ਡਕਾਲਾ ਅਨਾਜ ਮੰਡੀ ’ਚ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਬਣਿਆਂ ਛੱਪੜ
ਡਕਾਲਾ, 24 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਝੋਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੋਣ ਦੇ ਨਾਲ ਹੀ ਕਿਸਾਨਾਂ ਵਲੋਂ ਆਪਣੀ ਫ਼ਸਲ ਮੰਡੀਆਂ ਵਿਚ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਆੜ੍ਹਤੀਆਂ ਵਲੋਂ ਵੀ ਅਨਾਜ ਮੰਡੀਆਂ ਵਿਚ ਸਫ਼ਾਈ ਅਤੇ ਹੋਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਪਰ ਡਕਾਲਾ ਦੀ ਅਨਾਜ ਮੰਡੀ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੰਡੀ ਦੇ ਇਕ ਹਿੱਸੇ ਵਿਚ ਪਾਣੀ ਖੜ੍ਹਾ ਹੋ ਕੇ ਛੱਪੜ ਦਾ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ।
ਡਕਾਲਾ, 24 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਝੋਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੋਣ ਦੇ ਨਾਲ ਹੀ ਕਿਸਾਨਾਂ ਵਲੋਂ ਆਪਣੀ ਫ਼ਸਲ ਮੰਡੀਆਂ ਵਿਚ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਆੜ੍ਹਤੀਆਂ ਵਲੋਂ ਵੀ ਅਨਾਜ ਮੰਡੀਆਂ ਵਿਚ ਸਫ਼ਾਈ ਅਤੇ ਹੋਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਪਰ ਡਕਾਲਾ ਦੀ ਅਨਾਜ ਮੰਡੀ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੰਡੀ ਦੇ ਇਕ ਹਿੱਸੇ ਵਿਚ ਪਾਣੀ ਖੜ੍ਹਾ ਹੋ ਕੇ ਛੱਪੜ ਦਾ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ। ਮੰਡੀ ਵਿਚ ਪਾਣੀ ਖੜ੍ਹਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਮੀਂਹ ਪੈਣ ਦੀ ਸਥਿਤੀ ਵਿੱਚ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਕੀਤਾ ਗਿਆ ਤਾਂ ਮੰਡੀ ਵਿੱਚ ਝੋਨੇ ਦੀਆਂ ਢੇਰੀਆਂ ਲਗਾਉਣ ਅਤੇ ਕਿਸਾਨਾਂ ਦੇ ਵਾਹਨਾਂ ਦੀ ਆਵਾਜਾਈ ਵਿੱਚ ਵੀ ਦਿੱਕਤ ਆਉਣ ਦਾ ਖਦਸ਼ਾ ਹੈ। ਆੜ੍ਹਤੀਆਂ ਵਲੋਂ ਆਪਣੇ ਪੱਧਰ ’ਤੇ ਮੰਡੀ ਦੀ ਸਫ਼ਾਈ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ, ਪਰ ਮੰਡੀ ਦੇ ਨੀਵੇਂ ਹਿੱਸਿਆਂ ਵਿੱਚ ਖੜ੍ਹੇ ਬਰਸਾਤੀ ਪਾਣੀ ਦੀ ਸਮੱਸਿਆ ਵੱਲ ਸਬੰਧਤ ਵਿਭਾਗ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ। ਕਿਸਾਨਾਂ ਤੇ ਆੜ੍ਹਤੀਆਂ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਵੱਡੇ ਪੱਧਰ ’ਤੇ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀ ਵਿਚੋਂ ਬਰਸਾਤੀ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤੇ ਸਫ਼ਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।