23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਾਤਾ ਗੁਜਰੀ ਕਾਲਜ ਬਣਿਆ ਯੂਨੀਵਰਸਿਟੀ ਕ੍ਰਿਕਟ ਚੈਂਪੀਅਨ

ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਜ਼ੋਨਲ ਕ੍ਰਿਕਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਵਿਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਦੀ ਕਾਲਜ, ਪਟਿਆਲਾ ਦੀ ਟੀਮ ਨੂੰ 120 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਕੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਜ਼ੋਨਲ ਕ੍ਰਿਕਟ ਚੈਂਪੀਅਨਸ਼ਿਪ ਆਪਣੇ ਨਾਮ ਕਰ ਲਈ ਹੈ। ਮਾਤਾ ਗੁਜਰੀ ਕਾਲਜ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 200 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿਚ ਮੋਦੀ ਕਾਲਜ ਪਟਿਆਲਾ ਦੀ ਟੀਮ 80 ਦੌੜਾਂ ਬਣਾ ਕੇ ਹੀ ਆਲ ਆਊਟ ਹੋ ਗਈ।

Ad Position 21
No active advertisement
ਮਾਤਾ ਗੁਜਰੀ ਕਾਲਜ ਦੀ ਜੇਤੂ ਕ੍ਰਿਕਟ ਟੀਮ ਨਾਲ ਅਧਿਆਪਕ ਅਤੇ ਕੋਚ ਸਾਹਿਬਾਨ। ਅਜੀਤ ਤਸਵੀਰ 23-09-2026
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਜ਼ੋਨਲ ਕ੍ਰਿਕਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਵਿਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਦੀ ਕਾਲਜ, ਪਟਿਆਲਾ ਦੀ ਟੀਮ ਨੂੰ 120 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਕੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਜ਼ੋਨਲ ਕ੍ਰਿਕਟ ਚੈਂਪੀਅਨਸ਼ਿਪ ਆਪਣੇ ਨਾਮ ਕਰ ਲਈ ਹੈ। ਮਾਤਾ ਗੁਜਰੀ ਕਾਲਜ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 200 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿਚ ਮੋਦੀ ਕਾਲਜ ਪਟਿਆਲਾ ਦੀ ਟੀਮ 80 ਦੌੜਾਂ ਬਣਾ ਕੇ ਹੀ ਆਲ ਆਊਟ ਹੋ ਗਈ। ਵਰਨਣਯੋਗ ਹੈ ਕਿ ਇਸ ਮੈਚ ਵਿਚ ਕਾਲਜ ਦੇ ਹੋਣਹਾਰ ਖਿਡਾਰੀ ਹਰਸ਼ਦੀਪ ਸਿੰਘ ਪੰਧੇਰ ਨੇ 25 ਗੇਂਦਾਂ ਵਿਚ 60 ਦੌੜਾਂ ਬਣਾਉਣ ਦੇ ਨਾਲ-ਨਾਲ ਦੋ ਵਿਕਟਾਂ ਵੀ ਹਾਸਲ ਕੀਤੀਆਂ। ਜਿਸ ਲਈ ਉਸ ਨੂੰ ‘ਮੈਨ ਆਫ਼ ਦਾ ਮੈਚ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਖਿਡਾਰੀ ਕਰਨਜੋਤ ਸਿੰਘ ਮਾਂਗਟ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਚਾਰ ਵਿਕਟਾਂ ਹਾਸਲ ਕੀਤੀਆਂ। ਯੁਵਰਾਜ ਵਰਮਾ, ਦੇਵੀ ਚੰਦ ਯਾਦਵ, ਹਰਸ਼ਦੀਪ ਸਿੰਘ, ਸਮੀਰਪਾਲ ਸਿੰਘ ਅਤੇ ਰਿਮਨਜੀਤ ਸਿੰਘ ਨੇ ਵੀ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਇਆ। ਇਸ ਸ਼ਾਨਦਾਰ ਜਿੱਤ ’ਤੇ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਉੱਤਰੀ ਭਾਰਤ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਤਾ ਗੁਜਰੀ ਕਾਲਜ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਅਤੇ ਉੱਚ ਪੱਧਰ ’ਤੇ ਪ੍ਰਦਰਸ਼ਨ ਕਰਨ ਦੇ ਭਰਪੂਰ ਮੌਕੇ ਮਿਲਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਮੂਹ ਖਿਡਾਰੀਆਂ, ਕੋਚ ਸਾਹਿਬਾਨ, ਟੀਮ ਇੰਚਾਰਜ, ਡੀਨ ਸਪੋਰਟਸ ਤੇ ਖੇਡ ਵਿਭਾਗ ਦੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਤੇ ਖੇਡ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਇਸ ਮੌਕੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ, ਟੀਮ ਇੰਚਾਰਜ ਪ੍ਰੋ. ਮੁਹੰਮਦ ਅਨਵਰ, ਖੇਡ ਵਿਭਾਗ ਦੇ ਮੁਖੀ ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਜਸਪ੍ਰੀਤ ਸਿੰਘ, ਫੁੱਟਬਾਲ ਕੋਚ ਬਹਾਦਰ ਸਿੰਘ, ਟੀਮ ਕੋਚ ਗੁਰਜੋਧ ਸਿੰਘ ਚਹਿਲ, ਮਨਪ੍ਰੀਤ ਸਿੰਘ ਟਿਵਾਣਾ, ਕਬੱਡੀ ਕੋਚ ਧਰਮ ਸਿੰਘ, ਸੰਦੀਪ ਸਿੰਘ ਅਤੇ ਕੁਲਵਿੰਦਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ’ਚ ਅਧਿਆਪਕਾਂ ਲਈ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਵਿਧਾਇਕ ਹੈਪੀ ਨੇ ‘ਆਪ’ ਸਰਕਾਰ ਵਲੋਂ ਕੀਤੇ ਕੰਮਾਂ ਨੂੰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪਹੁੰਚਾਉਣ ਦੀ ਕੀਤੀ ਸ਼ੁਰ...
Ad Position 24