22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਤੇ ਪੱਥਰਬਾਜ਼ੀ ਦੀ ਘਟਨਾ ਨਿੰਦਣਯੋਗ- ਜਗਜੀਤ ਸਿੰਘ ਛੜਬੜ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)- ਹੁਸ਼ਿਆਰਪੁਰ ਦੇ ਬਾੜੀਆਂ ਕਲਾਂ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਭੰਨਤੋੜ ਤੇ ਪੱਥਰਬਾਜ਼ੀ ਬੇਹੱਦ ਨਿੰਦਣਯੋਗ ਹੈ।

Ad Position 21
No active advertisement
ਅਜੀਤ ਡੈਸਕ 23-09-2026
ਬਨੂੜ, 22 ਸਤੰਬਰ (ਭੁਪਿੰਦਰ ਸਿੰਘ)- ਹੁਸ਼ਿਆਰਪੁਰ ਦੇ ਬਾੜੀਆਂ ਕਲਾਂ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਭੰਨਤੋੜ ਤੇ ਪੱਥਰਬਾਜ਼ੀ ਬੇਹੱਦ ਨਿੰਦਣਯੋਗ ਹੈ। ਇਹ ਸਿਰਫ਼ ਪ੍ਰਤਿਮਾ ਨੂੰ ਨੁਕਸਾਨ ਨਹੀਂ, ਸਗੋਂ ਸੰਵਿਧਾਨ, ਸਮਾਜਿਕ ਨਿਆਂ ਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਲੁਧਿਆਣਾ ਸਮੇਤ ਪਹਿਲਾਂ ਵਾਪਰੀਆਂ ਘਟਨਾਵਾਂ ਦੇ ਬਾਵਜੂਦ ਜੇਕਰ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਸੁਰੱਖਿਅਤ ਨਹੀਂ ਹਨ ਤਾਂ ਭਗਵੰਤ ਮਾਨ ਸਰਕਾਰ ਦੀ ਕਾਨੂੰਨ ਵਿਵਸਥਾ ‘ਤੇ ਸਿੱਧੇ ਸਵਾਲ ਖੜ੍ਹੇ ਹੁੰਦੇ ਹਨ। ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਪ੍ਰਤਿਮਾ ਦੇ ਅਪਮਾਨ ਖ਼ਿਲਾਫ਼ ਰੋਸ ਕਰ ਰਹੇ ਬਸਪਾ ਵਰਕਰਾ ਨਾਲ ਭਜਪਾ ਆਗੂ ਵਿਜੇ ਸਾਂਪਲਾ ਨੇ ਜਾਣਬੁਜ ਕੇ ਕੀਤੀ ਹੁਲੜਬਾਜੀ ਦੀ ਸਖਤ ਨਿੰਦਿਆਂ ਕਰਦੇ ਹਾਂ। ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਤੁਰੰਤ ਤੇ ਸਮੇਂਬੱਧ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਯਕੀਨੀ ਬਣਾਈ ਜਾਵੇ ਤੇ ਪੰਜਾਬ ਭਰ ਵਿਚ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰਾ ਪੁੱਛ ਰਿਹਾ ਹੈ ਦੋਸ਼ੀਆਂ ਦੀ ਗ੍ਰਿਫ਼ਤਾਰੀ ਕਦੋਂ ਹੋਵੇਗੀ? ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ- ਸੰਵਿਧਾਨਕ ਮੁੱਲਾਂ ਦਾ ਅਪਮਾਨ ਹੈ, ਦੋਸ਼ੀਆਂ ‘ਤੇ ਕਾਰਵਾਈ ਸਰਕਾਰ ਦੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਾਕਾਬੰਦੀ, ਦੋਪਹੀਆ ਵਾਹਨਾਂ ਤੇ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ 27 ਨੂੰ ਸਮਾਣਾ ’ਚ ਵਿਸ਼ਾਲ ਇਕੱਠ ਨੂੰ ਕਰਨਗੇ ਸੰਬੋਧਨ, ਮਹਿਲਾ ਵਿੰਗ ’ਚ ਉਤਸ਼ਾਹ
Ad Position 24