24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡਾ. ਨੀਨਾ ਸੇਠ ਪਜਨੀ ਭਾਰੀ ਵੋਟਾਂ ਨਾਲ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਚੁਣੇ

ਮੰਡੀ ਗੋਬਿੰਦਗੜ੍ਹ, 23 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਹਾਲ ਹੀ ਵਿਚ ਹੋਈ ਸੈਨੇਟ ਚੋਣ ਵਿਚ ਹੈੱਡਜ਼/ਪ੍ਰਿੰਸੀਪਲ ਕਾਂਸਟੀਚੂਐਂਸੀ ਤੋਂ ਭਾਰੀ ਵੋਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 24-09-2026
ਮੰਡੀ ਗੋਬਿੰਦਗੜ੍ਹ, 23 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਹਾਲ ਹੀ ਵਿਚ ਹੋਈ ਸੈਨੇਟ ਚੋਣ ਵਿਚ ਹੈੱਡਜ਼/ਪ੍ਰਿੰਸੀਪਲ ਕਾਂਸਟੀਚੂਐਂਸੀ ਤੋਂ ਭਾਰੀ ਵੋਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਡਾ. ਪਜਨੀ ਦੀ ਇਹ ਪ੍ਰਭਾਵਸ਼ਾਲੀ ਜਿੱਤ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਿਤ ਕਾਲਜਾਂ ਦੇ ਪ੍ਰਿੰਸੀਪਲਾਂ ਵਲੋਂ ਉਨ੍ਹਾਂ ਦੀ ਅਕਾਦਮਿਕ ਯੋਗਤਾ, ਅਗਵਾਈ ਸਮਰੱਥਾ, ਪ੍ਰਸ਼ਾਸਨਿਕ ਤਜਰਬੇ ਤੇ ਉੱਚ ਸਿੱਖਿਆ ਪ੍ਰਤੀ ਸਮਰਪਣ ਵਿਚ ਪ੍ਰਗਟ ਕੀਤੇ ਭਰੋਸੇ ਨੂੰ ਦਰਸਾਉਂਦੀ ਹੈ। ਇਸ ਮੌਕੇ ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਦੀ ਮੈਨੇਜਮੈਂਟ, ਕਾਲਜ ਦੇ ਅਧਿਆਪਕਾਂ, ਸਟਾਫ਼ ਤੇ ਵਿਦਿਆਰਥੀਆਂ ਨੇ ਡਾ. ਪਜਨੀ ਨੂੰ ਇਸ ਮਾਣਮੱਤੀ ਉਪਲਬਧੀ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੈਨੇਟ ਵਿਚ ਡਾ. ਪਜਨੀ ਦੀ ਮੌਜੂਦਗੀ ਨਾਲ ਸੰਬੰਧਿਤ ਕਾਲਜਾਂ ਦੀਆਂ ਲੋੜਾਂ ਅਤੇ ਮਸਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿਚ ਮਦਦ ਮਿਲੇਗੀ। ਡਾ. ਨੀਨਾ ਸੇਠ ਪਜਨੀ ਪਿਛਲੇ 16 ਸਾਲਾਂ ਤੋਂ ਗੋਬਿੰਦਗੜ੍ਹ ਪਬਲਿਕ ਕਾਲਜ ਦੀ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਕੋਲ ਉੱਚ ਸਿੱਖਿਆ ਦੇ ਖੇਤਰ ਵਿਚ ਲਗਪਗ ਤਿੰਨ ਦਹਾਕਿਆਂ ਦਾ ਅਕਾਦਮਿਕ ਅਤੇ ਪ੍ਰਸ਼ਾਸਨਿਕ ਤਜਰਬਾ ਹੈ। ਉਹ ਸਾਲ 2018 ਤੋਂ ਐਨ. ਏ. ਏ. ਸੀ. ਐੱਸਰਰ ਐਸੋਸੀਏਸ਼ਨ ਆਫ਼ ਇੰਡੀਅਨ ਕਾਲਜ ਪ੍ਰਿੰਸੀਪਲ ਦੀ ਵਾਈਸ ਪ੍ਰਧਾਨ ਤੇ ਪੰਜਾਬ ਯੂਨੀਵਰਸਿਟੀ ਸਪੋਰਟਸ ਕਮੇਟੀ ਦੇ ਤਿੰਨ ਵਾਰ ਪ੍ਰਧਾਨ ਰਹਿ ਚੁੱਕੇ ਹਨ। ਆਪਣੀ ਜਿੱਤ ’ਤੇ ਡਾ. ਪਜਨੀ ਨੇ ਸਮੂਹ ਪ੍ਰਿੰਸੀਪਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵਲੋਂ ਪ੍ਰਗਟ ਕੀਤੇ ਭਰੋਸੇ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ ਅਤੇ ਸੰਬੰਧਿਤ ਕਾਲਜਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰਾਸ਼ਟਰੀ ਆਯੁਰਵੇਦ ਦਿਵਸ ਮਨਾਇਆ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਜ਼ਰੂਰੀ- ਐਡ.ਗੁਰਜੀਤ ਸਿੰਘ ਮਾਰਵਾ
Ad Position 24