24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਸ਼ਵ ਪੰਜਾਬੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਾਇਆ

ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮੌਜੀ)-ਆਪਣਾ ਪੰਜਾਬ ਫਾਊਂਡੇਸ਼ਨ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨੂੰ ਸਮਰਪਿਤ ‘ਵਿਸ਼ਵ ਪੰਜਾਬੀ ਦਿਵਸ’ ‘ਆਪਣਾ ਪੰਜਾਬ ਫਾਊਂਡੇਸ਼ਨ’ ਵਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਭਰ ਤੋਂ ਸਾਹਿਤਕਾਰਾਂ, ਵਿਦਵਾਨਾਂ, ਸਿੱਖਿਆ-ਸ਼ਾਸਤਰੀਆਂ ਤੇ ਪੰਜਾਬੀ ਪ੍ਰੇਮੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

Ad Position 21
No active advertisement
ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਮਨਾਏ ਗਏ ਵਿਸ਼ਵ ਪੰਜਾਬੀ ਦਿਵਸ ਮੌਕੇ ਡਾ. ਜਗਜੀਤ ਸਿੰਘ ਧੂਰੀ ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰਦੇ ਹੋਏ, ਨਾਲ ਹਨ ਭੁਪਿੰਦਰ ਸਿੰਘ। ਅਜੀਤ ਤਸਵੀਰ 25-09-2026
ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮੌਜੀ)-ਆਪਣਾ ਪੰਜਾਬ ਫਾਊਂਡੇਸ਼ਨ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨੂੰ ਸਮਰਪਿਤ ‘ਵਿਸ਼ਵ ਪੰਜਾਬੀ ਦਿਵਸ’ ‘ਆਪਣਾ ਪੰਜਾਬ ਫਾਊਂਡੇਸ਼ਨ’ ਵਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਭਰ ਤੋਂ ਸਾਹਿਤਕਾਰਾਂ, ਵਿਦਵਾਨਾਂ, ਸਿੱਖਿਆ-ਸ਼ਾਸਤਰੀਆਂ ਤੇ ਪੰਜਾਬੀ ਪ੍ਰੇਮੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।ਸਮਾਗਮ ਦੌਰਾਨ ‘ਆਪਣਾ ਪੰਜਾਬ ਫਾਊਂਡੇਸ਼ਨ’ ਦੇ ਸੰਸਥਾਪਕ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਰੋਜ਼ਾਨਾ ਜੀਵਨ ਦੇ ਨਾਲ-ਨਾਲ ਡਿਜੀਟਲ ਯੁੱਗ ਵਿਚ ਵੀ ਪ੍ਰਚਲਿਤ ਕਰਨ ਲਈ ‘ਮੇਰੀ ਪੰਜਾਬੀ-ਮੇਰਾ ਮਾਣ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਭੁਪਿੰਦਰ ਸਿੰਘ ਦੇ ਦੱਸਣ ਮੁਤਾਬਿਕ ਇਸ ਸਮਾਗਮ ਦਾ ਮੁੱਖ ਆਕਰਸ਼ਣ ਪੰਜਾਬੀ ਭਾਸ਼ਾ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ ਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਵਾਲੇ ਡਿਜੀਟਲ ਮੰਚ ‘ਅੱਖਰਪੀਡੀਆ’ ਦੀ ਲਾਂਚਿੰਗ ਕੀਤੀ ਗਈ। ਡਾ. ਧੂਰੀ ਨੇ ਦੱਸਿਆ ਕਿ ਇਸ ਮੰਚ ਰਾਹੀਂ ਪੰਜਾਬੀ ਦੇ ਸ਼ਬਦ-ਭੰਡਾਰ, ਸਾਹਿਤ ਤੇ ਲੋਕ-ਸਾਹਿਤ ਨੂੰ ਡਿਜੀਟਲ ਰੂਪ ਵਿਚ ਇੰਟਰਨੈੱਟ ’ਤੇ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਡਿਜੀਟਲ ਦੁਨੀਆ ਵਿਚ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਰਾਜ ਸਭਾ ਮੈਂਬਰ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਕੰਵਲ ਜੀਤ ਸਿੰਘ ਢੀਂਡਸਾ, ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ, ਅਮਰਜੀਤ ਸਿੰਘ ਗਰੇਵਾਲ, ਪ੍ਰੋ. ਯੋਗਰਾਜ, ਬਲਰਾਜ ਸਿੰਘ ਸਿੱਧੂ ਤੇ ਸਤਨਾਮ ਸਿੰਘ ਸੰਧੂ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬੰਡੂਗਰ ਦੀ ਲਿਖੀ ਪੁਸਤਕ ਡਾ. ਜਗਜੀਤ ਸਿੰਘ ਧੂਰੀ ਨੂੰ ਭੇਂਟ ਕੀਤੀ ਗਈ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਫਾਊਂਡੇਸ਼ਨ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੁੜਨ ਦਾ ਸੁਨੇਹਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪੈਲੇਸ ਦੀ ਪਾਰਕਿੰਗ ’ਚ ਖੜ੍ਹੀਆਂ ਦਰਜਨ ਗੱਡੀਆਂ ਦੇ ਸ਼ੀਸ਼ੇ ਤੋੜ ਕੇ ਚੋਰਾਂ ਲੱਖਾਂ ਦਾ ਮਾਲ ਕੀਤਾ ਚੋਰੀ ਅਗਲੀ ਖ਼ਬਰ ਨਾਭਾ ਉੱਤਸਵ ਸੰਮਤੀ ਵਲੋਂ ਵਾਮਨ ਦਵਾਦਸ਼ੀ ਤਿਉਹਾਰ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ
Ad Position 24