26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੇਲੇ ਸਾਡੇ ਸੱਭਿਆਚਾਰ ਤੇ ਵਿਰਸੇ ਦਾ ਅਹਿਮ ਹਿੱਸਾ ਹਨ-ਵਿਧਾਇਕ ਗੈਰੀ ਬੜਿੰਗ ਮਾਨਗੜ੍ਹ ਦੇ ਗੁੱਗਾ ਮਾੜੀ ਮੇਲੇ ’ਚ ਵਿਧਾਇਕ ਗੈਰੀ ਬੜਿੰਗ ਹੋਏ ਨਤਮਸਤਕ

ਅਮਲੋਹ, 25 ਸਤੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਮਾਨਗੜ੍ਹ ਵਿਖੇ ਗੁੱਗਾ ਮਾੜੀ ਦੇ ਮੇਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਵਿਸ਼ੇਸ਼ ਤੌਰ ’ਤੇ ਮੇਲੇ ਵਿਚ ਪਹੁੰਚੇ ਅਤੇ ਗੁੱਗਾ ਮਾੜੀ ਵਿਖੇ ਨਤਮਸਤਕ ਹੋਏ।

Ad Position 21
No active advertisement
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਜਗਜੀਵਨ ਸਿੰਘ ਅਤੇ ਹੋਰਨਾਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਯਾਦਵਿੰਦਰ ਸਿੰਘ, ਸਰਪੰਚ ਜਸਮੇਲ ਸਿੰਘ ਅਤੇ ਹੋਰ। ਤਸਵੀਰ : ਕੇਵਲ ਸਿੰਘ 26-09-2026
ਅਮਲੋਹ, 25 ਸਤੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਮਾਨਗੜ੍ਹ ਵਿਖੇ ਗੁੱਗਾ ਮਾੜੀ ਦੇ ਮੇਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਵਿਸ਼ੇਸ਼ ਤੌਰ ’ਤੇ ਮੇਲੇ ਵਿਚ ਪਹੁੰਚੇ ਅਤੇ ਗੁੱਗਾ ਮਾੜੀ ਵਿਖੇ ਨਤਮਸਤਕ ਹੋਏ। ਪਿੰਡ ਵਾਸੀਆਂ ਵਲੋਂ ਵਿਧਾਇਕ ਗੈਰੀ ਬੜਿੰਗ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੇਲੇ ਸਾਡੇ ਅਮੀਰ ਸਭਿਆਚਾਰ ਅਤੇ ਵਿਰਸੇ ਦਾ ਅਹਿਮ ਹਿੱਸਾ ਹਨ। ਅਜਿਹੇ ਮੇਲੇ ਲੋਕਾਂ ਨੂੰ ਆਪਣੀਆਂ ਧਾਰਮਿਕ ਅਤੇ ਸਭਿਆਚਾਰਕ ਪਰੰਪਰਾਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੇ ਨਾਲ-ਨਾਲ ਸਾਰੇ ਧਰਮਾਂ ਅਤੇ ਧਾਰਮਿਕ ਸਥਾਨਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਮੇਲੇ ਵਿਚ ਪਹੁੰਚੀ ਸੰਗਤ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਜਸਮੇਲ ਸਿੰਘ ਸਰਪੰਚ, ਜਗਜੀਵਨ ਸਿੰਘ, ਰਾਜਿੰਦਰ ਸਿੰਘ ਬੋਬੀ, ਸਰਬਜੀਤ ਸਿੰਘ ਪੰਚ, ਦਲਜੀਤ ਸਿੰਘ ਬੱਬੂ, ਗੁਰਵਿੰਦਰ ਸਿੰਘ, ਲਵਜੋਤ ਸਿੰਘ ਬਾਵਾ, ਅਮਰਿੰਦਰ ਸਿੰਘ, ਕੁਲਵੀਰ ਸਿੰਘ, ਸੁਖਜੀਤ ਸਿੰਘ, ਗੁਰਜੀਤ ਸਿੰਘ, ਸਿਮਰਨਜੀਤ ਸਿੰਘ, ਨਰਿੰਦਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਨੇ ਕਿਸਾਨੀ ਮੰਗਾਂ ਸਬੰਧੀ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪੀ.ਆਈ.ਐਮ.ਟੀ ਦੇ ਵਿਦਿਆਰਥੀਆਂ ਨੇ ਕ੍ਰੇਮਿਕਾ-ਸ੍ਰੀਮਤੀ ਬੈਕਟਰ ਫੂਡ ਸਪੈਸ਼ਲਿਟੀ ਲਿਮਟਿਡ ਦਾ ਉਦਯੋਗਿਕ ਦੌਰਾ ਕੀਤਾ
Ad Position 24