਨਾਂ ਵਿਚ ਜੀਵਨ ਹੁਨਰਾਂ ਦੇ ਵਿਕਾਸ ਸੰਬੰਧੀ ਵਿਦਿਆਰਥੀਆਂ ਲਈ ਅਨੁਭਵੀ ਸਿਖਲਾਈ ਯਾਤਰਾ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਵਿਚ ਪ੍ਰੋਗਰਾਮ ਮੈਨੇਜਰ ਨਵਨੀਤ ਕੌਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।
ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)- ਖਾਲਸਾ ਕਾਲਜ ਪਟਿਆਲਾ ਦੇ ਯੂਥ ਕਲੱਬ, ਰੈੱਡ ਕਰਾਸ ਸੁਸਾਇਟੀ ਤੇ ਰੈੱਡ ਰਿਬਨ ਕਲੱਬ ਵਲੋਂ ਸਾਂਝੇ ਤੌਰ ’ਤੇ ਨੌਜਵਾਨਾਂ ਵਿਚ ਜੀਵਨ ਹੁਨਰਾਂ ਦੇ ਵਿਕਾਸ ਸੰਬੰਧੀ ਵਿਦਿਆਰਥੀਆਂ ਲਈ ਅਨੁਭਵੀ ਸਿਖਲਾਈ ਯਾਤਰਾ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਵਿਚ ਪ੍ਰੋਗਰਾਮ ਮੈਨੇਜਰ ਨਵਨੀਤ ਕੌਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਕਰਸ਼ਕ ਤੇ ਅੰਤਰ-ਕਿਰਿਆਤਮਕ ਢੰਗ ਰਾਹੀਂ ਵਿਦਿਆਰਥੀਆਂ ਨੂੰ ਨਿੱਜੀ ਅਤੇ ਸਮਾਜਿਕ ਨਿਖਾਰ ਲਈ ਜੀਵਨ ਹੁਨਰਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪ੍ਰਭਾਵਸ਼ਾਲੀ ਸੰਚਾਰ, ਸਹੀ ਫ਼ੈਸਲਾ ਲੈਣ ਦੀ ਸਮਰੱਥਾ, ਟੀਮ ਭਾਵਨਾ ਤੇ ਰੋਜ਼ਾਨਾ ਜੀਵਨ ਦੀਆਂ ਚੁਣੌਤੀਆਂ ਦਾ ਨਿਡਰਤਾ ਨਾਲ ਸਾਹਮਣਾ ਕਰਨ ਵਰਗੇ ਹੁਨਰ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਪ੍ਰਭਾਵਸ਼ਾਲੀ ਗੱਲਬਾਤ, ਸੁਚੱਜੀ ਫ਼ੈਸਲਾ-ਲੈਣ ਦੀ ਯੋਗਤਾ, ਟੀਮ ਭਾਵਨਾ ਅਤੇ ਰੋਜ਼ਾਨਾ ਜੀਵਨ ਦੀਆਂ ਚੁਣੌਤੀਆਂ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨ ਵਰਗੇ ਗੁਣ ਪੈਦਾ ਕਰਨਾ ਹੈ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲੋੜੀਂਦੇ ਹਨ। ਸੁਸਾਇਟੀ ਅਤੇ ਕਲੱਬ ਦੀ ਕਨਵੀਨਰ ਡਾ. ਗੁਰਸਿਮਰਜੀਤ ਕੌਰ ਨੇ ਭਵਿੱਖ ਵਿਚ ਵੀ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਨਿਖਾਰ ਲਈ ਅਜਿਹੇ ਉਪਯੋਗੀ ਪ੍ਰੋਗਰਾਮ ਕਰਵਾਉਣ ਦੀ ਵਚਨਬੱਧਤਾ ਦੁਹਰਾਈ। ਪ੍ਰੋ. ਜਗਸੀਰ ਸਿੰਘ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਈ। ਸਮਾਗਮ ਦੇ ਅੰਤ ਵਿਚ ਨਵਨੀਤ ਕੌਰ ਵਲੋਂ ਦਿੱਤੇ ਕੀਮਤੀ ਵਿਚਾਰਾਂ ਲਈ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।