24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਨੌਰ ਵਿਧਾਨ ਸਭਾ ਸੀਟ ਨਿਰਮਲ ਸਿੰਘ ਭੱਟੀਆ ਹੀ ਜਿੱਤ ਸਕਦੇ ਹਨ- ਕੁਲਦੀਪ ਸਿੰਘ

ਸਨੌਰ, 23 ਸਤੰਬਰ (ਸੋਖਲ)- ਨਗਰ ਕੌਂਸਲ ਸਨੌਰ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਨੌਰ ਦੀ ਸੀਟ ਕਾਂਗਰਸ ਪਾਰਟੀ ਵਲੋਂ ਨਿਰਮਲ ਸਿੰਘ ਭੱਟੀਆ ਹੀ ਵੱਡੀ ਲੀਡ ਨਾਲ ਜਿੱਤ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਭੱਟੀਆ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਲਗਾਤਾਰ ਸੰਪਰਕ ਵਿਚ ਹਨ ਅਤੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਦੇ ਹਨ।

Ad Position 21
No active advertisement
ਅਜੀਤ ਡੈਸਕ 24-09-2026
ਸਨੌਰ, 23 ਸਤੰਬਰ (ਸੋਖਲ)- ਨਗਰ ਕੌਂਸਲ ਸਨੌਰ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਨੌਰ ਦੀ ਸੀਟ ਕਾਂਗਰਸ ਪਾਰਟੀ ਵਲੋਂ ਨਿਰਮਲ ਸਿੰਘ ਭੱਟੀਆ ਹੀ ਵੱਡੀ ਲੀਡ ਨਾਲ ਜਿੱਤ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਭੱਟੀਆ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਲਗਾਤਾਰ ਸੰਪਰਕ ਵਿਚ ਹਨ ਅਤੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਦੇ ਹਨ। ਕੁਲਦੀਪ ਸਿੰਘ ਕਾਲਾ ਨੇ ਕਿਹਾ ਕਿ ਨਿਰਮਲ ਸਿੰਘ ਭੱਟੀਆ ਕਰੀਬ 40 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜ ਕੇ ਕੰਮ ਕਰ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਆਪਣਾ ਮਜ਼ਬੂਤ ਰਾਬਤਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਅਜਿਹੇ ਆਗੂ ਦੀ ਲੋੜ ਹੈ, ਜਿਸ ਦੀ ਪਹੁੰਚ ਸਿੱਧੇ ਤੌਰ ’ਤੇ ਲੋਕਾਂ ਤੱਕ ਹੋਵੇ।ਕਾਲਾ ਨੇ ਕਿਹਾ ਕਿ ਸਥਾਨਕ ਹਾਲਾਤ, ਪਾਰਟੀ ਵਰਕਰਾਂ ਦੀ ਰਾਏ ਅਤੇ ਲੋਕਾਂ ਨਾਲ ਉਮੀਦਵਾਰ ਦੇ ਲੰਬੇ ਸਮੇਂ ਤੋਂ ਬਣੇ ਸੰਪਰਕ ਨੂੰ ਦੇਖਦਿਆਂ ਨਿਰਮਲ ਸਿੰਘ ਭੱਟੀਆ ਹੀ ਸਨੌਰ ਵਿਧਾਨ ਸਭਾ ਹਲਕੇ ਦੀ ਸੀਟ ਜਿੱਤ ਸਕਦੇ ਹਨ। ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਵੀ ਸਥਾਨਕ ਵਰਕਰਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੀ. ਐੱਸ. ਐੱਨ. ਐੱਲ. ਦੇ ਮੈਗਾ ਮੇਲੇ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ
Ad Position 24