24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਚਣੋਂ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ ਵਿਧਾਇਕ ਲਖਵੀਰ ਸਿੰਘ ਰਾਏ ਨੇ ਪਾਰਟੀ ’ਚ ਕੀਤਾ ਸਵਾਗਤ

ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਮਨਪ੍ਰੀਤ ਸਿੰਘ)- ਆਮ ਆਦਮੀ ਪਾਰਟੀ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਉਸ ਸਮੇਂ ਬੱਲ ਮਿਲਿਆ, ਜਦੋਂ ਪਿੰਡ ਚਣੋਂ ਦੇ ਬਹੁਤ ਸਾਰੇ ਵਿਅਕਤੀ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ।

Ad Position 21
No active advertisement
ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਪਿੰਡ ਚਣੋਂ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰ ਦਿਖਾਈ ਦਿੰਦੇ ਹੋਏ। ਤਸਵੀਰ : ਕਰਨ 25-09-2026
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਮਨਪ੍ਰੀਤ ਸਿੰਘ)- ਆਮ ਆਦਮੀ ਪਾਰਟੀ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਉਸ ਸਮੇਂ ਬੱਲ ਮਿਲਿਆ, ਜਦੋਂ ਪਿੰਡ ਚਣੋਂ ਦੇ ਬਹੁਤ ਸਾਰੇ ਵਿਅਕਤੀ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ, ਉਦੋਂ ਤੋਂ ਹੀ ਲੋਕ ਹਿਤ ਦੇ ਵਿਚ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀ ਲੋਕ ਖ਼ੂਬ ਸ਼ਲਾਘਾ ਕਰ ਰਹੇ ਹਨ। ਇਨ੍ਹਾਂ ਕੰਮਾਂ ਦੀ ਬਦੌਲਤ ਹੀ ਲੋਕੀ ਆਪ ਮੁਹਾਰੇ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਆਉਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਕੰਮ ਕੀਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵਲੋਂ ਜਿੱਥੇ ਸਿੱਖਿਆ ਅਤੇ ਸਿਹਤ ਨੂੰ ਪ੍ਰਫੁੱਲਿਤ ਕਰਨ ਦੇ ਲਈ ਕੰਮ ਕੀਤਾ ਗਿਆ ਹੈ, ਉੱਥੇ ਹੀ ਨਹਿਰੀ ਪਾਣੀ ਨੂੰ ਵਰਤੋਂ ਯੋਗ ਬਣਾ ਕੇ ਪਿੰਡਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਗਿਆ ਹੈ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਸਰਕਾਰ ਦੇ ਯਤਨਾਂ ਸਦਕਾ ਅੱਜ ਅਸੀਂ 80 ਫ਼ੀਸਦੀ ਨਹਿਰੀ ਪਾਣੀ ਇਸਤੇਮਾਲ ਕਰ ਰਹੇ ਹਾਂ। ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਹੋ ਰਿਹਾ ਹੈ। ਇਸ ਤੋਂ ਇਲਾਵਾ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਔਰਤਾਂ ਦਾ ਸਤਿਕਾਰ ਕੀਤਾ ਗਿਆ ਹੈ। ਸਰਕਾਰ ਵਲੋਂ ਮਿਲਣ ਵਾਲੇ ਰਾਸ਼ਨ ਦੇ ਨਾਲ ਰਾਸ਼ਨ ਕਿੱਟਾਂ ਵੀ ਜੋੜੀਆਂ ਗਈਆਂ ਹਨ। ਇਸ ਮੌਕੇ ਜਰਨੈਲ ਸਿੰਘ ਅਤੇ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਨੈਬ ਸਿੰਘ, ਬਲਕਾਰ ਸਿੰਘ, ਸਰਜੰਟ ਸਿੰਘ, ਅਜੈਬ ਸਿੰਘ, ਮੰਗਾ ਸਿੰਘ, ਮਾਸਟਰ ਦਲਜੀਤ ਸਿੰਘ ਆਦਿ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਰਾ ਸਿੰਘ, ਰਣਧੀਰ ਸਿੰਘ, ਰਸਪ੍ਰੀਤ ਸਿੰਘ ਨੰਬਰਦਾਰ, ਹਰਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਮਾਲਾਹੇੜੀ, ਨਜ਼ੀਰ ਮੁਹੰਮਦ ਤੇ ਬਲਕਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਹੀ ਖੜ੍ਹੇ ਹੋਣਾ ਪਵੇਗਾ, ਸਰਕਾਰ ਤੋਂ ਆਸ ਨਹੀਂ- ਕਿਰਨਦੀਪ ਕੌਰ ਖੰਨਾ ਅਗਲੀ ਖ਼ਬਰ ਨੈਸ਼ਨਲ ਹਾਈਵੇ ਦੀ ਲਾਪ੍ਰਵਾਹੀ ਬਰਕਰਾਰ, ਫੇਰ ਵਾਪਰਿਆ ਹਾਦਸਾ
Ad Position 24