21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਆਰ. ਜੀ. ਮਿੱਲ ਰੋਡ ਦੀ ਬਦਲੇਗੀ ਨੁਹਾਰ, 2.24 ਕਰੋੜ ਦੇ ਵਿਕਾਸ ਕੰਮ ਦਾ ਵਿਧਾਇਕ ਗੈਰੀ ਬੜਿੰਗ ਨੇ ਰੱਖਿਆ ਨੀਂਹ ਪੱਥਰ

ਮੰਡੀ ਗੋਬਿੰਦਗੜ੍ਹ, 23 ਸਤੰਬਰ (ਰਾਜੇਸ਼ ਸ਼ਰਮਾ)-ਮੰਡੀ ਗੋਬਿੰਦਗੜ੍ਹ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਾਰਡ ਨੰਬਰ 3 ਵਿਖੇ ਆਰ. ਜੀ.

Ad Position 21
No active advertisement
ਅਜੀਤ ਡੈਸਕ 17-09-2026
ਮੰਡੀ ਗੋਬਿੰਦਗੜ੍ਹ, 23 ਸਤੰਬਰ (ਰਾਜੇਸ਼ ਸ਼ਰਮਾ)-ਮੰਡੀ ਗੋਬਿੰਦਗੜ੍ਹ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਾਰਡ ਨੰਬਰ 3 ਵਿਖੇ ਆਰ. ਜੀ. ਮਿੱਲ ਰੋਡ ’ਤੇ ਕੰਕਰੀਟ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ’ਤੇ ਕਰੀਬ 2 ਕਰੋੜ 2 4 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਇਕ ਪ੍ਰਮੁੱਖ ਸਨਅਤੀ ਸ਼ਹਿਰ ਹੋਣ ਕਰਕੇ ਇੱਥੋਂ ਦੀਆਂ ਸੜਕਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਆਰ.ਜੀ. ਮਿੱਲ ਰੋਡ ਦੇ ਪੁਨਰ-ਨਿਰਮਾਣ ਨਾਲ ਸਨਅਤਾਂ ਦੇ ਨਾਲ-ਨਾਲ ਇਲਾਕਾ ਵਾਸੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਅਮਲੋਹ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਦੀਆਂ ਸੜਕਾਂ ਦੇ ਪੁਨਰ-ਨਿਰਮਾਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਰੋਹਿਤ ਗੋਇਲ, ਬਲਾਕ ਪ੍ਰਧਾਨ ਲਖਵਿੰਦਰ ਸਿੰਘ, ਕੌਂਸਲਰ ਅਵਤਾਰ ਸਿੰਘ, ਕੌਂਸਲਰ ਰਾਜੂ ਅੰਜਲੀ, ਕੌਂਸਲਰ ਵਿਨੋਦ ਗੁੱਜਰ, ਹਰਜਿੰਦਰ ਸਿੰਘ ਸੋਨੂੰ, ਯਸ਼ਪਾਲ ਮਿੱਤਲ, ਆਯੂਸ਼ ਮਿੱਤਲ, ਮਹੇਸ਼ ਗਰਗ, ਅਰਪਿਤ ਗੋਇਲ, ਰਮੇਸ਼ ਸ਼ਰਮਾ, ਅੰਮ੍ਰਿਤ ਗੋਇਲ ਤੇ ਸਾਹਿਲ ਗੁਪਤਾ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਲਗਾਇਆ ਧਰਨਾ ਅਗਲੀ ਖ਼ਬਰ ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਨਿਰਪੱਖ ਜਾਂਚ ਲਈ ਸਾਂਝੀ ਕਮੇਟੀ ਬਣਾਈ ਜਾਵੇ- ਮਾਧੋਪੁਰ
Ad Position 24