ਡਿਵਾਈਨ ਲਾਈਟ ਸਕੂਲ ’ਚ ਅਧਿਆਪਕਾਂ ਲਈ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਅਧਿਆਪਕਾਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਦੀਆਂ ਅਧਿਆਪਨ ਸਮਰੱਥਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ‘ਸਿੱਖਣ ਦੇ ਨਤੀਜਿਆਂ ਤੇ ਪੜ੍ਹਾਉਣ ਦੀਆਂ ਵਿਧੀਆਂ ਬਾਰੇ ਸਮਰੱਥਾ ਨਿਰਮਾਣ ਪ੍ਰੋਗਰਾਮ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਵਿਚ ਸਰੋਤ ਵਿਅਕਤੀਆਂ ਵਜੋਂ ਪ੍ਰਿੰਸੀਪਲ ਦਿਵਿਆ ਮਹਿਤਾ ਅਤੇ ਨੀਰੂ ਕੰਬੋਜ ਨੇ ਸ਼ਿਰਕਤ ਕੀਤੀ।
ਡ
ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਚ ਕਰਵਾਈ ਸਮਰੱਥਾ ਨਿਰਮਾਣ ਪ੍ਰੋਗਰਾਮ ਵਰਕਸ਼ਾਪ ਵਿਚ ਹਿੱਸਾ ਲੈਣ ਵਾਲੇ ਅਧਿਆਪਕ ਤੇ ਪ੍ਰਬੰਧਕ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ
23-09-2026
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਅਧਿਆਪਕਾਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਦੀਆਂ ਅਧਿਆਪਨ ਸਮਰੱਥਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ‘ਸਿੱਖਣ ਦੇ ਨਤੀਜਿਆਂ ਤੇ ਪੜ੍ਹਾਉਣ ਦੀਆਂ ਵਿਧੀਆਂ ਬਾਰੇ ਸਮਰੱਥਾ ਨਿਰਮਾਣ ਪ੍ਰੋਗਰਾਮ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਵਿਚ ਸਰੋਤ ਵਿਅਕਤੀਆਂ ਵਜੋਂ ਪ੍ਰਿੰਸੀਪਲ ਦਿਵਿਆ ਮਹਿਤਾ ਅਤੇ ਨੀਰੂ ਕੰਬੋਜ ਨੇ ਸ਼ਿਰਕਤ ਕੀਤੀ। ਜਿਨ੍ਹਾਂ ਦਾ ਸਕੂਲ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਵੀ ਸਿੱਖਿਆ ਸੰਸਥਾ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਸਮੇਂ-ਸਮੇਂ ’ਤੇ ਉਨ੍ਹਾਂ ਲਈ ਅਜਿਹੇ ਸਿਖਲਾਈ ਪ੍ਰੋਗਰਾਮ ਕਰਵਾਉਣੇ ਜ਼ਰੂਰੀ ਹਨ। ਵਰਕਸ਼ਾਪ ਦੌਰਾਨ ਸਰੋਤ ਵਿਅਕਤੀਆਂ ਨੇ ਅਧਿਆਪਕਾਂ ਨਾਲ ਸਿੱਖਣ ਦੇ ਨਤੀਜਿਆਂ, ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ, ਵਿਦਿਆਰਥੀ-ਕੇਂਦਰਿਤ ਸਿੱਖਿਆ ਅਤੇ ਕਲਾਸ-ਰੂਮ ਵਿਚ ਰਚਨਾਤਮਿਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਵਿਚਾਰ - ਵਟਾਂਦਰਾ ਕੀਤਾ। ਇਸ ਮੌਕੇ ਅਧਿਆਪਕਾਂ ਨੂੰ ਸਮਝਾਇਆ ਗਿਆ ਕਿ ਸਿਰਫ਼ ਪਾਠਕ੍ਰਮ ਪੂਰਾ ਕਰਨਾ ਹੀ ਸਿੱਖਿਆ ਦਾ ਉਦੇਸ਼ ਨਹੀਂ ਹੈ, ਸਗੋਂ ਵਿਦਿਆਰਥੀਆਂ ਵਿਚ ਗਿਆਨ ਦੇ ਨਾਲ-ਨਾਲ ਸੋਚਣ, ਸਮਝਣ, ਵਿਸ਼ਲੇਸ਼ਣ ਕਰਨ, ਸਮੱਸਿਆਵਾਂ ਦਾ ਹੱਲ ਲੱਭਣ ਅਤੇ ਰਚਨਾਤਮਿਕ ਢੰਗ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਦੀ ਸਮਰੱਥਾ ਵਿਕਸਿਤ ਕਰਨਾ ਵੀ ਬਹੁਤ ਮਹੱਤਵਪੂਰਨ ਹੈ। ਇਸ ਸਿਖਲਾਈ ਸੈਸ਼ਨ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਸਮੇਤ ਹੋਰ ਸੀ. ਬੀ. ਐਸ. ਸਕੂਲਾਂ ਦੇ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ। ਸਾਰੇ ਅਧਿਆਪਕਾਂ ਨੇ ਵਰਕਸ਼ਾਪ ਦੌਰਾਨ ਮਿਲੀ ਜਾਣਕਾਰੀ ਨੂੰ ਆਪਣੇ ਕਲਾਸ-ਰੂਮ ਅਧਿਆਪਨ ਵਿਚ ਲਾਗੂ ਕਰਨ ਲਈ ਵਿਸ਼ੇਸ਼ ਦਿਲਚਸਪੀ ਦਿਖਾਈ। ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਸਰੋਤ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਵੀਆਂ ਅਧਿਆਪਨ ਵਿਧੀਆਂ ਨਾਲ ਜੋੜਨ ਵਿਚ ਵੀ ਸਹਾਇਕ ਸਾਬਤ ਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਅਜਿਹੇ ਸਿਖਲਾਈ ਪ੍ਰੋਗਰਾਮ ਜਾਰੀ ਰੱਖੇ ਜਾਣਗੇ।