21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜੀ. ਪੀ. ਨੇ ਬਸੀ ਪਠਾਣਾਂ ਦੇ ਬਾਜ਼ਾਰ ’ਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਦੁਕਾਨਦਾਰਾਂ ’ਚ ਕੀਤਾ ਪ੍ਰਚਾਰ

ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਸਹੂਲਤਾਂ ਨਾਲ ਲੋਕਾਂ ਨੂੰ ਭਾਰੀ ਆਰਥਿਕ ਤੌਰ ਤੇ ਲਾਭ ਮਿਲ ਰਿਹਾ ਹੈ, ਜਿਸ ਨਾਲ ਮੱਧ ਵਰਗ, ਜ਼ਰੂਰਤਮੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਤੇ ਮਹਿਲਾਵਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਸਕੀਮਾਂ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਐਸ.

Ad Position 21
No active advertisement
ਅਜੀਤ ਡੈਸਕ 17-09-2026
ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਸਹੂਲਤਾਂ ਨਾਲ ਲੋਕਾਂ ਨੂੰ ਭਾਰੀ ਆਰਥਿਕ ਤੌਰ ਤੇ ਲਾਭ ਮਿਲ ਰਿਹਾ ਹੈ, ਜਿਸ ਨਾਲ ਮੱਧ ਵਰਗ, ਜ਼ਰੂਰਤਮੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਤੇ ਮਹਿਲਾਵਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਸਕੀਮਾਂ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਬਸੀ ਪਠਾਣਾ ਦੇ ਬਾਜ਼ਾਰ ਵਿਚ ਦੁਕਾਨਦਾਰਾਂ ਨੂੰ ‘ ਮਾਨ ਦੇ ਮੁਨਾਫ਼ੇ’ ਸਬੰਧੀ ਪ੍ਰਚਾਰ ਸਮਗਰੀ ਦਾ ਪਰਚਾ ਵੰਡਦੇ ਹੋਏ ਗੱਲਬਾਤ ਦੌਰਾਨ ਕੀਤਾ। ਜੀ. ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕ ਹਿਤੈਸ਼ੀ ਫ਼ੈਸਲਿਆਂ ਤੇ ਵੱਖ-ਵੱਖ ਸਕੀਮਾਂ ਨਾਲ ਲੋਕਾਂ ’ਚ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਪ੍ਰਤੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸਰਕਾਰ ਦੇ ਰਿਪੋਰਟ ਕਾਰਡ ਰਾਹੀਂ ਲੋਕਾਂ ਨੂੰ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਯੋਜਨਾਵਾਂ ਅਤੇ ਉਨ੍ਹਾਂ ਦੇ ਲਾਭ ਬਾਰੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣਾ ਹੈ। ਇਸ ਮੌਕੇ ਬਲਾਕ ਸੰਮਤੀ ਦੀ ਸਾਬਕਾ ਚੇਅਰਪਰਸਨ ਬਲਜੀਤ ਕੌਰ, ਸਾਬਕਾ ਨਗਰ ਕੌਂਸਲ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ, ਸਾਬਕਾ ਕਾਰਜਕਾਰਨੀ ਪ੍ਰਧਾਨ ਅਨੂਪ ਸਿੰਗਲਾ, ‘ਆਪ’ ਦੇ ਸੀਨੀਅਰ ਆਗੂ ਪ੍ਰੇਮ ਵਧਵਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ, ਜਸਵੀਰ ਸਿੰਘ ਭਾਦਲਾ, ਦਵਿੰਦਰ ਸਿੰਘ, ਰੇਨੂੰ, ਗੀਤਾ ਸਿੰਘੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਹੋਰ ਅਹੁਦੇਦਾਰ ਵਰਕਰ ਤੇ ਮਹਿਲਾਵਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ’ਚ ਜਿੱਤੇ ਤਗਮੇ ਅਗਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਪਾਈਨ ਗਰੋਵ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24