‘ ਆਪ’ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ’ਚ ਸਾਰੀਆਂ ਗਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ- ਲਖਬੀਰ ਸਿੰਘ ਰਾਏ
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਮਨਪ੍ਰੀਤ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਸਾਰੀਆਂ ਗਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਚਨਾਰਥਲ ਖ਼ੁਰਦ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡਾਂ ਵਿਚ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਵੇਲੇ ਕੀਤਾ।
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਮਨਪ੍ਰੀਤ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਸਾਰੀਆਂ ਗਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਚਨਾਰਥਲ ਖ਼ੁਰਦ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡਾਂ ਵਿਚ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਵੇਲੇ ਕੀਤਾ। ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ‘ਆਪ’ ਸਰਕਾਰ ਨੇ 2022 ਤੋਂ ਰਾਜ ਦੇ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੂੰ ਪਿੰਡਾਂ ਤੇ ਸ਼ਹਿਰਾਂ ਵਿਚ ਘਰ-ਘਰ ਸੰਪਰਕ ਮੁਹਿੰਮ ਤਹਿਤ ਪਹੁੰਚਾਇਆ ਜਾਵੇਗਾ। ਉਨ੍ਹਾਂ ‘ਮਾਨ ਦੇ ਮੁਨਾਫ਼ੇ’ ਗਿਣਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁਫ਼ਤ ਤੀਰਥ ਯਾਤਰਾ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਜ਼ੀਰੋ ਬਿਜਲੀ ਬਿੱਲ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਆਮ ਆਦਮੀ ਕਲੀਨਿਕ ਮੁਫ਼ਤ ਟੈੱਸਟ ਤੇ ਦਵਾਈਆਂ, ਨਹਿਰੀ ਪਾਣੀ ਆਦਿ ਨਾਲ ਹਰ ਪਰਿਵਾਰ ਨੂੰ ਲਾਭ ਪਹੁੰਚਾਇਆ ਹੈ। ਘਰ-ਘਰ ਮੁਹਿੰਮ ਦੌਰਾਨ ਵਿਧਾਇਕ ਵਲੋਂ ਹਲਕੇ ਦੇ ਪਿੰਡ ਬਾਲਪੁਰ, ਚਨਾਰਥਲ ਕਲਾਂ, ਚਨਾਰਥਲ ਖ਼ੁਰਦ ਤੇ ਸੰਗਤਪੁਰ ਸੋਢੀਆਂ ਵਿਚ ਵੱਖ-ਵੱਖ ਘਰਾਂ ਵਿਚ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਯੋਜਨਾ ਦੇ ਕਾਰਡ ਵੀ ਵੰਡੇ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਆਮ ਪਰਿਵਾਰ ਨੂੰ ਵੱਖ-ਵੱਖ ਯੋਜਨਾਵਾਂ ਰਾਹੀਂ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ਤੇ ਚੁਟਕੀ ਲੈਂਦਿਆਂ ਕਿਹਾ ਕਿ ਵਿਰੋਧੀਆਂ ਦੇ ਕੋਲ ਕੋਈ ਏਜੰਡਾ ਨਹੀਂ ਹੈ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿਤ ਦੇ ਵਿਚ ਕੰਮ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਗਠਨ ਇੰਚਾਰਜ ਮੋਹਿਤ ਸੂਦ, ਸਰਪੰਚ ਚਨਾਰਥਲ ਕਲਾਂ ਰਾਜਦੀਪ ਰਾਜੂ, ਰਾਜੂ ਸਰਪੰਚ ਚਨਾਰਥਲ ਖ਼ੁਰਦ ਵੀ ਹਾਜ਼ਰ ਸਨ।