26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਾਰ ’ਤੇ ਬਰੋਟਾ ਡਿਗਣ ਕਾਰਨ ਵਾਪਰਿਆ ਹਾਦਸਾ, 8 ਵਿਅਕਤੀ ਵਾਲ-ਵਾਲ ਬਚੇ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਕੀਰਤਪੁਰ ਸਾਹਿਬ ਵਿਖੇ ਆਪਣੇ ਪਿਤਾ ਦੀਆਂ ਅਸਥੀਆਂ ਜਲਪ੍ਰਵਾਹ ਕਰਨ ਉਪਰੰਤ ਕਾਰ ਵਿਚ ਸਵਾਰ ਹੋ ਕੇ ਵਾਪਸ ਘਰ ਪਰਤ ਰਹੇ ਪਰਿਵਾਰ ਨਾਲ ਸਰਹਿੰਦ ਸ਼ਹਿਰ ਵਿਖੇ ਉਸ ਵੇਲੇ ਹਾਦਸਾ ਵਾਪਰ ਗਿਆ ਜਦੋਂ ਇਕ ਟਿੱਪਰ ਨੂੰ ਬਰੋਟੇ ਵਿਚੋਂ ਕੱਢਣ ਦੀ ਕੋਸ਼ਿਸ਼ ਦੌਰਾਨ ਬਰੋਟਾ ਹੇਠੋਂ ਲੰਘ ਰਹੀ ਉਕਤ ਕਾਰ ’ਤੇ ਡਿੱਗ ਗਿਆ। ਹਾਦਸੇ ਸਮੇਂ ਕਾਰ ਵਿਚ ਸਵਾਰ ਕਰੀਬ ਅੱਠ ਵਿਅਕਤੀ ਵਾਲ-ਵਾਲ ਬਚ ਗਏ, ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

Ad Position 21
No active advertisement
ਅਜੀਤ ਡੈਸਕ 26-09-2026
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਕੀਰਤਪੁਰ ਸਾਹਿਬ ਵਿਖੇ ਆਪਣੇ ਪਿਤਾ ਦੀਆਂ ਅਸਥੀਆਂ ਜਲਪ੍ਰਵਾਹ ਕਰਨ ਉਪਰੰਤ ਕਾਰ ਵਿਚ ਸਵਾਰ ਹੋ ਕੇ ਵਾਪਸ ਘਰ ਪਰਤ ਰਹੇ ਪਰਿਵਾਰ ਨਾਲ ਸਰਹਿੰਦ ਸ਼ਹਿਰ ਵਿਖੇ ਉਸ ਵੇਲੇ ਹਾਦਸਾ ਵਾਪਰ ਗਿਆ ਜਦੋਂ ਇਕ ਟਿੱਪਰ ਨੂੰ ਬਰੋਟੇ ਵਿਚੋਂ ਕੱਢਣ ਦੀ ਕੋਸ਼ਿਸ਼ ਦੌਰਾਨ ਬਰੋਟਾ ਹੇਠੋਂ ਲੰਘ ਰਹੀ ਉਕਤ ਕਾਰ ’ਤੇ ਡਿੱਗ ਗਿਆ। ਹਾਦਸੇ ਸਮੇਂ ਕਾਰ ਵਿਚ ਸਵਾਰ ਕਰੀਬ ਅੱਠ ਵਿਅਕਤੀ ਵਾਲ-ਵਾਲ ਬਚ ਗਏ, ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮੌਕੇ ’ਤੇ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੇ ਪਿੰਡ ਕਾਨਗੜ੍ਹ ਦੇ ਵਾਸੀ ਗੁਰਪ੍ਰੀਤ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਪਣੇ ਪਿਤਾ ਰੂਪ ਸਿੰਘ ਦੀਆਂ ਅਸਥੀਆਂ ਜਲਪ੍ਰਵਾਹ ਕਰਨ ਉਪਰੰਤ ਵਾਪਸ ਆਪਣੇ ਪਿੰਡ ਵੱਲ ਪਰਤ ਰਹੇ ਸਨ ਤਾਂ ਸਵੇਰੇ ਕਰੀਬ ਸਾਢੇ 9 ਵਜੇ ਜਦੋਂ ਉਹ ਸਰਹਿੰਦ ਸ਼ਹਿਰ ਦੇ ਰੇੇਲਵੇ ਫਾਟਕ ਨੇੜੇ ਪਹੁੰਚੇ ਤਾਂ ਉੱਥੇ ਇਕ ਟਿੱਪਰ ਬਰੋਟੇ ਦੇ ਦਰੱਖ਼ਤ ਵਿਚ ਫਸਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਟਿੱਪਰ ਨੂੰ ਬਰੋਟੇ ਵਿਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸੇ ਦੌਰਾਨ ਅਚਾਨਕ ਬਰੋਟੇ ਦਾ ਵੱਡਾ ਹਿੱਸਾ ਟੁੱਟ ਕੇ ਹੇਠਾਂ ਲੰਘ ਰਹੀ ਕਾਰ ’ਤੇ ਡਿੱਗ ਗਿਆ। ਹਾਲਾਂਕਿ ਖ਼ੁਸ਼ਕਿਸਮਤੀ ਨਾਲ ਕਾਰ ਵਿਚ ਸਵਾਰ ਕਿਸੇ ਵੀ ਵਿਅਕਤੀ ਨੂੰ ਗੰਭੀਰ ਸੱਟ ਨਹੀਂ ਲੱਗੀ ਅਤੇ ਸਾਰੇ ਸਵਾਰ ਸੁਰੱਖਿਅਤ ਬਾਹਰ ਨਿਕਲ ਆਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਅਤੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਬਰੋਟੇ ਹੇਠਾਂ ਫਸੀ ਕਾਰ ਨੂੰ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਹਾਦਸੇ ਕਾਰਨ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕਾਫ਼ੀ ਸਮੇਂ ਤੱਕ ਆਵਾਜਾਈ ਜਾਮ ਰਹਿਣ ਕਾਰਨ ਰਾਹਗੀਰਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਰੇਲਵੇ ਵਿਭਾਗ ਵਲੋਂ ਮੁਰੰਮਤ ਕਾਰਜਾਂ ਦੇ ਚੱਲਦਿਆਂ ਸਰਹਿੰਦ ਬਸੀ ਪਠਾਣਾਂ ਮਾਰਗ ’ਤੇ ਪੈਂਦੇ ਫ਼ਤਹਿਗੜ੍ਹ ਸਾਹਿਬ ਰੇਲਵੇ ਫਾਟਕ ਨੂੰ 24 ਤੋਂ 27 ਸਤੰਬਰ ਤੱਕ ਬੰਦ ਰੱਖਿਆ ਗਿਆ ਹੈ। ਫਾਟਕ ਬੰਦ ਹੋਣ ਕਾਰਨ ਵਾਹਨਾਂ ਦੀ ਆਵਾਜਾਈ ਨੂੰ ਬਦਲਵੇਂ ਰਸਤਿਆਂ ਵੱਲ ਮੋੜਿਆ ਗਿਆ ਹੈ, ਜਿਸ ਕਰਕੇ ਸਰਹਿੰਦ ਸ਼ਹਿਰ ਦੀਆਂ ਹੋਰ ਸੜਕਾਂ ’ਤੇ ਜਿੱਥੇ ਪਹਿਲਾਂ ਹੀ ਆਵਾਜਾਈ ਵਧੇਰੇ ਹੈ, ਉੱਥੇ ਬਦਲਵੇਂ ਰੂਟ ਕਾਰਨ ਹੁਣ ਹਰ ਵੇਲੇ ਜਾਮ ਵਰਗੀ ਸਮਸਿਆ ਬਣ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਹਰ ਸ਼ੁੱਕਰਵਾਰ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਵਲੋਂ ਲਿਆ ਜਾਇਜ਼ਾ ਅਗਲੀ ਖ਼ਬਰ ਕਾਰ ਸਵਾਰ 2 ਔਰਤਾਂ ਅਤੇ ਇਕ ਵਿਅਕਤੀ ਬਜ਼ੁਰਗ ਔਰਤ ਦੀਆਂ ਵਾਲੀਆਂ ਉਤਾਰ ਕੇ ਹੋਏ ਫ਼ਰਾਰ
Ad Position 24