21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਚੰਪਾ ਦੇਵੀ ਟਰੱਸਟ ਵਲੋਂ ਵਿਦਿਆਰਥੀਆਂ ਲਈ ਇਨਵਰਟਰ, ਫ਼ਰਿਜ ਤੇ ਵਾਟਰ ਕੂਲਰ ਲਈ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ)- ਚੰਪਾ ਦੇਵੀ ਟਰੱਸਟ ਚੰਡੀਗੜ੍ਹ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਜੋ ਪੁਰਾਤਨ ਜੇਲ੍ਹ ਵਿਖੇ ਚੱਲ ਰਿਹਾ ਹੈ, ਦੇ ਵਿਦਿਆਰਥੀਆਂ ਲਈ ਇਨਵਰਟਰ, ਫ਼ਰਿਜ ਅਤੇ ਵਾਟਰ ਕੂਲਰ ਦੀ ਸਹੂਲਤ ਲਈ 85 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਵਲੋਂ ਸਕੂਲ ਮੁਖੀ ਅਧਿਆਪਕਾ ਕੁਲਵਿੰਦਰ ਕੌਰ ਨੂੰ ਦਿੱਤਾ ਗਿਆ। ਸਕੂਲ ਵਿਖੇ ਹੋਏ ਸਮਾਗਮ ਦੌਰਾਨ ਜਸਟਿਸ ਨਿਰਮਲ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਕੇ ਸਮਾਗਮ ਦੀ ਸ਼ੁਰੂਆਤ ਰਿਬਨ ਕੱਟ ਕੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 17-09-2026
ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ)- ਚੰਪਾ ਦੇਵੀ ਟਰੱਸਟ ਚੰਡੀਗੜ੍ਹ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਜੋ ਪੁਰਾਤਨ ਜੇਲ੍ਹ ਵਿਖੇ ਚੱਲ ਰਿਹਾ ਹੈ, ਦੇ ਵਿਦਿਆਰਥੀਆਂ ਲਈ ਇਨਵਰਟਰ, ਫ਼ਰਿਜ ਅਤੇ ਵਾਟਰ ਕੂਲਰ ਦੀ ਸਹੂਲਤ ਲਈ 85 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਵਲੋਂ ਸਕੂਲ ਮੁਖੀ ਅਧਿਆਪਕਾ ਕੁਲਵਿੰਦਰ ਕੌਰ ਨੂੰ ਦਿੱਤਾ ਗਿਆ। ਸਕੂਲ ਵਿਖੇ ਹੋਏ ਸਮਾਗਮ ਦੌਰਾਨ ਜਸਟਿਸ ਨਿਰਮਲ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਕੇ ਸਮਾਗਮ ਦੀ ਸ਼ੁਰੂਆਤ ਰਿਬਨ ਕੱਟ ਕੇ ਕੀਤੀ ਗਈ। ਸਕੂਲ ਸਟਾਫ਼ ਵਲੋਂ ਗੁਲਦਸਤਾ ਭੇਟ ਅਤੇ ਫੁੱਲਾਂ ਦੀ ਵਰਖਾ ਨਾਲ ਜਸਟਿਸ ਨਿਰਮਲ ਸਿੰਘ ਸਮੇਤ ਪਹੁੰਚੀਆਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਸਟਿਸ ਨਿਰਮਲ ਸਿੰਘ ਨੇ ਚੰਪਾ ਦੇਵੀ ਟਰਸਟ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਅੱਗੇ ਆ ਕੇ ਕੀਤੀ ਜਾ ਰਹੀ ਮਦਦ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਚੰਪਾ ਦੇਵੀ ਟਰੱਸਟ ਦੇ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਲੋੜਵੰਦ ਵਿਦਿਆਰਥੀਆਂ ਅਤੇ ਸਰਕਾਰੀ ਸਕੂਲਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸਕੂਲ ਸਟਾਫ਼ ਨੂੰ ਟਰੱਸਟ ਵਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਦੀ ਸੁਚੱਜੀ ਸੰਭਾਲ ਕਰਨ ਦੀ ਅਪੀਲ ਵੀ ਕੀਤੀ। ਸਮਾਗਮ ’ਚ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਮਨ ਗੁਪਤਾ, ਪੀ. ਏ. ਮਾਸਟਰ ਮਨਜੀਤ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਥਾਬਲ, ਘਨਈਆ ਲਾਲ ਆਦਿ ਹਾਜ਼ਰ ਸਨ। ਸਕੂਲ ਮੁਖੀ ਅਧਿਆਪਕਾ ਕੁਲਵਿੰਦਰ ਕੌਰ ਤੇ ਬਲਾਕ ਰਿਸੋਰਸ ਪਰਸਨ ਪ੍ਰਦੀਪ ਸਿੰਘ ਨੇ ਚੰਪਾ ਦੇਵੀ ਟਰੱਸਟ ਅਤੇ ਜਸਟਿਸ ਨਿਰਮਲ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਸੰਜੀਵ ਕੁਮਾਰ, ਸਤਵਿੰਦਰ ਕੌਰ, ਪ੍ਰਿਅੰਕਾ ਸ਼ਰਮਾ, ਨੀਤੂ ਬਾਲਾ, ਸੀਮਾ ਰਾਣੀ ਸਮੇਤ ਸਕੂਲ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਪਾਈਨ ਗਰੋਵ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਅਨੰਦਪੁਰ ਸਾਹਿਬ ਮਾਮਲੇ ਦੀ ਪੰਜਾਬ ਸਰਕਾਰ ਨਿਆਇਕ ਜਾਂਚ ਕਰਵਾਏ- ਜਸਟਿਸ ਨਿਰਮਲ ਸਿੰਘ
Ad Position 24