24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜੀ. ਐਸ. ਟੀ. ਦੇ ਨਾਂਅ ’ਤੇ ਉਦਯੋਗਪਤੀਆਂ ਤੇ ਵਪਾਰੀਆਂ ਦੀ ਹੋ ਰਹੀ ਲੁੱਟ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬੰਦ ਹੋਵੇਗੀ- ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 24 ਸਤੰਬਰ (ਇਕਬਾਲਦੀਪ ਸੰਧੂ)- ਮੰਡੀ ਗੋਬਿੰਦਗੜ੍ਹ ਦੇ ਇੰਡਸਟਰੀ ਉਦਯੋਗਪਤੀਆਂ, ਵਪਾਰੀਆਂ ਦੀ ਜੀ. ਐਸ.

Ad Position 21
No active advertisement
ਅਜੀਤ ਡੈਸਕ 25-09-2026
ਮੰਡੀ ਗੋਬਿੰਦਗੜ੍ਹ, 24 ਸਤੰਬਰ (ਇਕਬਾਲਦੀਪ ਸੰਧੂ)- ਮੰਡੀ ਗੋਬਿੰਦਗੜ੍ਹ ਦੇ ਇੰਡਸਟਰੀ ਉਦਯੋਗਪਤੀਆਂ, ਵਪਾਰੀਆਂ ਦੀ ਜੀ. ਐਸ. ਟੀ. ਦੇ ਨਾਂਅ ਤੇ ਹੋ ਰਹੀ ਲੁੱਟ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਹਮੇਸ਼ਾ ਲਈ ਬੰਦ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ-24 ਵਿਚ ਇਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਕੁਝ ਰਾਜਸੀ ਆਗੂਆਂ ਦੀ ਮਿਲੀਭੁਗਤ ਨਾਲ ਕੁਝ ਵਿਭਾਗਾਂ ਦੇ ਅਧਿਕਾਰੀ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਰੋਜ਼ਾਨਾਂ ਹੀ ਤੰਗ ਪੇ੍ਰਸ਼ਾਨ ਕਰ ਰਹੇ ਹਨ। ਇਸ ਪ੍ਰੇਸ਼ਾਨੀ ਤੋਂ ਇੰਡਸਟਰੀ ਨੂੰ ਨਿਜਾਤ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਗੰਭੀਰਤਾ ਨਾਲ ਕੰਮ ਕਰੇਗਾ। ਬਿਨਾਂ ਕਿਸੇ ਗੰਭੀਰ ਮੁੱਦੇ ਤੋਂ ਕੋਈ ਵੀ ਸਰਕਾਰੀ ਵਿਭਾਗ ਦਾ ਅਧਿਕਾਰੀ ਕਿਸੇ ਵੀ ਉਦਯੋਗਪਤੀ ਨੂੰ ਤੰਗ ਪੇ੍ਰਸ਼ਾਨ ਨਹੀਂ ਕਰੇਗਾ। ਉਨ੍ਹਾਂ ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ, ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਆ ਰਹੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਜੋ ਲੰਮੇ ਸਮੇਂ ਤੋਂ ਉਨ੍ਹਾਂ ਦੇ ਲਟਕਦੇ ਮਸਲਿਆਂ ਦਾ ਸਰਕਾਰ ਬਣਦੇ ਹੀ ਹੱਲ ਕੀਤਾ ਜਾ ਸਕੇ ਅਤੇ ਇਸ ਸਮੇਂ ਹੋ ਰਹੀ ਅੰਨੇਵਾਹ ਲੁੱਟ ਨੂੰ ਜਿਥੇ ਬੰਦ ਕਰਵਾਇਆ ਜਾਵੇਗਾ ਉਥੇ ਬਿਨਾਂ ਵਜ੍ਹਾ ਤੰਗ ਪ੍ਰੇਸਾਨ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕਰਵਾਈ ਜਾਵੇਗੀ। ਇਸ ਮੀਟਿੰਗ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਰਨਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ, ਸਤਪਾਲ ਸਿੰਘ ਸੱਤਾ, ਜਗਤਾਰ ਸਿੰਘ ਗਿੱਲ, ਟਰਾਂਸਪੋਰਟ ਵਿੰਗ ਦੇ ਸੂਬਾ ਜਰਨਲ ਸਕੱਤਰ ਸਿਮਰਨਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਬੈਨੀਪਾਲ, ਚਰਨਜੀਤ ਚੰਨਾ, ਰਛਪਾਲ ਸਿੰਘ, ਕਰਨੈਲ ਸਿੰਘ ਜੱਸੜ੍ਹ, ਅਤੇ ਦਲਜੀਤ ਸਿੰਘ ਬਿੱਟੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ਹੇਠ ਸੁਹਾਗਹੇੜੀ ਦੇ ਕਈ ਆਗੂ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ, ਲੇਬਰ ਯੂਨੀਅਨ, ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਦੇ ਵਫ਼ਦ ਨੇ ਨਗਰ ਕੌਂਸਲ ਨੂੰ ਸੌਂਪਿਆ ਮੰਗ ਪੱਤਰ
Ad Position 24