21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਪਾਈਨ ਗਰੋਵ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ )- 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ 2026-27 ਦੌਰਾਨ ਪਾਈਨ ਗਰੋਵ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-19 ਲੜਕਿਆਂ ਦੇ ਜੈਵਲਿਨ ਥਰੋ ਮੁਕਾਬਲੇ ਵਿਚ ਸਕੂਲ ਦੇ ਖਿਡਾਰੀ ਨੇ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026
ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ )- 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ 2026-27 ਦੌਰਾਨ ਪਾਈਨ ਗਰੋਵ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-19 ਲੜਕਿਆਂ ਦੇ ਜੈਵਲਿਨ ਥਰੋ ਮੁਕਾਬਲੇ ਵਿਚ ਸਕੂਲ ਦੇ ਖਿਡਾਰੀ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-19 ਲੜਕੀਆਂ ਦੇ ਜੈਵਲਿਨ ਥਰੋ ਵਿਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਅੰਡਰ-19 ਲੜਕਿਆਂ ਦੇ ਹਾਈ ਜੰਪ ਮੁਕਾਬਲੇ ਵਿਚ ਵੀ ਤੀਜਾ ਸਥਾਨ ਹਾਸਲ ਕੀਤਾ ਗਿਆ। ਸਕੂਲ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪ੍ਰਿੰਸੀਪਲ ਨੀਤੂ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਮਿਹਨਤ ਅਤੇ ਲਗਨ ਨਾਲ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਨਿਰੰਤਰ ਅਭਿਆਸ, ਮਿਹਨਤ ਤੇ ਸਹੀ ਮਾਰਗ ਦਰਸ਼ਨ ਨਾਲ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਸਕੂਲ ਪ੍ਰਿੰਸੀਪਲ ਨੀਤੂ ਕੁਮਾਰ ਨੇ ਕਿਹਾ ਕਿ ਸਕੂਲ ਪ੍ਰਬੰਧਨ ਵਲੋਂ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਉਨ੍ਹਾਂ ਖੇਡ ਅਧਿਆਪਕ ਹਰਵਿੰਦਰ ਦੀ ਯੋਗ ਅਗਵਾਈ ਤੇ ਮਾਰਗ ਦਰਸ਼ਨ ਹੇਠ ਖਿਡਾਰੀਆਂ ਵਲੋਂ ਹਾਸਲ ਕੀਤੀ ਇਸ ਪ੍ਰਾਪਤੀ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਕੂਲ ਪ੍ਰਬੰਧਨ ਭਵਿੱਖ ’ਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜੀ. ਪੀ. ਨੇ ਬਸੀ ਪਠਾਣਾਂ ਦੇ ਬਾਜ਼ਾਰ ’ਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਦੁਕਾਨਦਾਰਾਂ ’ਚ ਕੀਤਾ ਪ੍ਰਚਾਰ ਅਗਲੀ ਖ਼ਬਰ ਚੰਪਾ ਦੇਵੀ ਟਰੱਸਟ ਵਲੋਂ ਵਿਦਿਆਰਥੀਆਂ ਲਈ ਇਨਵਰਟਰ, ਫ਼ਰਿਜ ਤੇ ਵਾਟਰ ਕੂਲਰ ਲਈ ਸਹਾਇਤਾ ਰਾਸ਼ੀ ਦਾ ਚੈੱਕ ਭੇਟ
Ad Position 24