23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਜਨਰਲ ਸਕੱਤਰ ਉਸ਼ਾ ਰਾਣੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 23-09-2026
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਜਨਰਲ ਸਕੱਤਰ ਉਸ਼ਾ ਰਾਣੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦਾ ਅਜੰਡਾ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਪੇਸ਼ ਕੀਤਾ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਕੰਮ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਅਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਤੇ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਐਸ. ਐਨ. ਪੀ., ਨੂੰ ਐਨ. ਜੀ. ਓ. ਰਾਹੀਂ ਦੇਣ ਦੀ ਸਰਕਾਰ ਦੀ ਤਿਆਰੀ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਦੀ ਸੇਵਾ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੇ ਕਿਸੇ ਵੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਵਿਰੋਧ ਵਿਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ 2 ਅਕਤੂਬਰ ਨੂੰ ਸੰਗਰੂਰ ਵਿਚ ਵਿਸ਼ਾਲ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਯੂਨੀਅਨ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਐਸ. ਐਨ. ਪੀ, ਨੂੰ ਐਨ. ਜੀ. ਓ ਦੇ ਹਵਾਲੇ ਕਰਨ ਦੀ ਤਿਆਰੀ ਸਮੇਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਸਬੰਧਿਤ ਮਸਲਿਆਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਚੋਣ ਘੋਸ਼ਣਾ ਪੱਤਰ ਵਿਚ ਕੀਤੀਆਂ ਗਰੰਟੀਆਂ ਲਾਗੂ ਕੀਤੀਆਂ ਜਾਣ। ਮੀਟਿੰਗਾਂ ਦੇ ਫ਼ੈਸਲੇ ਅਮਲ ਵਿਚ ਲਿਆਂਦੇ ਜਾਣ। ਯੂਨੀਅਨ ਆਗੂਆਂ ਨੇ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 2 ਅਕਤੂਬਰ ਦੇ ਸੰਗਰੂਰ ਘਿਰਾਓ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿਚ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਬਲਰਾਜ ਕੌਰ, ਸਰਬਜੀਤ ਕੌਰ, ਜਸਵਿੰਦਰ ਕੌਰ, ਗੁਰਮੇਲ ਕੌਰ, ਗੁਰਪ੍ਰੀਤ ਕੌਰ ਸਕੱਤਰ, ਮਨਦੀਪ ਕੁਮਾਰੀ, ਰਣਜੀਤ ਕੌਰ, ਰਾਜ ਕੌਰ, ਗੁਰਦੀਪ ਕੌਰ, ਕਾਂਤਾ ਰਾਣੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਸਾਨੀਪੁਰ ਵਿਖੇ ਮਾਨ ਦੇ ਮੁਨਾਫ਼ੇ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਪ੍ਰਾਚੀਨ ਪੰਚਮੁਖੀ ਸ਼ਿਵ ਮੰਦਿਰ ਵਿਖੇ ਮਹਾਂ ਗਣੇਸ਼ ਉਤਸਵ ’ਚ ਬੀਬੀ ਨਾਗਰਾ ਨੇ ਲਵਾਈ ਹਾਜ਼ਰੀ
Ad Position 24