ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ’ਚ ਜਿੱਤੇ ਤਗਮੇ
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ, ਸਰਹਿੰਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਛੇਵੀਂ ਜਮਾਤ ਦੇ ਵਿਦਿਆਰਥੀ ਕਰਨਦੀਪ ਸਿੰਘ ਨੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ।
ਜ਼
ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਤਗਮੇ ਹਾਸਿਲ ਕਰਨ ਵਾਲੇ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਖਿਡਾਰੀ ਸਕੂਲ ਪ੍ਰਬੰਧਕਾਂ ਤੇ ਆਪਣੇ ਮੈਡਲਾਂ ਸਮੇਤ ਦਿਖਾਈ ਦਿੰਦੇ ਹੋਏ। ਤਸਵੀਰ ਕਰਨ
17-09-2026
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ, ਸਰਹਿੰਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਛੇਵੀਂ ਜਮਾਤ ਦੇ ਵਿਦਿਆਰਥੀ ਕਰਨਦੀਪ ਸਿੰਘ ਨੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਅੱਠਵੀਂ ਜਮਾਤ ਦੇ ਵਿਦਿਆਰਥੀ ਤੇਗਵੀਰ ਸਿੰਘ ਨੇ 200 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਸੱਤਵੀਂ ਜਮਾਤ ਦੀ ਵਿਦਿਆਰਥਣ ਪ੍ਰਭਨੂਰ ਨੇ 3 ਕਿੱਲੋਮੀਟਰ ਵਾਕ ਰੇਸ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ, ਗਿਆਰ੍ਹਵੀਂ ਕਾਮਰਸ ਜਮਾਤ ਦੇ ਵਿਦਿਆਰਥੀ ਭਵਯਾ ਸ਼ਰਮਾ ਨੇ 1500 ਮੀਟਰ ਅਤੇ 3000 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ 2 ਸੋਨ ਤਗਮੇ ਜਿੱਤੇ। ਦਸਵੀਂ ਜਮਾਤ ਦੀ ਵਿਦਿਆਰਥਣ ਜਸਕਰਨਪ੍ਰੀਤ ਕੌਰ ਨੇ 100 ਅਤੇ 400 ਮੀਟਰ ਹਰਡਲ ਰੇਸ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਦੋ ਸੋਨ ਤਗਮੇ ਜਿੱਤੇ। ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ ਅੰਡਰ-19 ਉਮਰ ਵਰਗ ਨੇ ਡਿਸਕਸ ਥਰੋ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਬਾਰ੍ਹਵੀਂ ਨਾਨ-ਮੈਡੀਕਲ ਦੇ ਵਿਦਿਆਰਥੀ ਨੇ 200 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਵਿਚੋਂ ਕੁਝ ਵਿਦਿਆਰਥੀ ਸਟੇਟ ਲਈ ਵੀ ਚੁਣੇ ਗਏ ਹਨ। ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪ੍ਰਿਆ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਲਗਨ ਤੇ ਮਿਹਨਤ ਨੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਵਿਦਿਆਰਥੀਆਂ ਦੀ ਇਸ ਸਫਲਤਾ ਵਿਚ ਸਕੂਲ ਦੇ ਡੀ. ਪੀ. ਈ. ਅੰਮ੍ਰਿਤਪਾਲ ਸਿੰਘ ਦਾ ਵੱਡਾ ਯੋਗਦਾਨ ਹੈ।