24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡਾ. ਬੀ. ਐੱਸ. ਸੰਧੂ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ

ਦੇਵੀਗੜ੍ਹ, 23 ਸਤੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

Ad Position 21
No active advertisement
ਅਜੀਤ ਡੈਸਕ 24-09-2026
ਦੇਵੀਗੜ੍ਹ, 23 ਸਤੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ‘ਵਿਸ਼ਵ ਪੰਜਾਬੀ ਦਿਵਸ’ ਬਹੁਤ ਹੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਮੁਕਾਬਲੇ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ, ਬੋਲੀਆਂ, ਭਾਸ਼ਣ, ਲੇਖ ਲਿਖਣ ਅਤੇ ਸੁੰਦਰ ਲਿਖਾਈ ਦੇ ਮੁਕਾਬਲਿਆਂ ਵਿਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਕਿਹਾ ਕਿ, “ਮਾਂ-ਬੋਲੀ ਕਿਸੇ ਵੀ ਕੌਮ ਦੀ ਪਛਾਣ ਹੁੰਦੀ ਹੈ। ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ‘ਤੇ ਮਾਣ ਹੋਣਾ ਚਾਹੀਦਾ ਹੈ ਤੇ ਰੋਜ਼ਾਨਾ ਦੀ ਜ਼ਿੰਦਗੀ ਵਿਚ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।”ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਕਿਹਾ ਕਿ ਅਜਿਹੇ ਦਿਵਸ ਮਨਾਉਣ ਨਾਲ ਬੱਚਿਆਂ ਵਿੱਚ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜਨ ਦੀ ਭਾਵਨਾ ਪੈਦਾ ਹੁੰਦੀ ਹੈ। ਸਕੂਲ ਵੱਲੋਂ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣਗੇ।ਸਕੂਲ ਦੀ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਬੱਚਿਆਂ ਦੀ ਸ਼ਮੂਲੀਅਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ, “ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਦਿਵਸ ਮੌਕੇ ਜਿਸ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ ਹੈ, ਉਹ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਅਧਿਆਪਕਾਂ ਅਤੇ ਬੱਚਿਆਂ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਨੌਰ ਵਿਧਾਨ ਸਭਾ ਸੀਟ ਨਿਰਮਲ ਸਿੰਘ ਭੱਟੀਆ ਹੀ ਜਿੱਤ ਸਕਦੇ ਹਨ- ਕੁਲਦੀਪ ਸਿੰਘ ਅਗਲੀ ਖ਼ਬਰ ਖ਼ੂਨਦਾਨ ਕੈਂਪ 27 ਨੂੰ
Ad Position 24