24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਹੀ ਖੜ੍ਹੇ ਹੋਣਾ ਪਵੇਗਾ, ਸਰਕਾਰ ਤੋਂ ਆਸ ਨਹੀਂ- ਕਿਰਨਦੀਪ ਕੌਰ ਖੰਨਾ

ਅਮਲੋਹ, 24 ਸਤੰਬਰ (ਕੇਵਲ ਸਿੰਘ)-ਇਸਤਰੀ ਅਕਾਲੀ ਦਲ ਵਲੋਂ ਹਲਕੇ ਦੇ ਪਿੰਡ ਸੌਂਟੀ ਬਸਤੀ ਵਿਖੇ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਨੌਜਵਾਨ ਪੀੜ੍ਹੀ ਦੇ ਭਵਿੱਖ ਤੇ ਪਿੰਡ ਪੱਧਰ ’ਤੇ ਇਸ ਬੁਰਾਈ ਨੂੰ ਰੋਕਣ ਲਈ ਸਾਂਝੇ ਯਤਨਾਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਅਮਲੋਹ, 24 ਸਤੰਬਰ (ਕੇਵਲ ਸਿੰਘ)-ਇਸਤਰੀ ਅਕਾਲੀ ਦਲ ਵਲੋਂ ਹਲਕੇ ਦੇ ਪਿੰਡ ਸੌਂਟੀ ਬਸਤੀ ਵਿਖੇ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਨੌਜਵਾਨ ਪੀੜ੍ਹੀ ਦੇ ਭਵਿੱਖ ਤੇ ਪਿੰਡ ਪੱਧਰ ’ਤੇ ਇਸ ਬੁਰਾਈ ਨੂੰ ਰੋਕਣ ਲਈ ਸਾਂਝੇ ਯਤਨਾਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਤੇ ਖ਼ਾਸ ਕਰਕੇ ਨੌਜਵਾਨਾਂ ਦੀਆਂ ਗਤੀਵਿਧੀਆਂ ’ਤੇ ਕੜੀ ਨਜ਼ਰ ਰੱਖਣ ਦੀ ਲੋੜ ਹੈ। ਜੇਕਰ ਕਿਸੇ ਪਿੰਡ ਵਿਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨਸ਼ਾ ਸਪਲਾਈ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਸ਼ਿਕਾਇਤਾਂ ’ਤੇ ਕਾਨੂੰਨ ਅਨੁਸਾਰ ਪ੍ਰਭਾਵਸ਼ਾਲੀ ਕਾਰਵਾਈ ਹੋਣੀ ਚਾਹੀਦੀ ਹੈ ਤੇ ਲੋਕਾਂ ਨੂੰ ਵੀ ਕਾਨੂੰਨੀ ਢੰਗ ਨਾਲ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਬੀਬੀ ਖੰਨਾ ਨੇ ਕਿਹਾ ਕਿ ਅੱਜ ਲੋਕਾਂ ਨੂੰ ਹੀ ਇੱਕਜੁੱਟ ਹੋ ਕੇ ਨਸ਼ਿਆਂ ਖ਼ਲਿਾਫ਼ ਖੜ੍ਹੇ ਹੋਣ ਦੀ ਲੋੜ ਹੈ ਕਿਉਂਕਿ ‘ਆਪ’ ਸਰਕਾਰ ਅਤੇ ਪ੍ਰਸ਼ਾਸਨ ਤੇ ਕੋਈ ਆਸ ਨਹੀਂ ਕੀਤੀ ਜਾ ਸਕਦੀ। ਇਸ ਮੀਟਿੰਗ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਕੁਲਦੀਪ ਸਿੰਘ ਮਛਰਾਈ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਦਸਵਿੰਦਰ ਸਿੰਘ ਰੋਡਾ, ਧਰਮਪਾਲ ਸਿੰਘ ਸੌਟੀ, ਵਰਿੰਦਰ ਕੌਰ, ਸਾਬਕਾ ਸਰਪੰਚ ਜਗਦੇਵ ਸਿੰਘ ਜੱਗਾ, ਤਰਸੇਮ ਸਿੰਘ ਸੌਟੀ ਨੇ ਸੰਬੋਧਨ ਕੀਤਾ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਸੂਬਾ ਮੀਤ ਪ੍ਰਧਾਨ ਪਰਮਜੀਤ ਕੌਰ ਭਗੜਾਣਾ, ਬਲਵੀਰ ਕੌਰ ਸੌਟੀ, ਰਾਜਿੰਦਰ ਕੌਰ, ਕੰਵਲਜੀਤ ਕੌਰ, ਬਲਜੀਤ ਕੌਰ, ਕੁਲਵੰਤ ਕੌਰ, ਨਛੱਤਰ ਕੌਰ, ਗੁਰਪਾਲ ਸਿੰਘ ਪਾਲ, ਜ਼ਿਲ੍ਹਾ ਜਰਨਲ ਸਕੱਤਰ ਚਰਨਜੀਤ ਸਿੰਘ, ਕ੍ਰਿਸ਼ਨ ਸਿੰਘ ਬੰਟੀ, ਦਿਲਪ੍ਰੀਤ ਸਿੰਘ, ਨਿਰਮਲ ਸਿੰਘ ਪੰਚ, ਅਮਰਜੀਤ ਸਿੰਘ, ਦਾਰਪਾਲ ਸਿੰਘ ਸੌਂਟੀ, ਰੁਲਦਾ ਸਿੰਘ, ਹਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਕਰਮ ਸਿੰਘ, ਚਰਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅੱਜ ਕਸਬਾ ਹਰਿਆਣਾ ’ਚ ਕੀਤਾ ਜਾਵੇਗਾ ਭਰਵਾਂ ਸਵਾਗਤ-ਬੀਬੀ ਜੋਸ਼ ਅਗਲੀ ਖ਼ਬਰ ਚਣੋਂ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ ਵਿਧਾਇਕ ਲਖਵੀਰ ਸਿੰਘ ਰਾਏ ਨੇ ਪਾਰਟੀ ’ਚ ਕੀਤਾ ਸਵਾਗਤ
Ad Position 24