23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕ ਰਾਏ ਨੇ ਪਿੰਡ ਸਾਨੀਪੁਰ ਵਿਖੇ ਮਾਨ ਦੇ ਮੁਨਾਫ਼ੇ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ਤਿਹਗੜ੍ਹ ਸਾਹਿਬ, 22 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕੇ ਦੇ ਪਿੰਡ ਸਾਨੀਪੁਰ ਤੇ ਸੰਗਤਪੁਰ ਸੋਢੀਆਂ ਵਿਖੇ ਡੋਰ-ਟੂ - ਡੋਰ ਲੋਕ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਬਿਹਤਰੀਨ ਸਹੂਲਤਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।

Ad Position 21
No active advertisement
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਪਿੰਡ ਸਾਨੀਪੁਰ ਵਿਖੇ ਫਾਰਮ ਭਰਨ ਸਮੇਂ ਸਾਥੀਆਂ ਸਮੇਤ ਦਿਖਾਈ ਦਿੰਦੇ ਹੋਏ। ਤਸਵੀਰ-ਕਰਨ 23-09-2026
ਫ਼ਤਿਹਗੜ੍ਹ ਸਾਹਿਬ, 22 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕੇ ਦੇ ਪਿੰਡ ਸਾਨੀਪੁਰ ਤੇ ਸੰਗਤਪੁਰ ਸੋਢੀਆਂ ਵਿਖੇ ਡੋਰ-ਟੂ - ਡੋਰ ਲੋਕ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਬਿਹਤਰੀਨ ਸਹੂਲਤਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਵਿਧਾਇਕ ਰਾਏ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ, ਸਿੱਖਿਆ ਕ੍ਰਾਂਤੀ ਦੇ ਤਹਿਤ ਆਮ ਲੋਕਾਂ ਨੂੰ ਬਿਹਤਰ ਅਤੇ ਅਤਿ-ਆਧੁਨਿਕ ਸਿਹਤ ਸਹੂਲਤਾਂ ਦੇਣ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਇਲਾਜ ਲਈ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲੋਕ ਸੰਪਰਕ ਅਭਿਆਨ ਦੌਰਾਨ ਵਿਧਾਇਕ ਰਾਏ ਨੇ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਆਮਦਨ ਵਧਾਉਣ ਦੇ ਸਰਕਾਰੀ ਉਪਰਾਲਿਆਂ ਅਤੇ ਵੱਖ-ਵੱਖ ਜਨ-ਹਿੱਤ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਵਿਧਾਇਕ ਰਾਏ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਗਠਨ ਇੰਚਾਰਜ ਮੋਹਿਤ ਸੂਦ, ਰਾਜ ਦਵਿੰਦਰ ਲਾਡੀ, ਸਤਿੰਦਰ ਮਲਕਪੁਰ, ਸੰਦੀਪ ਸਿੰਘ ਭੱਲ ਮਾਜਰਾ, ਰਮੇਸ਼ ਕੁਮਾਰ ਸੋਨੂੰ, ਸਰਪੰਚ ਇੰਦਰਦੀਪ ਸਿੰਘ ਰੰਧਾਵਾ, ਸਰਪੰਚ ਗੁਰਜੰਟ ਸਿੰਘ, ਮਨਦੀਪ ਸਿੰਘ ਭੁੱਲਰ, ਸੈਕਟਰੀ ਰਜਿੰਦਰ ਸਿੰਘ, ਸੀ.ਐਚ.ਓ. ਗੁਰਦੀਪ ਕੌਰ, ਸਿਹਤ ਕਰਮਚਾਰੀ ਰਣਦੀਪ ਸਿੰਘ ਤੇ ਆਸ਼ਾ ਵਰਕਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ 29 ਤੇ 30 ਸਤੰਬਰ ਨੂੰ ਹੋਵੇਗਾ ਸਾਊਥ ਜ਼ੋਨ ਯੂਥ ਫ਼ੈਸਟੀਵਲ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਮੀਟਿੰਗ ਹੋਈ
Ad Position 24