23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹਰਸਿਮਰਤ ਕੌਰ ਬਾਦਲ 27 ਨੂੰ ਸਮਾਣਾ ’ਚ ਵਿਸ਼ਾਲ ਇਕੱਠ ਨੂੰ ਕਰਨਗੇ ਸੰਬੋਧਨ, ਮਹਿਲਾ ਵਿੰਗ ’ਚ ਉਤਸ਼ਾਹ

ਸਮਾਣਾ, 22 ਸਤੰਬਰ (ਸਾਹਿਬ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਮਾਣਾ ਵਿਖੇ 27 ਸਤੰਬਰ ਨੂੰ ਇਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ, ਜਿਸ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਵਿਚ ਹੋਈ, ਜਿਸ ਵਿਚ ਆਉਣ ਵਾਲੇ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਜਗਮੀਤ ਸਿੰਘ ਹਰਿਆਊ, ਗੋਪਾਲ ਸ਼ਰਮਾ 23-09-2026
ਸਮਾਣਾ, 22 ਸਤੰਬਰ (ਸਾਹਿਬ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਮਾਣਾ ਵਿਖੇ 27 ਸਤੰਬਰ ਨੂੰ ਇਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ, ਜਿਸ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਵਿਚ ਹੋਈ, ਜਿਸ ਵਿਚ ਆਉਣ ਵਾਲੇ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਮੁਖੀ ਜਥੇਦਾਰ ਜਗਮੀਤ ਸਿੰਘ ਹਰਿਆਊ ਅਤੇ ਬੁਲਾਰਾ ਗੋਪਾਲ ਸ਼ਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਸਤੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਸਮਾਣਾ ਪਹੁੰਚ ਕੇ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਖਾਸ ਤੌਰ ’ਤੇ ਮਹਿਲਾ ਸ਼ਕਤੀ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪੈਦਾ ਕਰਨ ਦੇ ਨਾਲ-ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਜਾਣਗੇ। ਸਮਾਗਮ ਵਿਚ ਜ਼ਿਲ੍ਹੇ ਭਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਅਹੁਦੇਦਾਰ, ਮਹਿਲਾ ਵਿੰਗ ਦੀਆਂ ਆਗੂਆਂ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਲ ਹੋਣਗੇ। ਬੈਠਕ ਵਿਚ ਹਾਜ਼ਰ ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 27 ਸਤੰਬਰ ਨੂੰ ਹੋਣ ਵਾਲੇ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ। ਬੈਠਕ ਵਿਚ ਨਿਸ਼ਾਨ ਸੰਧੂ, ਹਰਸ਼ ਵਿਰਕ, ਕੁਲਦੀਪ ਸਿੰਘ ਵਿਰਕ, ਪੱਪੀ ਦਿਆਲਗੜ੍ਹ ਵਾਲੇ, ਮਦਨ ਲਾਲ ਤਰਖਾਣ ਮਾਜਰਾ, ਅਮਰਜੀਤ ਸਿੰਘ ਟੋਡਰਪੁਰ ਅਤੇ ਗੁਰਬਚਨ ਸਿੰਘ ਸਮੇਤ ਕਈ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਤੇ ਪੱਥਰਬਾਜ਼ੀ ਦੀ ਘਟਨਾ ਨਿੰਦਣਯੋਗ- ਜਗਜੀਤ ਸਿੰਘ ਛੜਬੜ ਅਗਲੀ ਖ਼ਬਰ ਬਿੱਟੂ ਚੱਠਾ ਦੀ ਅਗਵਾਈ ’ਚ ਪਿੰਡ ਲਲੌਡਾ ਦਾ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Ad Position 24