24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹੇ ਵਿਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸੀਨੀਅਰ ਸਿਟੀਜ਼ਨ ਅਤੇ ਬਜ਼ੁਰਗਾਂ ਦੀ ਭਲਾਈ ਲਈ ਬਣਾਈ ਗਈ ਜ਼ਿਲ੍ਹਾਂ ਪੱਧਰੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਜੋਬਨਦੀਪ ਕੌਰ ਨੇ ਦੱਸਿਆ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲੇ੍ਹ ਅੰਦਰ ਮੈਡੀਕਲ ਕੈਂਪ ਲਗਾਏ ਜਾਣੇ ਹਨ।

Ad Position 21
No active advertisement
ਅਜੀਤ ਡੈਸਕ 24-09-2026
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹੇ ਵਿਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸੀਨੀਅਰ ਸਿਟੀਜ਼ਨ ਅਤੇ ਬਜ਼ੁਰਗਾਂ ਦੀ ਭਲਾਈ ਲਈ ਬਣਾਈ ਗਈ ਜ਼ਿਲ੍ਹਾਂ ਪੱਧਰੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਜੋਬਨਦੀਪ ਕੌਰ ਨੇ ਦੱਸਿਆ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲੇ੍ਹ ਅੰਦਰ ਮੈਡੀਕਲ ਕੈਂਪ ਲਗਾਏ ਜਾਣੇ ਹਨ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਬਜ਼ੁਰਗਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ, ਉਨ੍ਹਾਂ ਦਾ ਸਨਮਾਨ, ਸੁਰੱਖਿਆ ਅਤੇ ਦੇਖਭਾਲ ਕਰਨਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ ਕਰਮਨਜੋਤ ਸਿੰਘ, ਹਿਤੇਸ਼ ਕੌਸ਼ਿਕ ਡੀ.ਐਸ.ਪੀ (ਐਚ), ਕਮਲਜੀਤ ਕੌਰ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲੇ੍ਹ ਦੀਆਂ ਵੱਖ-ਵੱਖ ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਵਲੋਂ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਸ੍ਰੀ ਗਣੇਸ਼ ਜੀ ਦਾ ਵਿਧੀ ਵਿਧਾਨ ਨਾਲ ਕੀਤਾ ਵਿਸਰਜਨ
Ad Position 24