21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਲਾਇਨਜ਼ ਮਾਡਲ ਸਕੂਲ ’ਚ ਹੀਮੋਗਲੋਬਿਨ ਜਾਂਚ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 23 ਸਤੰਬਰ (ਰਾਜੇਸ਼ ਸ਼ਰਮਾ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਤੇ ਲਾਇਨਜ਼ ਕਲੱਬ ਕਵੀਨ ਵਲੋਂ ਕਲੱਬ ਪ੍ਰਧਾਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਲਾਇਨਜ਼ ਮਾਡਲ ਸਕੂਲ ਗੁਰਮੁਖ ਸਿੰਘ ਕਾਲੋਨੀ ਵਿਖੇ ਹੀਮੋਗਲੋਬਿਨ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 6ਵੀਂ ਤੋਂ 10ਵੀਂ ਜਮਾਤ ਦੇ 159 ਵਿਦਿਆਰਥੀਆਂ ਦੇ ਹੀਮੋਗਲੋਬਿਨ ਟੈੱਸਟ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 17-09-2026
ਮੰਡੀ ਗੋਬਿੰਦਗੜ੍ਹ, 23 ਸਤੰਬਰ (ਰਾਜੇਸ਼ ਸ਼ਰਮਾ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਤੇ ਲਾਇਨਜ਼ ਕਲੱਬ ਕਵੀਨ ਵਲੋਂ ਕਲੱਬ ਪ੍ਰਧਾਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਲਾਇਨਜ਼ ਮਾਡਲ ਸਕੂਲ ਗੁਰਮੁਖ ਸਿੰਘ ਕਾਲੋਨੀ ਵਿਖੇ ਹੀਮੋਗਲੋਬਿਨ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 6ਵੀਂ ਤੋਂ 10ਵੀਂ ਜਮਾਤ ਦੇ 159 ਵਿਦਿਆਰਥੀਆਂ ਦੇ ਹੀਮੋਗਲੋਬਿਨ ਟੈੱਸਟ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ, ਪੋਸ਼ਣ ਅਤੇ ਸਿਹਤਮੰਦ ਜੀਵਨ ਸ਼ੈਲੀ ਸਬੰਧੀ ਲੋੜੀਂਦੀ ਜਾਣਕਾਰੀ ਵੀ ਦਿੱਤੀ ਗਈ। ਕਲੱਬ ਦੇ ਪੀ.ਆਰ.ਓ ਸਰਿੰਦਰ ਕੁਮਾਰ ਨੇ ਦੱਸਿਆ ਕਿ ਪ੍ਰੋਜੈਕਟ ਕੋਆਰਡੀਨੇਟਰ ਨਰੇਸ਼ ਜੈਨ ਤੇ ਸਾਬਕਾ ਪ੍ਰਧਾਨ ਤੇ ਪ੍ਰੋਜੈਕਟ ਚੇਅਰਮੈਨ ਅੰਕੁਸ਼ ਕੌਸ਼ਲ ਨੇ ਕੈਂਪ ਦੀ ਸਫਲਤਾ ਵਿਚ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਿਹਤ ਜਾਂਚ ਦੇ ਨਾਲ-ਨਾਲ ਉਨ੍ਹਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਦਿਨੇਸ਼ ਸਿੰਘ, ਸਕੱਤਰ ਓ.ਪੀ. ਵਰਮਾ, ਖ਼ਜ਼ਾਨਚੀ ਗੋਪਾਲ ਕ੍ਰਿਸ਼ਨ ਬਾਂਸਲ, ਵਰਿੰਦਰ ਸ਼ੁਕਲਾ, ਕਮਲ ਸਿੰਘੀ, ਸਕੂਲ ਪ੍ਰਿੰਸੀਪਲ ਪ੍ਰੇਮਲਤਾ, ਸਕੂਲ ਸਟਾਫ਼, ਬਾਂਸਲ ਪ੍ਰਯੋਗਸ਼ਾਲਾ ਦੇ ਸੇਵਾਦਾਰ ਅਤੇ ਲਾਇਨਜ਼ ਕਲੱਬ ਦੇ ਮੈਂਬਰ ਹਾਜ਼ਰ ਸਨ। ਕਲੱਬ ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਤੇ ਜਾਗਰੂਕਤਾ ਲਈ ਭਵਿੱਖ ਵਿਚ ਵੀ ਅਜਿਹੇ ਪ੍ਰੋਜੈਕਟ ਜਾਰੀ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਸੁਪਰੀਮ ਦਾ ਸਥਾਪਨਾ ਸਮਾਰੋਹ ਮਨਾਇਆ ਅਗਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਲਗਾਇਆ ਧਰਨਾ
Ad Position 24