24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੋਣਾਂ ਨੇੜੇ ਆਉਂਦਿਆਂ ਦੇਖ ‘ਆਪ’ ਸਰਕਾਰ ਨੇ ਨੀਂਹ ਪੱਥਰਾਂ ਦੀ ਰਾਜਨੀਤੀ ਕੀਤੀ ਸ਼ੁਰੂ- ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 23 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਗੁਰਦੁਆਰਾ ਸਾਹਿਬ ਕੁੱਕੜ ਮੰਡੀ ਗੋਬਿੰਦਗੜ੍ਹ ਵਿਖੇ ਸ਼ਹਿਰ ਦੀ ਸੀਨੀਅਰ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਨੁਮਾਇੰਦਿਆਂ ਵਲੋਂ ਸ਼ਹਿਰ ਸਮੇਤ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤੇ ਹੁਣ ਜਦੋਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਤਾਂ ਮੰਡੀ ਗੋਬਿੰਦਗੜ੍ਹ ਸ਼ਹਿਰ ਵਿਚ ਥਾਂ-ਥਾਂ ਨੀਂਹ ਪੱਥਰ ਰੱਖਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੋ ਕਾਰਜ ‘ਆਪ’ ਸਰਕਾਰ ਸਾਢੇ ਚਾਰ ਸਾਲਾਂ ਵਿਚ ਨਹੀਂ ਕਰ ਸਕੀ।

Ad Position 21
No active advertisement
ਅਜੀਤ ਡੈਸਕ 24-09-2026
ਮੰਡੀ ਗੋਬਿੰਦਗੜ੍ਹ, 23 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਗੁਰਦੁਆਰਾ ਸਾਹਿਬ ਕੁੱਕੜ ਮੰਡੀ ਗੋਬਿੰਦਗੜ੍ਹ ਵਿਖੇ ਸ਼ਹਿਰ ਦੀ ਸੀਨੀਅਰ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਨੁਮਾਇੰਦਿਆਂ ਵਲੋਂ ਸ਼ਹਿਰ ਸਮੇਤ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤੇ ਹੁਣ ਜਦੋਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਤਾਂ ਮੰਡੀ ਗੋਬਿੰਦਗੜ੍ਹ ਸ਼ਹਿਰ ਵਿਚ ਥਾਂ-ਥਾਂ ਨੀਂਹ ਪੱਥਰ ਰੱਖਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੋ ਕਾਰਜ ‘ਆਪ’ ਸਰਕਾਰ ਸਾਢੇ ਚਾਰ ਸਾਲਾਂ ਵਿਚ ਨਹੀਂ ਕਰ ਸਕੀ। ਉਹ ਵਿਕਾਸ ਕਾਰਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਤੁਰੰਤ ਕਰਵਾ ਕੇ ਮੰਡੀ ਗੌਬਿੰਦਗੜ੍ਹ ਸ਼ਹਿਰਵਾਸੀਆਂ ਦੀ ਹਰ ਸਮੱਸਿਆ ਹੱਲ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਰਨਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਸੂਬਾ ਮੀਤ ਪ੍ਰਧਾਨ ਭਿੰਦਰ ਸਿੰਘ, ਹਰਮੀਤ ਸਿੰਘ ਖ਼ਾਲਸਾ, ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ ਭਾਰਤ ਭੂਸ਼ਨ ਟੋਨੀ, ਸੂਬਾ ਜਥੇਬੰਦਕ ਸਕੱਤਰ ਬਲਵੀਰ ਸਿੰਘ ਸਿੱਧੂ, ਸਾਬਕਾ ਕੌਂਸਲ ਪ੍ਰਧਾਨ ਹਰਪਾਲ ਸਿੰਘ ਨਸਰਾਲੀ, ਰੁਪਿੰਦਰ ਕੌਰ, ਪਿੰਕੀ ਰਾਣੀ, ਮਧੂਮੀਤ ਵਡੇਰਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਚ. ਆਈ. ਵੀ. ਤੇ ਸਿਫਲਸ ਦੀ ਰੋਕਥਾਮ ਸੰਬੰਧੀ ਟਰੇਨਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਮਹਾਂਰਿਸ਼ੀ ਮੇਂਹੀ ਵਿੱਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24