ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਲਗਾਇਆ ਧਰਨਾ
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿਚ ਸਥਾਨਕ ਤਹਿਸੀਲ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਟਵਾਰੀਆਂ ’ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ।
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿਚ ਸਥਾਨਕ ਤਹਿਸੀਲ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਟਵਾਰੀਆਂ ’ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖ਼ਾਹ ਵਿਚ ਵਾਧਾ ਕਰਨਾ, ਸਟੇਟ ਕਾਡਰ ਰੱਦ ਕਰਨਾ ਅਤੇ ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿਚ ਵਾਧਾ ਕਰਨ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਉਨ੍ਹਾਂ ਵਲੋਂ ਲਾਲ ਲਕੀਰ ਤੇ ਐਗਰੀਸਟੇਕ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸ਼ਰਮਾ ਕਾਨੂੰਗੋ, ਨਿਰਮਲ ਸਿੰਘ, ਗੁਰਮੀਤ ਸਿੰਘ, ਬਲਜਿੰਦਰ ਸਿੰਘ ਪਟਵਾਰੀ, ਗਗਨਦੀਪ ਸਿੰਘ, ਮਨਿੰਦਰਜੀਤ ਸਿੰਘ ਟੌਹੜਾ, ਹਰਵਿੰਦਰ ਸਿੰਘ, ਮਨਦੀਪ ਪਰਾਸ਼ਰ, ਸਚਿਨ ਕੁਮਾਰ ਖ਼ਜ਼ਾਨਚੀ, ਅਮਨਦੀਪ ਸਿੰਘ, ਮਨਦੀਪ ਸਿੰਘ ਜਨਰਲ ਸਕੱਤਰ, ਖੁਸ਼ਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਲਵਪ੍ਰੀਤ ਕੌਰ, ਸਿਮਰਨਜੀਤ ਕੌਰ ਤੇ ਹੋਰ ਹਾਜ਼ਰ ਸਨ।