23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕ ਹੈਪੀ ਨੇ ‘ਆਪ’ ਸਰਕਾਰ ਵਲੋਂ ਕੀਤੇ ਕੰਮਾਂ ਨੂੰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪਹੁੰਚਾਉਣ ਦੀ ਕੀਤੀ ਸ਼ੁਰੂਆਤ

ਬਸੀ ਪਠਾਣਾਂ, 22 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਮੁਕਾਰੋਂਪੁਰ ਤੋਂ ਘਰ-ਘਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲਏ ਗਏ ਲੋਕ ਹਿਤੈਸ਼ੀ ਫ਼ੈਸਲਿਆਂ ਅਤੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਵਿਧਾਇਕ ਰੁਪਿੰਦਰ ਹੈਪੀ ‘ਆਪ’ ਸਰਕਾਰ ਵਲੋਂ ਕੀਤੇ ਕੰਮਾਂ ਨੂੰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪਹੁੰਚਾਉਣ ਦੀ ਸ਼ੁਰੂਆਤ ਕਰਦੇ ਹੋਏ, ਨਾਲ ਪਾਰਟੀ ਅਹੁਦੇਦਾਰ ਅਤੇ ਵਰਕਰ। ਅਜੀਤ ਤਸਵੀਰ 23-09-2026
ਬਸੀ ਪਠਾਣਾਂ, 22 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਮੁਕਾਰੋਂਪੁਰ ਤੋਂ ਘਰ-ਘਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲਏ ਗਏ ਲੋਕ ਹਿਤੈਸ਼ੀ ਫ਼ੈਸਲਿਆਂ ਅਤੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਅਤੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਦੀ ਜਾਣਕਾਰੀ ਸਿੱਧੀ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸਰਕਾਰ ਦੇ ਰਿਪੋਰਟ ਕਾਰਡ ਰਾਹੀਂ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਤੇ ਮਹਿਲਾਵਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੁਫ਼ਤ ਬਿਜਲੀ ਅਤੇ ਸਰਕਾਰੀ ਸਿਹਤ ਤੇ ਸਿੱਖਿਆ ਸਹੂਲਤਾਂ ਨੂੰ ਵੀ ਸਰਕਾਰ ਵਲੋਂ ਲੋਕ ਭਲਾਈ ਦੇ ਮੁੱਖ ਉਪਰਾਲਿਆਂ ਵਜੋਂ ਉਜਾਗਰ ਕੀਤਾ ਜਾ ਰਿਹਾ ਹੈ। ਇਸ ਮੌਕੇ ਲੋਕਾਂ ਨੇ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ‘ਆਪ’ ਆਗੂਆਂ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਯੋਜਨਾਵਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣਾ ਹੈ। ਇਸ ਮੌਕੇ ਬਿਕਰਮ ਸਿੰਘ ਨੰਬਰਦਾਰ, ਗੁਰਦੀਪ ਸਿੰਘ, ਹਰਜੀਤ ਸਿੰਘ, ਗੁਰੀ ਬਰਵਾਲੀ, ਸਿਮਰਨ ਹੁੰਦਲ, ਪ੍ਰਿਤਪਾਲ ਸਿੰਘ ਕਮਾਲੀ, ਅਵਤਾਰ ਸਿੰਘ ਸੈਂਪਲਾਂ, ਦਲਵਿੰਦਰ ਸਿੰਘ, ਰਣਜੀਤ ਸਿੰਘ, ਮਨੀ ਸਰਪੰਚ, ਬਲਜਿੰਦਰ ਸਰਪੰਚ, ਗੁਰਪ੍ਰੀਤ ਸਰਪੰਚ, ਬੱਬੂ ਸਰਪੰਚ, ਰਾਜਵੀਰ ਸਿੰਘ, ਓਮਕਾਰ ਨੰਬਰਦਾਰ, ਤਰਲੋਚਨ ਸਿੰਘ ਨੰਬਰਦਾਰ, ਲਵਲੀ ਸੰਘੋਲ, ਕਸ਼ਮੀਰ ਸਿੰਘ, ਮਨਪ੍ਰੀਤ ਗੜੋਲੀਆਂ ਤੇ ਸੋਨੀ ਸੈਂਪਲੀ ਅਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਬਣਿਆ ਯੂਨੀਵਰਸਿਟੀ ਕ੍ਰਿਕਟ ਚੈਂਪੀਅਨ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ 29 ਤੇ 30 ਸਤੰਬਰ ਨੂੰ ਹੋਵੇਗਾ ਸਾਊਥ ਜ਼ੋਨ ਯੂਥ ਫ਼ੈਸਟੀਵਲ
Ad Position 24