23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਨੀਸ਼ ਸਿਸੋਦੀਆ ਵਲੋਂ ਹਲਕਾ ਪਟਿਆਲਾ ਸ਼ਹਿਰੀ ਦੇ ਬੂਥ ਲੈਵਲ ਵਰਕਰਾਂ ਨਾਲ ਬੈਠਕ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੌੜ)- ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹਲਕਾ ਪਟਿਆਲਾ ਸ਼ਹਿਰੀ ਦੇ ਬੂਥ ਅਤੇ ਬਲਾਕ ਪੱਧਰ ਦੇ ਵਰਕਰਾਂ ਨਾਲ ਬੈਠਕ ਕੀਤੀ। ਇਸ ਬੈਠਕ ’ਚ ਵਿਧਾਇਕਾਂ ਸਮੇਤ ਇਸ ਹਲਕੇ ਦੇ ਸਾਰੇ ਬੂਥ ਪੱਧਰ ਦੇ ਏਜੰਟ, ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਅਤੇ ਮੁਹੱਲਾ ਪ੍ਰਧਾਨ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 23-09-2026
ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੌੜ)- ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹਲਕਾ ਪਟਿਆਲਾ ਸ਼ਹਿਰੀ ਦੇ ਬੂਥ ਅਤੇ ਬਲਾਕ ਪੱਧਰ ਦੇ ਵਰਕਰਾਂ ਨਾਲ ਬੈਠਕ ਕੀਤੀ। ਇਸ ਬੈਠਕ ’ਚ ਵਿਧਾਇਕਾਂ ਸਮੇਤ ਇਸ ਹਲਕੇ ਦੇ ਸਾਰੇ ਬੂਥ ਪੱਧਰ ਦੇ ਏਜੰਟ, ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਅਤੇ ਮੁਹੱਲਾ ਪ੍ਰਧਾਨ ਹਾਜ਼ਰ ਸਨ। ਇਸ ਪ੍ਰੋਗਰਾਮ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ ਸੀ ਪਰ ਸੂਤਰਾਂ ਦਾ ਕਹਿਣਾ ਹੈ ਕਿ ਸ੍ਰੀ ਸਿਸੋਦੀਆ ਨੇ ਪਟਿਆਲਾ ਸ਼ਹਿਰੀ ਦੇ ਬੂਥ ਪੱਧਰ ਤੇ ਬਲਾਕ ਪੱਧਰ ’ਤੇ ਕਿਵੇਂ ਕੰਮ ਕਰਨਾ ਹੈ ਇਸ ਸੰਬੰਧੀ ਵਿਚਾਰ ਵਟਾਂਦਰਾ ਹੋਇਆ ਤੇ ਪਾਰਟੀ ਦੀਆਂ ਹੋਰ ਗਤੀਵਿਧੀਆਂ ਸੰਬੰਧੀ ਵੀ ਜਾਣਕਾਰੀ ਦਿੱਤੇ ਜਾਣ ਸੰਬੰਧੀ ਦੱਸਿਆ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪਟਿਆਲਾ ਦੇ ਕਈ ਨੇਤਾ ਉਨ੍ਹਾਂ ਨੂੰ ਬਾਅਦ ’ਚ ਮਿਲੇ ਹਨ। ਇਹ ਮੀਟਿੰਗ ਪਾਰਟੀ ਦੀ ਅੰਦਰੂਨੀ ਮੀਟਿੰਗ ਦੱਸੀ ਜਾ ਰਹੀ ਹੈ। ਇਸ ਕਰ ਕੇ ਇਸ ਨੂੰ ਮੀਡੀਆ ਤੋਂ ਦੂਰ ਰੱਖਿਆ ਗਿਆ। ਇਸ ਪ੍ਰੋਗਰਾਮ ਦੀ ਇਕ ਵੀਡੀਓ ਵੀ ਵਾਇਰਲ ਹੋਈ ਤੇ ਪ੍ਰੋਗਰਾਮ ’ਚ ਦਾਖ਼ਲ ਹੋਣ ਸੰਬੰਧੀ ਕੁੱਝ ਵਿਅਕਤੀ ਧੱਕਾਮੁੱਕੀ ਕਰਦੇ ਵੀ ਦਿਖੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਵੰਡੇ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨੇ 132 ਵਿਦਿਆਰਥੀਆਂ ਦੀ ‘ਹੀਮੋਗਲੋਬਿਨ’ ਜਾਂਚ ਕਰਵਾਈ
Ad Position 24